ਉਹ ਦਿਨ ਦੂਰ ਨਹੀਂ ਜਦੋਂ ਤੁਹਾਨੂੰ ਧਰਨੇ ਵਾਸਤੇ ਬੰਦੇ ਨਹੀਂ ਲੱਭਣੇ..

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦੇ ਧਰਨੇ ਮਗਰੋਂ ਕੀਤੀ ਸਖ਼ਤ ਟਿੱਪਣੀ। ਫਗਵਾੜਾ ਵਿਖੇ ਦੋ ਦਿਨਾਂ ਤੋਂ ਚੱਲ ਰਿਹਾ ਹੈ ਧਰਨਾ।

Share:

ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਲਗਾਤਾਰ ਸਰਕਾਰਾਂ ਖਿਲਾਫ ਧਰਨੇ ਦੇ ਰਹੀਆਂ ਹਨ। ਕਿਤੇ ਸੜਕਾਂ ਜਾਮ ਕੀਤੀਆਂ ਜਾ ਰਹੀਆਂ ਹਨ ਤੇ ਕਿਤੇ ਰੇਲਵੇ ਟ੍ਰੈਕ ਉਪਰ ਧਰਨੇ ਦਿੱਤੇ ਜਾਂਦੇ ਹਨ। ਇਸ ਦੌਰਾਨ ਆਮ ਲੋਕਾਂ ਦੀ ਖੱਜਲ-ਖੁਆਰੀ ਨੂੰ ਦੇਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਟਿੱਪਣੀ ਕੀਤੀ। ਉਨ੍ਹਾਂ ਨੇ ਇਸ ਸਬੰਧੀ ਆਪਣੇ ਐਕਸ ਅਕਾਊਂਟ ਤੋਂ ਪੋਸਟ ਸਾਂਝੀ ਕਰਦੇ ਲਿਖਿਆ - ‘‘ਮੇਰੀ ਕਿਸਾਨ ਯੂਨੀਅਨਾਂ ਨੂੰ ਬੇਨਤੀ ਹੈ ਕਿ ਹਰ ਗੱਲ ਉੱਤੇ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਆਪਣੇ ਵਿਰੁੱਧ ਨਾ ਕਰੋ…ਸਰਕਾਰ ਨਾਲ ਗੱਲ ਕਰਨ ਲਈ ਚੰਡੀਗੜ੍ਹ ਦਾ ਪੰਜਾਬ ਭਵਨ, ਸੈਕਟਰੀਏਟ, ਖੇਤੀਬਾੜੀ ਮੰਤਰੀ ਦਾ ਦਫ਼ਤਰ ਅਤੇ ਮੇਰਾ ਦਫ਼ਤਰ ਤੇ ਘਰ ਹੈ .. ਨਾ ਕੇ ਸੜਕਾਂ..ਜੇ ਇਹੀ ਰਵੱਈਆ ਰਿਹਾ ਤਾਂ ਉਹ ਦਿਨ ਦੂਰ ਨਹੀਂ ਕਿ ਜਦੋਂ ਤੁਹਾਨੂੰ ਧਰਨੇ ਵਾਸਤੇ ਬੰਦੇ ਨਹੀਂ ਲੱਭਣੇ..ਲੋਕਾਂ ਦੀਆਂ ਭਾਵਨਾਵਾਂ ਸਮਝੋ ..। 

ਦੂਜੇ ਦਿਨ ਜਾਰੀ ਰਿਹਾ ਧਰਨਾ 

ਕਿਸਾਨ ਜਥੇਬੰਦੀਆਂ ਨੇ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਗੰਨੇ ਦੇ ਰੇਟ ਵਧਾਉਣ ਅਤੇ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਜਲੰਧਰ ਦੇ ਧਨੋਵਾਲੀ ਗੇਟ ਨੇੜੇ ਧਰਨਾ ਬੁੱਧਵਾਰ ਨੂੰ ਦੂਜੇ ਦਿਨ ਵੀ ਜਾਰੀ ਰੱਖਿਆ ਗਿਆ। ਕਿਸਾਨਾਂ ਨੇ ਜਲੰਧਰ-ਲੁਧਿਆਣਾ ਮੁੱਖ ਮਾਰਗ ‘ਤੇ ਧਰਨਾ ਦਿੱਤਾ ਹੈ, ਜਿਸ ‘ਚ ਸਾਰੀਆਂ ਕਿਸਾਨ ਜਥੇਬੰਦੀਆਂ ਹਿੱਸਾ ਲੈ ਰਹੀਆਂ ਹਨ। ਰੇਲਵੇ ਟ੍ਰੈਕ ਰੋਕਣ ਦਾ ਵੀ ਐਲਾਨ ਕੀਤਾ ਗਿਆ ਹੈ। 

 

ਇਹ ਵੀ ਪੜ੍ਹੋ