ਪਟਾਕਿਆਂ ਦਾ ਅਸਰ, ਪੰਜਾਬ ਦੇ ਜਿਆਦਾਤਰ ਸ਼ਹਿਰਾਂ ਦਾ AQI 500 ਤੋਂ ਵੀ ਪਾਰ

ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਾਉਣ ਕਾਰਨ ਪੰਜਾਬ ਦੇ ਲੋਕ ਪ੍ਰਦੂਸ਼ਣ ਦੀ ਸਮੱਸਿਆ ਨਾਲ ਜੂਝ ਰਹੇ ਸਨ। ਹੁਣ ਦੀਵਾਲੀ ਦੀ ਰਾਤ ਨੇ ਇਸ ਸਮੱਸਿਆ ਨੂੰ ਹੋਰ ਵੀ ਗੰਭੀਰ ਕਰ ਦਿੱਤਾ ਹੈ। ਸੂਬੇ ਦੀ ਹਵਾ ਬੁਰੀ ਤਰ੍ਹਾਂ ਜ਼ਹਿਰੀਲੀ ਹੋ ਗਈ ਹੈ।

Share:

ਰੋਸ਼ਨੀ ਦਾ ਤਿਉਹਾਰ, ਦੀਵਾਲੀ, ਦੁਨੀਆ ਭਰ ਦੇ ਲੱਖਾਂ ਲੋਕਾਂ ਦੁਆਰਾ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਹਾਲਾਂਕਿ, ਇਸ ਤਿਉਹਾਰ ਦੇ ਮੌਕੇ 'ਤੇ ਪਟਾਕੇ ਚਲਾਉਣ ਦੀ ਪਰੰਪਰਾਗਤ ਪ੍ਰਥਾ ਨੇ ਵਾਤਾਵਰਣ 'ਤੇ ਪ੍ਰਭਾਵ ਨੂੰ ਲੈ ਕੇ ਚਿੰਤਾਵਾਂ ਪੈਦਾ ਕਰ ਦਿੱਤੀਆਂ ਹਨ। ਦੀਵਾਲੀ ਦੀ ਰਾਤ ਨੂੰ ਪਟਾਕਿਆਂ ਕਾਰਨ ਪੈਦਾ ਹੋਏ ਹਵਾ ਪ੍ਰਦੂਸ਼ਣ ਦੀ ਸਮੱਸਿਆ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਦੀਵਾਲੀ ਵਾਲੀ ਰਾਤ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਧੱਜੀਆਂ ਉਡਾਈਆਂ ਗਈਆਂ। ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਸਖ਼ਤ ਹਦਾਇਤਾਂ ਤੋਂ ਬਾਅਦ ਪੰਜਾਬ ਸਰਕਾਰ ਨੇ ਪਟਾਕੇ ਚਲਾਉਣ ਦਾ ਸਮਾਂ ਰਾਤ 8 ਤੋਂ 10 ਵਜੇ ਤੱਕ ਨਿਰਧਾਰਿਤ ਕੀਤਾ ਸੀ ਪਰ ਸ਼ਾਮ 7 ਵਜੇ ਤੋਂ ਹੀ ਪਟਾਕੇ ਚਲਾਉਣ ਦਾ ਕੰਮ ਇੰਨੀ ਰਫ਼ਤਾਰ ਨਾਲ ਸ਼ੁਰੂ ਹੋ ਗਿਆ ਕਿ ਸਾਰੀ ਰਾਤ ਪਟਾਕਿਆਂ ਦੇ ਧਮਾਕਿਆਂ ਦੀ ਆਵਾਜ਼ ਗੂੰਜਦੀ ਰਹੀ। ਹਾਲਤ ਇਹ ਹੋ ਗਈ ਕਿ ਦਿਨ ਨਿਕਲਦੇ ਤੱਕ ਪੰਜਾਬ ਦੇ ਬਹੁਤੇ ਸ਼ਹਿਰਾਂ ਦਾ AQI 500 ਤੋਂ ਵੀ ਪਾਰ ਹੋ ਗਿਆ।

ਹਰ ਪਾਸੇ ਛਾਈ ਧੂੰਏਂ ਦੀ ਚਾਦਰ

ਰਾਤ 8 ਵਜੇ ਤੋਂ ਬਾਅਦ ਜਿਉਂ ਜਿਉਂ ਸਮਾਂ ਵੱਧਦਾ ਗਿਆ ਪੰਜਾਬ ਭਰ ਵਿਚ ਧੂੰਏਂ ਦੀ ਚਾਦਰ ਛਾ ਗਈ। ਪੰਜਾਬ ਵਿੱਚ ਹਵਾ ਦੀ ਗੁਣਵੱਤਾ (AQI) ਇੰਨੀ ਖ਼ਰਾਬ ਹੋ ਗਿਆ ਕਿ ਰਾਤ ਨੂੰ ਕਿਸੇ ਦਾ ਵੀ ਦਮ ਘੁੱਟ ਸਕਦਾ ਸੀ। ਪੰਜਾਬ ਅਤੇ ਆਸ-ਪਾਸ ਦੇ ਇਲਾਕਿਆਂ 'ਚ ਪ੍ਰਦੂਸ਼ਣ ਆਪਣੇ ਸਿਖਰ 'ਤੇ ਪਹੁੰਚ ਚੁੱਕਾ ਹੈ।

ਜ਼ਹਿਰੀਲੀਆਂ ਗੈਸਾਂ ਨੁਕਸਾਨਦੇਹ

ਪਟਾਕਿਆਂ ਤੋਂ ਨਿਕਲਣ ਵਾਲੇ ਰਸਾਇਣ ਅਤੇ ਜ਼ਹਿਰੀਲੇ ਪਦਾਰਥ, ਜਿਵੇਂ ਕਿ ਸਲਫਰ ਡਾਈਆਕਸਾਈਡ, ਨਾਈਟ੍ਰੋਜਨ ਆਕਸਾਈਡ ਅਤੇ ਕਣ, ਹਵਾ ਦੀ ਗੁਣਵੱਤਾ ਅਤੇ ਮਨੁੱਖੀ ਸਿਹਤ 'ਤੇ ਨੁਕਸਾਨਦੇਹ ਪ੍ਰਭਾਵ ਪਾਉਂਦੇ ਹਨ। ਇਹ ਪ੍ਰਦੂਸ਼ਕ ਸਾਹ ਦੀਆਂ ਸਮੱਸਿਆਵਾਂ ਨੂੰ ਵਧਾ ਸਕਦੇ ਹਨ, ਖਾਸ ਕਰਕੇ ਬੱਚਿਆਂ ਅਤੇ ਬਜ਼ੁਰਗਾਂ ਵਿੱਚ। ਇਸ ਤੋਂ ਇਲਾਵਾ ਇਹ ਨਜ਼ਰ ਨੂੰ ਘਟਾਉਂਦੇ ਹਨ ਅਤੇ ਹਵਾ ਦੀ ਗੁਣਵੱਤਾ ਨੂੰ ਹੋਰ ਵਿਗੜਦੇ ਹਨ।

ਇਹ ਵੀ ਪੜ੍ਹੋ