3 ਸਾਲ ਤੋਂ ਉਡੀਕ ਰਹੀ ਕੁਰਸੀ ਨੂੰ ਮਿਲਿਆ ਨਵਾਂ ਚੇਅਰਮੈਨ, ਕੈਬਨਿਟ ਮੰਤਰੀ ਦੀ ਹਾਜ਼ਰੀ 'ਚ ਸੰਭਾਲਿਆ ਅਹੁਦਾ 

ਕੈਬਨਿਟ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਕਿਸਾਨਾਂ ਦੀ ਕਣਕ ਖਰੀਦ ਤੋਂ 24 ਘੰਟਿਆਂ ਦੇ ਅੰਦਰ-ਅੰਦਰ ਭੁਗਤਾਨ ਕਰ ਰਹੀ ਹੈ ਅਤੇ ਫਸਲ ਦੀ ਚੁਕਾਈ ਵਿੱਚ ਕੋਈ ਦੇਰੀ ਨਹੀਂ ਹੋ ਰਹੀ। ਪੰਜਾਬ ਸਰਕਾਰ ਨੂੰ 28894 ਕਰੋੜ ਰੁਪਏ ਦੀ ਨਕਦ ਕ੍ਰੈਡਿਟ ਸੀਮਾ ਪ੍ਰਾਪਤ ਹੋਈ ਹੈ ਅਤੇ ਭੁਗਤਾਨ ਵਿੱਚ ਕੋਈ ਦੇਰੀ ਨਹੀਂ ਹੋਵੇਗੀ।

Courtesy: ਤਿੰਨ ਸਾਲਾਂ ਤੋਂ ਖੰਨਾ ਵਿਖੇ ਚੇਅਰਮੈਨ ਦੀ ਨਿਯੁਕਤੀ ਨਹੀਂ ਹੋਈ ਸੀ

Share:

ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ ਦੀ ਮਾਰਕੀਟ ਕਮੇਟੀ ਦੇ ਚੇਅਰਮੈਨ ਦੀ ਕੁਰਸੀ ਪਿਛਲੇ 3 ਸਾਲਾਂ ਤੋਂ ਨਵੀਂ ਨਿਯੁਕਤੀ ਦੀ ਉਡੀਕ ਕਰ ਰਹੀ ਸੀ। ਆਖਰਕਾਰ ਆਮ ਆਦਮੀ ਪਾਰਟੀ ਦੇ  ਜਗਤਾਰ ਸਿੰਘ ਗਿੱਲ ਰਤਨਹੇੜੀ ਨੂੰ ਚੇਅਰਮੈਨ ਨਿਯੁਕਤ ਕੀਤਾ ਗਿਆ। ਬੁੱਧਵਾਰ ਨੂੰ ਨਵੇਂ ਚੇਅਰਮੈਨ ਵਲੋਂਂ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਮੌਜੂਦਗੀ ਵਿੱਚ ਆਪਣਾ ਅਹੁਦਾ ਸੰਭਾਲਿਆ ਗਿਆ। ਇਸ‌ ਮੌਕੇ ਉਨ੍ਹਾਂ ਦੇ ਨਾਲ ਚੇਅਰਮੈਨ ਪੰਜਾਬ ਜੈਨਕੋ ਬੋਰਡ ਨਵਜੋਤ ਸਿੰਘ ਜਰਗ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਜੱਸੀ ਸੋਹੀਆਂ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਵੱਡੀ ਗਿਣਤੀ ਵਿੱਚ ਅਹੁਦੇਦਾਰ ਅਤੇ ਵਲੰਟੀਅਰ ਸ਼ਾਮਲ ਸਨ।

ਆਪ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ

ਕੈਬਨਿਟ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਕਿਸਾਨਾਂ ਦੀ ਕਣਕ ਖਰੀਦ ਤੋਂ 24 ਘੰਟਿਆਂ ਦੇ ਅੰਦਰ-ਅੰਦਰ ਭੁਗਤਾਨ ਕਰ ਰਹੀ ਹੈ ਅਤੇ ਫਸਲ ਦੀ ਚੁਕਾਈ ਵਿੱਚ ਕੋਈ ਦੇਰੀ ਨਹੀਂ ਹੋ ਰਹੀ। ਪੰਜਾਬ ਸਰਕਾਰ ਨੂੰ 28894 ਕਰੋੜ ਰੁਪਏ ਦੀ ਨਕਦ ਕ੍ਰੈਡਿਟ ਸੀਮਾ ਪ੍ਰਾਪਤ ਹੋਈ ਹੈ ਅਤੇ ਭੁਗਤਾਨ ਵਿੱਚ ਕੋਈ ਦੇਰੀ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕੋਈ ਸਮੱਸਿਆ ਨਹੀਂ ਆਵੇਗੀ ਕਿਉਂਕਿ ਸਾਰੀਆਂ ਸਹੂਲਤਾਂ ਅਤੇ ਤਿਆਰੀਆਂ ਪਹਿਲਾਂ ਹੀ ਪੂਰੀਆਂ ਕਰ ਲਈਆਂ ਗਈਆਂ ਸਨ। ਸੌਂਦ ਨੇ ਕਿਹਾ ਹੈ ਕਿ ਆਪ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ। ਇਹ ਬਦਲਾਅ ਹੀ ਹੈ ਕਿ ਹੁਣ ਆਮ ਲੋਕ ਅਹੁਦਿਆਂ ਉੱਤੇ ਬੈਠ ਕੇ ਲੋਕ ਹਿੱਤ ਦੇ ਫੈਸਲੇ ਲੈਣ ਦੇ ਕਾਬਲ ਹੋਏ ਹਨ। ਪਹਿਲਾਂ ਵਾਲੀਆਂ ਸਰਕਾਰਾਂ ਨੇ ਕਦੇ ਵੀ ਆਮ ਲੋਕਾਂ ਨੂੰ ਅੱਗੇ ਨਹੀਂ ਆਉਣ ਦਿੱਤਾ। ਸਾਡੇ ਉੱਤੇ ਆਮ ਲੋਕਾਂ ਦਾ ਬਹੁਤ ਕਰਜ਼ਾ ਹੈ ਜੋ ਕਦੇ ਵੀ ਉਤਾਰਿਆ ਨਹੀਂ ਜਾ ਸਕਦਾ।

ਆਮ ਘਰਾਂ ਦੇ ਨੌਜਵਾਨਾਂ ਨੂੰ ਸਿਆਸਤ ਵਿਚ ਆਉਣ ਦਾ ਮੌਕਾ

ਉਹਨਾਂ ਲੋਕਾਂ ਨਾਲ ਕੀਤੇ ਚੋਣ ਵਾਅਦੇ ਪੂਰੇ ਕਰਨ ਦਾ ਦਾਅਵਾ ਕਰਦਿਆਂ ਕਿਹਾ ਕਿ 600 ਯੂਨਿਟ ਬਿਜਲੀ ਮੁਫ਼ਤ ਦੇਣ ਕਰਕੇ 90 ਫੀਸਦੀ ਖਪਤਕਾਰਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੈਰਿਟ ਦੇ ਅਧਾਰ ਉੱਤੇ 56 ਹਜ਼ਾਰ ਤੋਂ ਵਧੇਰੇ ਨੌਕਰੀਆਂ ਦੇਣ ਦੇ ਨਾਲ ਨਾਲ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਅਤਿ ਆਧੁਨਿਕ ਇਲਾਜ ਅਤੇ ਜਾਂਚ ਸੇਵਾਵਾਂ ਪ੍ਰਦਾਨ ਕਰਨ ਲਈ ਸੂਬਾ ਭਰ ਵਿੱਚ ਸਰਕਾਰੀ ਸਿਹਤ ਸੰਭਾਲ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਹੈ। ਉਹਨਾਂ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ, ''ਚੋਣਾਂ ਦੌਰਾਨ ਅਸੀਂ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੀ ਗਾਰੰਟੀ ਦੇਣ ਦਾ ਵਾਅਦਾ ਕੀਤਾ ਸੀ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।” ਮੰਤਰੀ ਸੌਂਦ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅੱਜ ਆਮ ਘਰਾਂ ਦੇ ਨੌਜਵਾਨਾਂ ਨੂੰ ਸਿਆਸਤ ਵਿਚ ਆਉਣ ਦਾ ਮੌਕਾ ਦਿੱਤਾ ਹੈ ਅਤੇ ਜਗਤਾਰ ਸਿੰਘ ਗਿੱਲ ਵਰਗੇ ਇੱਕ ਮਿਹਨਤੀ ਵਰਕਰ, ਜਿਸ ਨੇ ਪਾਰਟੀ ਲਈ ਤਨਦੇਹੀ ਨਾਲ ਕੰਮ ਕੀਤਾ ਉਸ ਨੂੰ ਇਹ ਅਹੁਦਾ ਦੇ ਕੇ ਨਿਵਾਜ਼ਿਆ ਹੈ।

ਇਹ ਵੀ ਪੜ੍ਹੋ