Punjab ਨੂੰ ਨੰਬਰ 1 ਸੂਬਾ ਬਨਾਉਣ ਦਾ ਸੁਫਨਾ ਜ਼ਲਦ ਹੋ ਸਕਦਾ ਹੈ ਪੂਰਾ, ਜਾਣੋ ਕਿਵੇਂ 

ਭਗਵੰਤ ਮਾਨ ਨੇ ਕਿਹਾ ਕਿ ਖੇਤੀ ਸੈਕਟਰ ਵਿੱਚ ਆਸਟ੍ਰੇਲਿਆ, ਬ੍ਰਾਜੀਲ ਪੰਜਾਬ ਨਾਲ ਸਾਂਝ ਪਾ ਸਕਦੇ ਹਾਂ। ਪੰਜਾਬ ਵਿੱਚ ਦੇਸ਼ ਦੇ 87 ਫੀਸਦੀ ਟ੍ਰੈਕਟਰ ਬਣਾਏ ਜਾਉਂਦੇ ਹਨ। ਆਉਣ ਵਾਲੇ ਸਮੇਂ ਵਿੱਚ ਆਈਟੀ ਹਬ ਮੋਹਾਲੀ, ਰਾਜਪੂਰਾ ਨੂੰ ਕਾਫੀ ਵਾਧਾ ਮਿਲੇਗਾ। ਰੰਗਲਾ ਪੰਜਾਬ ਬਨਾਉਣਾ, ਇੰਡਸਟਰੀ ਅਤੇ ਨੌਕਰੀਆਂ ਵਿੱਚ ਵਾਧਾ ਕਰਨ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

Share:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੀਂ ਦਿੱਲੀ ਵਿਖੇ ਆਸਟ੍ਰੇਲੀਆ, ਬ੍ਰਿਟੇਨ, ਬ੍ਰਾਜ਼ੀਲ, ਸਪੇਨ, ਮਲੇਸ਼ੀਆ ਅਤੇ ਨੀਦਰਲੈਂਡ ਦੇ ਰਾਜਦੂਤਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪੰਜਾਬ ਵਿੱਚ ਨਿਵੇਸ਼ ਦੀਆਂ ਅਪਾਰ ਸੰਭਾਵਨਾਵਾਂ ਬਾਰੇ ਜਾਣੂ ਕਰਵਾਇਆ ਅਤੇ ਉਨ੍ਹਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ। ਇਸ ਦੌਰਾਨ ਪੰਜਾਬ ਵਿੱਚ ਵਿਦੇਸ਼ੀ ਕੰਪਨਿਆਂ ਦੇ ਨਿਵੇਸ਼ ਨੂੰ ਲੈ ਕੇ ਚਰਚਾ ਕੀਤੀ ਗਈ। ਭਗਵੰਤ ਮਾਨ ਨੇ ਕਿਹਾ ਕਿ ਖੇਤੀ ਸੈਕਟਰ ਵਿੱਚ ਆਸਟ੍ਰੇਲਿਆ, ਬ੍ਰਾਜੀਲ ਪੰਜਾਬ ਨਾਲ ਸਾਂਝ ਪਾ ਸਕਦੇ ਹਾਂ। ਪੰਜਾਬ ਵਿੱਚ ਦੇਸ਼ ਦੇ 87 ਫੀਸਦੀ ਟ੍ਰੈਕਟਰ ਬਣਾਏ ਜਾਉਂਦੇ ਹਨ। ਆਉਣ ਵਾਲੇ ਸਮੇਂ ਵਿੱਚ ਆਈਟੀ ਹਬ ਮੋਹਾਲੀ, ਰਾਜਪੂਰਾ ਨੂੰ ਕਾਫੀ ਵਾਧਾ ਮਿਲੇਗਾ। ਰੰਗਲਾ ਪੰਜਾਬ ਬਨਾਉਣਾ, ਇੰਡਸਟਰੀ ਅਤੇ ਨੌਕਰੀਆਂ ਵਿੱਚ ਵਾਧਾ ਕਰਨ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਆਸਟ੍ਰੇਲਿਆ ਦਾ ਸਪੋਰਟਸ ਕਲਚਰ ਵਧਿਆ ਹੈ। ਉਸਨੂੰ ਅਪਨਾਉਣ ਲਈ ਵੀ ਕੋਸ਼ਿਸ਼ ਕੀਤੀ ਜਾਵੇਗੀ। ਉਹਨਾਂ ਨੇ ਕਿਹਾ ਕਿ ਲਗਭਗ ਸਾਰੇ ਰਾਜਦੂਤਾਂ ਨੇ ਪੰਜਾਬ ਆਉਣ ਦੀ ਹਾਮੀ ਭਰੀ ਹੈ। ਪੰਜਾਬ ਨੂੰ ਨੰਬਰ 1 ਸੂਬਾ ਬਨਾਉਣ ਦਾ ਸਪਨਾ ਜ਼ਲਦ ਹੀ ਪੂਰਾ ਹੋ ਸਕਦਾ ਹੈ। 

ਕਿਹੜੀਆਂ ਸੁਵਿਧਾਵਾਂ ਦੇਣ ਦਾ ਕੀਤਾ ਵਾਅਦਾ

6 ਦੇਸ਼ਾਂ ਦੇ ਰਾਜਦੂਤਾਂ ਨਾਲ ਵੱਖ-ਵੱਖ ਮੀਟਿੰਗਾਂ ਦੌਰਾਨ ਰਾਜਦੂਤਾਂ ਨੇ ਪੰਜਾਬ ਸਰਕਾਰ ਵੱਲੋਂ ਨਿਵੇਸ਼ਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਵੀ ਸ਼ਲਾਘਾ ਕੀਤੀ ਅਤੇ ਸੂਬੇ ਦੇ ਨਿਵੇਸ਼ ਬੁਨਿਆਦੀ ਢਾਂਚੇ ਵਿੱਚ ਡੂੰਘੀ ਦਿਲਚਸਪੀ ਦਿਖਾਈ। ਰਾਜਦੂਤਾਂ ਨਾਲ ਮੀਟਿੰਗਾਂ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਨੂੰ ਅਪਾਰ ਸੰਭਾਵਨਾਵਾਂ ਦਾ ਕੇਂਦਰ ਦੱਸਿਆ ਅਤੇ ਆਪੋ-ਆਪਣੇ ਦੇਸ਼ਾਂ ਦੀਆਂ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਉਦਯੋਗਿਕ ਕੇਂਦਰ ਵਜੋਂ ਤੇਜ਼ੀ ਨਾਲ ਉਭਰ ਰਹੇ ਪੰਜਾਬ ਵਿੱਚ ਨਿਵੇਸ਼ ਕਰਕੇ ਕੰਪਨੀਆਂ ਨੂੰ ਬਹੁਤ ਫਾਇਦਾ ਹੋਵੇਗਾ। ਮਾਨ ਨੇ ਕਿਹਾ ਕਿ ਵਿਦੇਸ਼ੀ ਕੰਪਨੀਆਂ ਨੂੰ ਆਪਣੇ ਕਾਰੋਬਾਰਾਂ ਦਾ ਵਿਸਥਾਰ ਕਰਨ ਲਈ ਚੰਗੇ ਬੁਨਿਆਦੀ ਢਾਂਚੇ, ਬਿਜਲੀ, ਹੁਨਰਮੰਦ ਮਨੁੱਖੀ ਸ਼ਕਤੀ ਤੇ ਵਧੀਆ ਉਦਯੋਗਿਕ ਅਤੇ ਕੰਮਕਾਜੀ ਅਭਿਆਸਾਂ ਨਾਲ ਲੈਸ ਅਨੁਕੂਲ ਮਾਹੌਲ ਦਾ ਪੂਰਾ ਫਾਇਦਾ ਉਠਾਉਣਾ ਚਾਹੀਦਾ ਹੈ।   

ਆਸਟ੍ਰੇਲੀਆ-ਪੰਜਾਬ ਦੀ ਆਰਥਿਕਤਾ ਨੂੰ ਹੋਰ ਮਜ਼ਬੂਤ ਬਨਾਉਣ ਵਿੱਚ ਮਿਲੇਗਾ ਬੱਲ

ਆਸਟ੍ਰੇਲੀਆ ਦੇ ਰਾਜਦੂਤ ਫਿਲਿਪ ਗ੍ਰੀਨ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਆਸਟ੍ਰੇਲੀਆ ਅਤੇ ਪੰਜਾਬ ਦੀ ਆਰਥਿਕਤਾ ਨੂੰ ਹੋਰ ਮਜ਼ਬੂਤ ​​ਕਰਨ ਲਈ ਵੱਖ-ਵੱਖ ਖੇਤਰਾਂ ਵਿੱਚ ਆਪਸੀ ਸਹਿਯੋਗ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਖੇਤੀਬਾੜੀ, ਖੇਡ ਉਦਯੋਗ, ਪਸ਼ੂ ਖੁਰਾਕ, ਸਿੱਖਿਆ ਅਤੇ ਹੋਰ ਖੇਤਰਾਂ ਵਿੱਚ ਨਿਵੇਸ਼ ਦੀਆਂ ਵੱਡੀਆਂ ਸੰਭਾਵਨਾਵਾਂ ਹਨ। ਮਾਨ ਨੇ ਆਸਟ੍ਰੇਲੀਅਨ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਇਹ ਆਸਟ੍ਰੇਲੀਆ ਅਤੇ ਪੰਜਾਬ ਦੋਵਾਂ ਲਈ ਲਾਹੇਵੰਦ ਹੋਵੇਗਾ।

ਸਪੇਨ ਤੋਂ ਬਾਸਮਤੀ ਚਾਵਲ, ਬਲਕ ਡਰੱਗਜ਼, ਸਟੀਲ ਖਰੀਦੇਗਾ ਪੰਜਾਬ

ਯੂ.ਕੇ. ਦੇ ਰਾਜਦੂਤ ਐਲੇਕਸ ਐਲਿਸ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਯੂ.ਕੇ. ਅਤੇ ਪੰਜਾਬ ਵਿੱਚ ਪੋਲਟਰੀ, ਸੂਰ ਪਾਲਣ, ਵੈਲਯੂ ਐਡਿਡ ਡੇਅਰੀ ਉਤਪਾਦਾਂ, ਫਲਾਂ ਦੇ ਜੂਸ ਕੰਸੈਂਟਰੇਟ ਮੈਨੂਫੈਕਚਰਿੰਗ, ਆਲੂ ਪ੍ਰੋਸੈਸਿੰਗ, ਫੂਡ ਪੈਕਜਿੰਗ ਆਦਿ ਵਰਗੇ ਖੇਤੀ ਫੂਡ ਪ੍ਰੋਸੈਸਿੰਗ ਖੇਤਰਾਂ ਵਿੱਚ ਅਥਾਹ ਸੰਭਾਵਨਾਵਾਂ ਹਨ। ਬ੍ਰਾਜ਼ੀਲ ਦੇ ਰਾਜਦੂਤ ਕੈਨੇਥ ਐਚ ਦਾ ਨੋਬਰੇਗਾ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਐਗਰੋ ਫੂਡ ਪ੍ਰੋਸੈਸਿੰਗ, ਨਵੇਂ ਅਤੇ ਨਵਿਆਉਣਯੋਗ ਊਰਜਾ ਸਰੋਤਾਂ, ਲੌਜਿਸਟਿਕਸ, ਸੂਚਨਾ ਅਤੇ ਤਕਨਾਲੋਜੀ ਅਤੇ ਰਸਾਇਣਾਂ ਵਰਗੇ ਖੇਤਰਾਂ ਵਿੱਚ ਬ੍ਰਾਜ਼ੀਲ ਦੀਆਂ ਕੰਪਨੀਆਂ ਵੱਲੋਂ ਨਿਵੇਸ਼ ਦੀਆਂ ਵੱਡੀਆਂ ਸੰਭਾਵਨਾਵਾਂ ਹਨ। ਸਪੇਨ ਦੇ ਰਾਜਦੂਤ ਜੋਸ ਮਾਰੀਆ ਰਿਦਾਯੋ ਨਾਲ ਵਿਚਾਰ-ਵਟਾਂਦਰੇ ਦੌਰਾਨ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਦੱਸਿਆ ਕਿ ਪੰਜਾਬ ਸਪੇਨ ਨੂੰ ਬਾਸਮਤੀ ਚਾਵਲ, ਬਲਕ ਡਰੱਗਜ਼, ਸਟੀਲ ਅਤੇ ਲੋਹੇ ਦੇ ਉਤਪਾਦ, ਆਟੋ ਕੰਪੋਨੈਂਟ, ਸੂਤੀ ਫੈਬਰਿਕ, ਮੇਕਅਪ ਅਤੇ ਹੋਰ ਪ੍ਰਮੁੱਖ ਉਤਪਾਦ ਲੈ ਸਕਦਾ ਹੈ ਅਤੇ ਇਨ੍ਹਾਂ ਬਰਾਮਦਾਂ ਦਾ ਕੁੱਲ ਮੁੱਲ ਸੀ। 

ਇਹ ਵੀ ਪੜ੍ਹੋ