ਤੁਰਕੀ 'ਚ ਬੈਸਟ ਡਿਪਲੋਮੈਟ ਖ਼ਿਤਾਬ ਜਿੱਤਣ ਵਾਲੀ ਪੰਜਾਬੀ ਧੀ ਦੀ ਮੌਤ 

18 ਸਾਲ ਦੀ ਉਮਰ 'ਚ ਵੱਡਾ ਖ਼ਿਤਾਬ ਜਿੱਤ ਕੇ ਵਿਦੇਸ਼ੀ ਧਰਤੀ ਉਪਰ ਨਾਂਅ ਰੌਸ਼ਨ ਕੀਤਾ ਸੀ। ਦੇਸ਼ ਦੀਆਂ ਔਰਤਾਂ ਦੇ ਹੱਕ ਵਿਸ਼ੇ 'ਤੇ ਬੋਲਣ ਵਾਲੀ ਸਭ ਤੋਂ ਘੱਟ ਉਮਰ ਦੀ ਪਹਿਲੀ ਭਾਰਤੀ ਹੋਣ ਦਾ ਮਾਣ ਹਾਸਿਲ ਕੀਤਾ। 

Share:

ਤੁਰਕੀ 'ਚ ਆਊਟਸਟੈਂਡਿੰਗ ਡਿਪਲੋਮੈਟਸ ਐਵਾਰਡ ਜਿੱਤ ਕੇ ਭਾਰਤ ਦਾ ਨਾਂ ਰੌਸ਼ਨ ਕਰਨ ਵਾਲੀ ਮੋਗਾ ਦੀ ਇੰਦਰਪ੍ਰੀਤ ਕੌਰ (18 ਸਾਲ) ਦੀ ਮੌਤ ਹੋ ਗਈ। ਇੰਦਰਪ੍ਰੀਤ ਦੀ ਸਿਹਤ ਅਚਾਨਕ ਵਿਗੜ ਗਈ ਅਤੇ ਉਸਦਾ ਦੇਹਾਂਤ ਹੋ ਗਿਆ। ਮਿਲੀ ਜਾਣਕਾਰੀ ਮੁਤਾਬਿਕ ਇੰਦਰਪ੍ਰੀਤ ਦਾ ਬਲੱਡ ਪ੍ਰੈਸ਼ਰ ਵਧਿਆ ਸੀ। ਇਸਤੋਂ ਬਾਅਦ ਉਸਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਸਦੀ ਮੌਤ ਹੋ ਗਈ। ਇੰਦਰਪ੍ਰੀਤ 12ਵੀਂ ਜਮਾਤ ਦੀ ਵਿਦਿਆਰਥਣ ਸੀ। ਮੋਗਾ ਵਿਖੇ ਇੰਦਰਪ੍ਰੀਤ ਦਾ ਅੰਤਿਮ ਸੰਸਕਾਰ ਕੀਤਾ ਗਿਆ। ਹੋਣਹਾਰ ਧੀ ਦੀ ਮੌਤ ਤੋਂ ਬਾਅਦ  ਮੋਗਾ ਵਾਸੀਆਂ ਵਿੱਚ ਸੋਗ ਦੀ ਲਹਿਰ ਹੈ।  ਦੱਸ ਦੇਈਏ ਕਿ ਇੰਦਰਪ੍ਰੀਤ ਕੌਰ ਸਿੱਧੂ ਨੇ 62 ਦੇਸ਼ਾਂ ਦੇ 117 ਨੁਮਾਇੰਦਿਆਂ ਵਿੱਚੋਂ ਭਾਰਤ ਦਾ ਨਾਂ ਰੌਸ਼ਨ ਕਰਦੇ ਹੋਏ ਬੈਸਟ ਡਿਪਲੋਮੈਟ ਦਾ ਐਵਾਰਡ ਜਿੱਤਿਆ ਸੀ।  ਜਿਸਤੋਂ ਬਾਅਦ ਉਸਦਾ ਪਰਿਵਾਰ ਦੇ ਨਾਲ ਨਾਲ ਪ੍ਰਸ਼ਾਸਨ ਨੇ ਵੀ ਨਿੱਘਾ ਸਵਾਗਤ ਕੀਤਾ ਸੀ।

ਸ਼ੋਸ਼ਲ ਮੀਡੀਆ ਉਪਰ ਲੋਕਪ੍ਰਿਯਤਾ 

ਇੰਦਰਪ੍ਰੀਤ ਬਾਰੇ ਖ਼ਾਸ ਗੱਲ ਇਹ ਵੀ ਰਹੀ ਕਿ ਭਾਰਤ ਦੀ ਨੁਮਾਇੰਦੀ ਕਰਨ ਵਾਲੀ ਇਸ ਬੱਚੀ ਨੂੰ 'ਦੇਸ਼ ਦੀਆਂ ਔਰਤਾਂ ਦੇ ਹੱਕ' ਵਿਸ਼ੇ 'ਤੇ ਬੋਲਣ ਦਾ ਮੌਕਾ ਦਿੱਤਾ ਗਿਆ ਸੀ। ਮੋਗਾ ਜ਼ਿਲ੍ਹੇ ਦੀ ਇਸ ਧੀ ਨੇ ਬਹੁਤ ਹੀ ਤਰਕ ਨਾਲ ਆਪਣੇ ਵਿਸ਼ੇ ਨੂੰ ਜੱਜਾਂ ਦੇ ਸਾਹਮਣੇ ਪੇਸ਼ ਕੀਤਾ, ਜਿਸ ਤੋਂ ਪ੍ਰਭਾਵਿਤ ਹੋ ਕੇ ਸੰਸਥਾ ਵੱਲੋਂ ਇੰਦਰਪ੍ਰੀਤ ਸਿੱਧੂ ਨੂੰ ਸਭ ਤੋਂ ਬੈਸਟ ਐਵਾਰਡ ਯਾਨੀ ਆਊਟ ਸਟੈਂਡਿੰਗ ਡਿਪੋਮੈਟਿਕ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ। ਜਿਸ ਨਾਲ ਇੰਦਰਪ੍ਰਰੀਤ ਕੌਰ ਨੂੰ ਸਭ ਤੋਂ ਘੱਟ ਉਮਰ 18 ਸਾਲ ਵਿੱਚ ਸੰਸਾਰ ਪੱਧਰ 'ਤੇ ਔਰਤਾਂ ਦੇ ਹੱਕ ਵਿਚ ਆਵਾਜ਼ ਚੁੱਕਣ ਵਾਲੀ ਪਹਿਲੀ ਭਾਰਤੀ ਲੜਕੀ ਹੋਣ ਦਾ ਮਾਣ ਪ੍ਰਾਪਤ ਹੋਇਆ ਸੀ। ਉਹ ਸ਼ੋਸ਼ਲ ਮੀਡੀਆ ਉਪਰ ਵੀ ਕਾਫੀ ਐਕਟਿਵ ਰਹਿੰਦੀ ਸੀ। 

ਇਹ ਵੀ ਪੜ੍ਹੋ