ਪੰਜਾਬ ਅਤੇ ਦਿੱਲੀ ਦੇ ਮੁੱਖ ਮੰਤਰੀ 2 ਦਸੰਬਰ ਨੂੰ ਗੁਰਦਾਸਪੁਰ ਵਿੱਚ ਕਰਨਗੇ ਬੱਸ ਸਟੈਂਡ ਦਾ ਉਦਘਾਟਨ, ਤਿਆਰੀਆਂ ਸ਼ੁਰੂ

ਉਦਘਾਟਨ ਮੌਕੇ ਗੁਰਦਾਸਪੁਰ ਵਿਖੇ ਕੀਤੀ ਜਾਵੇਗੀ ਇੱਕ ਵੱਡੀ ਜਨਤਕ ਰੈਲੀ, ਲੋਕ ਸਭਾ ਤੇ ਰਾਜ ਸਭਾ ਮੈਂਬਰ, ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ, ਵਿਧਾਇਕ, ਚੇਅਰਮੈਨ ਅਤੇ ਹੋਰ ਉੱਘੀਆਂ ਹਸਤੀਆਂ ਸ਼ਾਮਲ ਹੋਣਗੀਆਂ

Share:

 

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2 ਦਸੰਬਰ ਨੂੰ ਗੁਰਦਾਸਪੁਰ ਵਿਖੇ ਬਣੇ ਨਵੇਂ ਬੱਸ ਸਟੈਂਡ ਦਾ ਉਦਘਾਟਨ ਕਰਨਗੇ। ਇਸ ਉਪਰੰਤ ਉਨ੍ਹਾਂ ਵੱਲੋਂ ਇੱਕ ਵੱਡੀ ਜਨਤਕ ਰੈਲੀ ਨੂੰ ਸੰਬੋਧਨ ਕੀਤਾ ਜਾਵੇਗਾ। ਵਰਨਣਯੋਗ ਹੈ ਕਿ ਸ਼ਹਿਰ ਰਹੀ ਵੱਧ ਰਹੀ ਟ੍ਰੈਫਿਕ ਨੂੰ ਦੇਖਦੇ ਹੋਏ ਪਿਛਲੀ ਸਰਕਾਰ ਸਮੇਂ ਤਿੱਬੜੀ ਰੋੜ ਤੇ ਸਥਿਤ ਇੰਪੂਰਵਮੈਂਟ ਟਰੱਸਟ ਸਕੀਮ ਨੰਬਰ 7 ਵਿਖੇ ਨਵਾਂ ਬੱਸ ਸਟੇੈਂਡ ਦਾ ਨਿਰਮਾਣ ਕੀਤਾ ਗਿਆ ਹੈ। ਹਾਲਾਂਕਿ ਪਿਹਲਾਂ 26 ਨਵੰਬਰ ਨੂੰ ਇਸਦਾ ਉਦਘਾਟਨ ਕਰਨ ਦੀਆਂ ਚਰਚਾਵਾਂ ਹੋਈਆਂ ਸਨ ਪਰ ਕਿਸੇ ਕਾਰਨਾਂ ਕਰਕੇ ਇਸਦੇ ਉਦਘਾਟਨ ਕਰਨ ਦੀ ਮਿਤੀ ਨੂੰ ਵਧਾ ਦਿੱਤਾ ਗਿਆ ਸੀ।

 

ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਸਮਾਗਮ ਦੀ ਸਫ਼ਲਤਾ ਲਈ ਗਠਤ ਕੀਤੀਆਂ ਵੱਖ-ਵੱਖ ਕਮੇਟੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ 2 ਦਸੰਬਰ ਦਾ ਦਿਨ ਜ਼ਿਲ੍ਹਾ ਗੁਰਦਾਸਪੁਰ ਦੇ ਵਿਕਾਸ ਵਿੱਚ ਇਤਿਹਾਸਕ ਹੋਣ ਵਾਲਾ ਹੈ। ਉਨ੍ਹਾਂ ਕਿਹਾ ਕਿ ਨਵਾਂ ਬੱਸ ਅੱਡਾ ਗੁਰਦਾਸਪੁਰ ਲੋਕ ਅਰਪਣ ਕਰਨ ਦੇ ਨਾਲ ਜ਼ਿਲ੍ਹੇ ਦੇ ਹੋਰ ਵੀ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਨਵੇਂ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਮੌਕੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਬੱਸ ਸਟੈਂਡ ਦੇ ਨਜ਼ਦੀਕ ਹੀ ਬਾਈਪਾਸ ਦੇ ਨਾਲ ਇੰਪਰੂਵਮੈਂਟ ਟਰੱਸਟ ਦੀ ਥਾਂ ਵਿੱਚ ਇੱਕ ਵੱਡੀ ਜਨਤਕ ਰੈਲੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਰੈਲੀ ਵਿੱਚ ਲੋਕ ਸਭਾ ਤੇ ਰਾਜ ਸਭਾ ਮੈਂਬਰ, ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ, ਵਿਧਾਇਕ, ਚੇਅਰਮੈਨ ਅਤੇ ਹੋਰ ਉੱਘੀਆਂ ਹਸਤੀਆਂ ਸ਼ਾਮਲ ਹੋਣਗੀਆਂ।

 

ਡੀਸੀ ਅਤੇ ਐਸਐਸਪੀ ਨੇ ਕੀਤਾ ਬੱਸ ਸਟੈਂਡ ਅਤੇ ਰੈਲੀ ਵਾਲੇ ਜਗ੍ਹਾਂ ਦਾ ਦੌਰਾ

ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਐੱਸ.ਐੱਸ.ਪੀ. ਗੁਰਦਾਸਪੁਰ ਹਰੀਸ਼ ਦਾਯਮਾ ਵੱਲੋਂ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਬੱਸ ਸਟੈਂਡ ਅਤੇ ਰੈਲੀ ਵਾਲੇ ਸਥਾਨ ਦਾ ਦੌਰਾ ਕੀਤਾ ਗਿਆ ਅਤੇ ਪੰਡਾਲ, ਵੱਖ-ਵੱਖ ਬਲਾਕਾਂ, ਸੁਰੱਖਿਆ, ਸਟੇਜ, ਮੈਡੀਕਲ ਸਹੂਲਤਾਂ, ਪਾਰਕਿੰਗ, ਟਰੈਫਿਕ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਸਬੰਧੀ ਜਰੂਰੀ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮਾਂ ਰਹਿੰਦੇ ਆਪਣੇ ਜਿੰਮੇ ਦੇ ਸਾਰੇ ਪ੍ਰਬੰਧ ਪੂਰੇ ਕਰ ਲੈਣ।

ਇਹ ਵੀ ਪੜ੍ਹੋ

Tags :