Andolan ਦੌਰਾਨ ਪਹਿਲੇ ਕਿਸਾਨ ਦੀ ਮੌਤ, ਗੁਰਦਾਸਪੁਰ ਜ਼ਿਲ੍ਹੇ ਦਾ ਰਹਿਣ ਵਾਲਾ ਸੀ ਗਿਆਨ ਸਿੰਘ

14 ਫਰਵਰੀ ਨੂੰ ਉਸ 'ਤੇ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ ਸਨ, ਜਿਸ ਕਾਰਨ ਉਹ ਜ਼ਖਮੀ ਹੋ ਗਿਆ ਅਤੇ ਉਸ ਦੀ ਸਿਹਤ ਵਿਗੜਨ ਲੱਗੀ। ਇਲਾਜ ਦੌਰਾਨ ਉਸਦੀ ਮੌਤ ਹੋ ਗਈ

Share:

Punjab News: ਹਰਿਆਣਾ ਦੇ ਸ਼ੰਭੂ ਸਰਹੱਦ 'ਤੇ ਪਹਿਲੇ ਕਿਸਾਨ ਦੀ ਮੌਤ ਹੋ ਗਈ। ਮਰਨ ਵਾਲਾ ਕਿਸਾਨ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਚਾਚੌਕੀ ਦਾ ਰਹਿਣ ਵਾਸਾ ਸੀ। ਮ੍ਰਿਤਕ ਕਿਸਾਨ ਦੀ ਪਛਾਣ ਗਿਆਨ ਸਿੰਘ ਪੁੱਤਰ ਗੁੱਜਰ ਸਿੰਘ ਵਜੋਂ ਹੋਈ ਹੈ। ਵਰਨਣਯੋਗ ਹੈ ਕਿ 11 ਫਰਵਰੀ ਨੂੰ ਕਿਸਾਨ ਗਿਆਨ ਸਿੰਘ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਬਾਬਾ ਨਾਮਦੇਵ ਜੀ ਦੇ ਜਥੇ ਨਾਲ ਸ਼ੰਭੂ ਬਾਰਡਰ 'ਤੇ ਗਿਆ ਸੀ। 14 ਫਰਵਰੀ ਨੂੰ ਉਸ 'ਤੇ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ ਸਨ। ਜਿਸ ਕਾਰਨ ਉਹ ਜ਼ਖਮੀ ਹੋ ਗਿਆ ਅਤੇ ਉਸ ਦੀ ਸਿਹਤ ਵਿਗੜਨ ਲੱਗੀ। ਇਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਮ੍ਰਿਤਕ ਦੇਹ ਜਲਦ ਪਹੁੰਚੇਗੀ ਪਿੰਡ

ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਜਗਦੀਸ਼ ਸਿੰਘ ਨੇ ਦੱਸਿਆ ਕਿ ਕਿਸਾਨ ਦੀ ਮੌਤ ਦੀ ਘਟਨਾ ਸਬੰਧੀ ਰਿਸ਼ਤੇਦਾਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ, ਕਿਸਾਨ ਦੀ ਮ੍ਰਿਤਕ ਦੇਹ ਨੂੰ ਜਲਦੀ ਹੀ ਪਿੰਡ ਭੇਜ ਦਿੱਤਾ ਜਾਵੇਗਾ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਰਵਣ ਸਿੰਘ ਪੰਧੇਰ ਇਸ ਮਾਮਲੇ 'ਤੇ ਅਗਲੀ ਕਾਰਵਾਈ ਕਰਨਗੇ। ਕਿਸਾਨ ਦੀ ਮੌਤ ਨਾਲ ਜਿੱਥੇ ਕਿਸਾਨਾਂ ਵਿੱਚ ਕੇਂਦਰ ਸਰਕਾਰ ਖਿਲਾਫ ਰੋਹ ਪਾਇਆ ਜਾ ਰਿਹਾ ਹੈ, ਉਥੇ ਪਰਿਵਾਰ ਵਿੱਚ ਸ਼ੋਕ ਦੀ ਲਹਿਰ ਪਾਈ ਜਾ ਰਹੀ ਹੈ।

ਇਹ ਵੀ ਪੜ੍ਹੋ