ਕਸਟਮ ਵਿਭਾਗ ਨੇ ਸ਼ਾਰਜਾਹ ਤੋਂ ਲਿਆਂਦਾ ਜਾ ਰਿਹਾ 93 ਲੱਖ ਦਾ ਸੋਨਾ ਕੀਤਾ ਜ਼ਬਤ

ਅੰਮ੍ਰਿਤਸਰ ਦੇ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕਸਟਮ ਵਿਭਾਗ ਦੇ ਵੱਲੋਂ ਇਕ ਕਿਲੋ 499 ਗ੍ਰਾਮ ਸੋਨਾ ਜ਼ਬਤ ਕੀਤਾ ਗਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਫਲਾਈਟ ਨੰਬਰ 6E1428 ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚੀ। ਇਸ ਤੋਂ ਬਾਅਦ....

Share:

ਹਾਈਲਾਈਟਸ

  • ਜਦੋਂ ਅਧਿਕਾਰੀਆਂ ਨੇ ਕਰਾਫਟ ਦੀ ਜਾਂਚ ਕੀਤੀ ਤਾਂ ਇੱਕ ਡਬਲ ਰੈਪਡ ਪੈਕੇਟ ਮਿਲਿਆ

ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਵੱਡੀ ਕਾਰਵਾਈ ਕਰਦੇ ਹੋਏ ਸ਼ਾਰਜਾਹ ਤੋਂ ਇੰਡੀਗੋ ਦੀ ਫਲਾਈਟ ਵਿੱਚ ਚੈਕਿੰਗ ਦੌਰਾਨ 1 ਕਿਲੋ 499 ਗ੍ਰਾਮ ਸੋਨਾ ਬਰਾਮਦ ਕੀਤਾ। ਇਸ ਸੋਨੇ ਦੀ ਕੁੱਲ ਕੀਮਤ 93 ਲੱਖ 71 ਹਜ਼ਾਰ 875 ਰੁਪਏ ਹੈ। ਫਿਲਹਾਲ ਕਸਟਮ ਵਿਭਾਗ ਨੇ ਸੋਨਾ ਜ਼ਬਤ ਕਰਕੇ ਐਕਟ 1960 ਦੀ ਧਾਰਾ 110 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਵਿਭਾਗ ਦੇ ਵੱਲੋਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਹ ਸੋਨਾ ਕਿਸ ਯਾਤਰੀ ਵੱਲੋਂ ਲਿਆਂਦਾ ਜਾ ਰਿਹਾ ਸੀ। ਜੋ ਕਿ ਹਵਾਈ ਜਹਾਜ਼ ਵਿੱਚ ਛੁਪਾਇਆ ਹੋਇਆ ਸੀ।

 

ਕਰਾਫਟ ਦੀ ਜਾਂਚ ਦੌਰਾਨ ਮਿਲਿਆ ਡਬਲ ਰੈਪਡ ਪੈਕੇਟ

ਮਿਲੀ ਜਾਣਕਾਰੀ ਦੇ ਅਨੁਸਾਰ ਫਲਾਈਟ ਨੰਬਰ 6E1428 ਬੁੱਧਵਾਰ ਸ਼ਾਮ 7.36 ਵਜੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚੀ। ਜਹਾਜ਼ ਦੇ ਆਉਣ ਤੋਂ ਬਾਅਦ ਸਾਰੇ ਯਾਤਰੀ ਇਕ-ਇਕ ਕਰਕੇ ਬਾਹਰ ਨਿਕਲ ਗਏ। ਇਸ ਦੌਰਾਨ ਕਸਟਮ ਅਧਿਕਾਰੀਆਂ ਨੂੰ ਸੂਚਨਾ ਮਿਲੀ ਸੀ ਕਿ ਉਕਤ ਜਹਾਜ਼ 'ਚ ਇਕ ਯਾਤਰੀ ਸੋਨਾ ਲੈ ਕੇ ਆਇਆ ਹੈ। ਇਸ ਤੋਂ ਬਾਅਦ ਜਦੋਂ ਅਧਿਕਾਰੀਆਂ ਨੇ ਕਰਾਫਟ ਦੀ ਜਾਂਚ ਕੀਤੀ ਤਾਂ ਇੱਕ ਡਬਲ ਰੈਪਡ ਪੈਕੇਟ ਮਿਲਿਆ। ਜਦੋਂ ਇਸ ਨੂੰ ਖੋਲ੍ਹਿਆ ਗਿਆ ਤਾਂ ਉਸ ਵਿਚ ਸੋਨੇ ਦੇ ਦੋ ਬਿਸਕੁਟ ਸਨ। ਜਿਸ ਦਾ ਕੁੱਲ ਵਜ਼ਨ 1 ਕਿਲੋ 499 ਗ੍ਰਾਮ ਪਾਇਆ ਗਿਆ।

ਇਹ ਵੀ ਪੜ੍ਹੋ