Election Commission ਨੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੇ ਖਰਚੇ ਦੀ ਕੀਤੀ ਹੱਦ ਤੈਅ

ਇਸ ਦੇ ਨਾਲ ਹੀ ਚੋਣ ਜ਼ਾਬਤਾ ਲੱਗਣ ਨਾਲ ਉਮੀਦਵਾਰਾਂ ਦੇ ਖਰਚੇ 'ਤੇ ਕਮਿਸ਼ਨ ਵੱਲੋਂ ਨਜ਼ਰ ਰੱਖੀ ਜਾਵੇਗੀ। ਇਸ ਦੇ ਲਈ ਕਮੇਟੀਆਂ ਤੋਂ ਲੈ ਕੇ ਅਫਸਰਾਂ ਤੱਕ ਹਰ ਚੀਜ਼ ਦੀ ਨਿਯੁਕਤੀ ਕੀਤੀ ਜਾਵੇਗੀ।

Share:

Punjab News: ਲੋਕ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਦੇ ਵੱਲੋਂ ਖਰਚੇ ਨੂੰ ਲੈ ਕੇ ਆਦੇਸ਼ ਜਾਰੀ ਕੀਤੇ ਗਏ ਹਨ। ਚੋਣ ਕਮਿਸ਼ਨ ਨੇ ਇਸ ਵਾਰ ਚੋਣ ਖਰਚੇ ਦੀ ਸੀਮਾ ਵਿੱਚ 70 ਲੱਖ ਰੁਪਏ ਦਾ ਵਾਧਾ ਕੀਤਾ ਗਿਆ ਹੈ। ਹੁਣ ਉਮੀਦਵਾਰ 95 ਲੱਖ ਰੁਪਏ ਤੱਕ ਖਰਚ ਕਰ ਸਕਣਗੇ। ਚੋਣ ਕਮਿਸ਼ਨ ਵੱਲੋਂ । ਸੂਬੇ ਦੇ ਮੁੱਖ ਚੋਣ ਅਧਿਕਾਰੀ ਨੇ ਚੋਣਾਂ 'ਚ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਦੇ ਖਰਚੇ ਸਬੰਧੀ ਸੂਚੀ ਜਾਰੀ ਕੀਤੀ ਹੈ। ਹਾਲਾਂਕਿ ਚੋਣਾਂ 'ਚ ਵਰਤੇ ਜਾਣ ਵਾਲੇ ਝੰਡਿਆਂ ਤੋਂ ਲੈ ਕੇ ਟੋਪੀ ਤੱਕ ਹਰ ਚੀਜ਼ ਦੇ ਰੇਟ ਤੈਅ ਕੀਤੇ ਗਏ ਹਨ।

ਮਹਿੰਗਾਈ ਦੇ ਵਧਣ ਕਾਰਨ ਦਰਾਂ ਵਿੱਚ ਕੀਤਾ ਵਾਧਾ

ਰਾਜ ਦੇ ਮੁੱਖ ਚੋਣ ਅਧਿਕਾਰੀ ਸੀ ਸਿਬਨ ਦੇ ਅਨੁਸਾਰ, ਉਮੀਦਵਾਰਾਂ ਦੇ ਖਰਚਿਆਂ ਦੀ ਜਾਂਚ ਕਰਨ ਲਈ ਵੱਖ-ਵੱਖ ਜ਼ਿਲ੍ਹਿਆਂ ਦੇ ਅਧਿਕਾਰੀਆਂ ਦੀ ਇੱਕ ਕਮੇਟੀ ਬਣਾਈ ਗਈ ਹੈ। ਉਨ੍ਹਾਂ ਚੋਣਾਂ ਵਿੱਚ ਵਰਤੀਆਂ ਜਾਣ ਵਾਲੀਆਂ ਕਰੀਬ 200 ਵਸਤਾਂ ਦੇ ਰੇਟ ਤੈਅ ਕਰਨ ਦੀ ਸਿਫ਼ਾਰਸ਼ ਕੀਤੀ ਸੀ। ਅਧਿਕਾਰੀਆਂ ਦੀਆਂ ਰਿਪੋਰਟਾਂ ਦੇ ਆਧਾਰ 'ਤੇ ਸਾਰੀਆਂ ਚੀਜ਼ਾਂ ਦੇ ਰੇਟ ਤੈਅ ਕੀਤੇ ਗਏ ਹਨ। ਹਾਲਾਂਕਿ ਪਿਛਲੀਆਂ ਚੋਣਾਂ ਦੇ ਮੁਕਾਬਲੇ ਮਹਿੰਗਾਈ ਵਧਣ ਕਾਰਨ ਇਹ ਦਰਾਂ ਵਧੀਆਂ ਹਨ।

 

ਇਹ ਵੀ ਪੜ੍ਹੋ