CM ਨੇ ਮਹਾਸ਼ਿਵਰਾਤਰੀ ਤੇ ਪਤਨੀ ਸਮੇਤ ਸ਼ਿਵ ਮੰਦਰ 'ਚ ਮੱਥਾ ਟੇਕਿਆ, ਪਰਿਵਾਰ-ਪੰਜਾਬ ਦੀ ਖੁਸ਼ਹਾਲੀ ਲਈ ਕੀਤੀ ਅਰਦਾਸ

Mahashivratri ਦੇ ਮੌਕੇ 'ਤੇ ਜਿੱਥੇ ਦੇਸ਼ ਭਰ 'ਚ ਸ਼ਰਧਾਲੂਆਂ ਨੇ ਭਗਵਾਨ ਸ਼ਿਵ ਦੀ ਪੂਜਾ ਕੀਤੀ, ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਇਸ ਸ਼ੁਭ ਮੌਕੇ 'ਤੇ ਸ਼ਿਵ ਦੀ ਭਗਤੀ 'ਚ ਲੀਨ ਨਜ਼ਰ ਆਏ। ਸੀਐਮ ਮਾਨ ਨੇ ਮੁਹਾਲੀ ਦੇ ਫੇਜ਼-4 ਵਿੱਚ ਪਹੁੰਚ ਕੇ ਮੰਦਰ ਵਿੱਚ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਦੀ ਧਰਮ ਪਤਨੀ ਵੀ ਉਨ੍ਹਾਂ ਦੇ ਨਾਲ ਸਨ। 

Share:

ਪੰਜਾਬ ਨਿਊਜ। Chief Minister ਭਗਵੰਤ ਮਾਨ ਅੱਜ ਸ਼ਿਵਰਾਤਰੀ ਦੇ ਮੌਕੇ 'ਤੇ ਆਪਣੇ ਪਰਿਵਾਰ ਦੀ ਖੁਸ਼ਹਾਲੀ ਅਤੇ ਤੰਦਰੁਸਤੀ ਲਈ ਸ਼ਿਵ ਮੰਦਰ 'ਚ ਮੱਥਾ ਟੇਕਣ ਲਈ ਪਹੁੰਚੇ। ਉਨ੍ਹਾਂ ਮੁਹਾਲੀ ਦੇ ਫੇਜ਼ 11 ਵਿੱਚ ਸਥਿਤ ਸ਼ਿਵ ਮੰਦਰ ਵਿੱਚ ਮੱਥਾ ਟੇਕਿਆ। ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੀ ਉਨ੍ਹਾਂ ਦੇ ਨਾਲ ਹਨ। ਸੀਐਮ ਭਗਵੰਤ ਮਾਨ ਨੇ ਜੁਲਾਈ 2022 ਵਿੱਚ ਡਾਕਟਰ ਗੁਰਪ੍ਰੀਤ ਕੌਰ ਨਾਲ ਵਿਆਹ ਕੀਤਾ ਸੀ। ਪਿਛਲੇ ਸਾਲ ਦੇ ਅਖੀਰਲੇ ਮਹੀਨਿਆਂ ਵਿੱਚ ਸੀਐਮ ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੇ ਜਨਤਕ ਪ੍ਰੋਗਰਾਮਾਂ ਵਿੱਚ ਜਾਣਾ ਘੱਟ ਕਰ ਦਿੱਤਾ ਸੀ। ਇਸ ਤੋਂ ਬਾਅਦ 26 ਜਨਵਰੀ ਨੂੰ ਲੁਧਿਆਣਾ 'ਚ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਨੇ ਉਨ੍ਹਾਂ ਦੇ ਘਰ ਖੁਸ਼ੀਆਂ ਆਉਣ ਦੀ ਗੱਲ ਕਹੀ ਸੀ।

ਸੀਐਮ ਨੇ ਦੱਸਿਆ ਸੀ ਕਿ ਉਨ੍ਹਾਂ ਦੀ ਪਤਨੀ 7 ਮਹੀਨੇ ਦੀ ਗਰਭਵਤੀ ਹੈ। ਸਪੱਸ਼ਟ ਹੈ ਕਿ ਹੁਣ ਉਨ੍ਹਾਂ ਦੀ ਪਤਨੀ ਦੇ ਗਰਭ ਅਵਸਥਾ 'ਚ ਲਗਭਗ 9 ਮਹੀਨੇ ਪੂਰੇ ਹੋ ਚੁੱਕੇ ਹਨ ਅਤੇ ਇਸ ਮਹੀਨੇ ਕਿਸੇ ਵੀ ਸਮੇਂ ਖੁਸ਼ੀਆਂ ਉਨ੍ਹਾਂ ਦੇ ਘਰ ਆ ਸਕਦੀਆਂ ਹਨ।

ਇਹ ਵੀ ਪੜ੍ਹੋ