ਪੰਜਾਬ 'ਚ NHAI ਪ੍ਰੋਜੈਕਟ 'ਤੇ ਗ੍ਰਹਿਣ, ਕੇਂਦਰ ਸਰਕਾਰ ਨੇ ਪੰਜਾਬ ਨੂੰ ਦਿੱਤੀ ਚੇਤਾਵਨੀ-ਸੂਬੇ 'ਚ ਕਾਨੂੰਨ ਵਿਵਸਥਾ ਠੀਕ ਰੱਖੋ

ਹਾਲ ਹੀ 'ਚ ਪੰਜਾਬ 'ਚ NHAI ਦੇ ਠੇਕੇਦਾਰਾਂ 'ਤੇ ਹਮਲੇ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਹੁਣ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਸੀਐਮ ਭਗਵੰਤ ਮਾਨ ਨੂੰ ਚਿੱਠੀ ਲਿਖੀ ਹੈ। ਇਸ ਵਿੱਚ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਉਹ ਸੂਬੇ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਨਹੀਂ ਤਾਂ ਪ੍ਰਾਜੈਕਟ ਰੱਦ ਕਰ ਦਿੱਤੇ ਜਾਣਗੇ।

Share:

ਪੰਜਾਬ ਨਿਊਜ। ਪੰਜਾਬ ਵਿੱਚ NHAI ਦੇ ਕਈ ਪ੍ਰੋਜੈਕਟਾਂ ਨੂੰ ਗ੍ਰਹਿਣ ਲੱਗ ਸਕਦਾ ਹੈ। ਕੇਂਦਰ ਸਰਕਾਰ ਨੇ ਇਸ ਸਬੰਧੀ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਚਿਤਾਵਨੀ ਦਿੱਤੀ ਹੈ। ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਜੇਕਰ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨਾ ਸੁਧਰੀ ਤਾਂ NHAI ਦੇ ਅੱਠ ਹੋਰ ਪ੍ਰਾਜੈਕਟ ਰੱਦ ਕਰ ਦਿੱਤੇ ਜਾਣਗੇ।

ਗਡਕਰੀ ਨੇ ਇਹ ਪੱਤਰ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ 'ਤੇ ਠੇਕੇਦਾਰਾਂ ਨਾਲ ਹੋਈਆਂ ਹਿੰਸਕ ਘਟਨਾਵਾਂ ਤੋਂ ਬਾਅਦ ਲਿਖਿਆ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ NHAI ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਸਮੇਤ ਪੰਜਾਬ ਵਿੱਚ ਕਈ NH ਗਲਿਆਰਿਆਂ ਦਾ ਨਿਰਮਾਣ ਕਰ ਰਿਹਾ ਹੈ।

ਹਾਲ ਹੀ ਵਿੱਚ ਵਾਪਰੀਆਂ ਘਟਨਾਵਾਂ ਤੋਂ ਬਾਅਦ ਉਨ੍ਹਾਂ ਅਥਾਰਟੀ ਦੇ ਅਧਿਕਾਰੀਆਂ, ਠੇਕੇਦਾਰਾਂ ਅਤੇ ਉਨ੍ਹਾਂ ਦੇ ਕਰਮਚਾਰੀਆਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਜ਼ਮੀਨ ਪ੍ਰਾਪਤੀ ਨਾਲ ਸਬੰਧਤ ਮੁੱਦਿਆਂ ਨੂੰ ਹੱਲ ਕਰਨ ਲਈ ਵੀ ਕਿਹਾ ਹੈ।

ਇਹ ਵੀ ਪੜ੍ਹੋ