Lok Sabha Elections 2024: ਕਿਸੇ ਵੇਲ੍ਹੇ ਵੀ ਜਾਰੀ ਹੋ ਸਕਦੀ ਹੈ ਪੰਜਾਬ ਭਾਜਪਾ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ

Lok Sabha Elections 2024: ਭਾਜਪਾ ਵੱਲੋਂ 6 ਤੋਂ 7 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾਵੇਗਾ। ਪਾਰਟੀ ਹਾਈਕਮਾਂਡ ਨੇ ਇਨ੍ਹਾਂ ਉਮੀਦਵਾਰਾਂ ਦੇ ਨਾਵਾਂ ਨੂੰ ਲਗਭਗ ਫਾਈਨਲ ਕਰ ਲਿਆ ਹੈ। ਇੰਚਾਰਜ ਰੂਪਾਨੀ ਨੇ ਸੰਕੇਤ ਦਿੱਤਾ ਹੈ ਕਿ ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਆਪ ਅਤੇ ਕਾਂਗਰਸ ਦੇ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਦਾ ਪਾਰਟੀ ਵਿੱਚ ਕੱਦ ਵਧਾਇਆ ਜਾਵੇਗਾ।

Share:

Lok Sabha Elections 2024: ਲੋਕ ਸਭਾ ਚੋਣਾਂ ਲਈ ਪੰਜਾਬ ਭਾਜਪਾ ਦੀ ਪਹਿਲੀ ਸੂਚੀ ਜਲਦੀ ਹੀ ਆ ਜਾਵੇਗੀ। ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਚੰਡੀਗੜ੍ਹ ਦਫ਼ਤਰ ਵਿੱਚ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਇਹ ਜਾਣਕਾਰੀ ਦਿੱਤੀ। ਜਾਖੜ ਨੇ ਕਿਹਾ ਕਿ ਜਲਦ ਹੀ ਭਾਜਪਾ ਵੱਲੋਂ 6 ਤੋਂ 7 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾਵੇਗਾ। ਪਾਰਟੀ ਹਾਈਕਮਾਂਡ ਨੇ ਇਨ੍ਹਾਂ ਉਮੀਦਵਾਰਾਂ ਦੇ ਨਾਵਾਂ ਨੂੰ ਲਗਭਗ ਫਾਈਨਲ ਕਰ ਲਿਆ ਹੈ।

ਇੰਚਾਰਜ ਰੂਪਾਨੀ ਨੇ ਸੰਕੇਤ ਦਿੱਤਾ ਹੈ ਕਿ ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਦਾ ਪਾਰਟੀ ਵਿੱਚ ਕੱਦ ਵਧਾਇਆ ਜਾਵੇਗਾ। ਭਾਵ ਭਾਜਪਾ ਇਨ੍ਹਾਂ ਨੇਤਾਵਾਂ ਨੂੰ ਲੋਕ ਸਭਾ ਚੋਣਾਂ ਵਿੱਚ ਆਪਣਾ ਉਮੀਦਵਾਰ ਬਣਾਏਗੀ। ਕਮੇਟੀ ਦੀ ਮੀਟਿੰਗ ਤੋਂ ਬਾਅਦ ਜਾਖੜ ਨੇ ਚੋਣ ਕਮਿਸ਼ਨ ਤੋਂ ‘ਆਪ’ ਦੇ 2 ਵਿਧਾਇਕਾਂ ਵੱਲੋਂ 25 ਕਰੋੜ ਰੁਪਏ ਦੀ ਪੇਸ਼ਕਸ਼ ਦੇ ਦੋਸ਼ਾਂ ਦੀ ਜਾਂਚ ਕਰਨ ਦੀ ਮੰਗ ਕੀਤੀ।

ਠਗੀ ਦੇ ਕੇਸ ਵਿੱਚ ਫਸੇ ਆਗੂ ਕਰ ਰਹੇ 25 ਕਰੋੜ ਦੀਆਂ ਪੇਸ਼ਕਸ਼ਾਂ ਦਾ ਦਾਅਵਾ

ਜਾਖੜ ਨੇ ਵਿਅੰਗ ਕੀਤਾ ਕਿ ਜਿਹੜੇ ਲੋਕ ਛੋਟੀ ਰਕਮ ਦੀ ਧੋਖਾਧੜੀ ਲਈ ਧਾਰਾ 420 ਦੀ ਐਫਆਈਆਰ ਦਾ ਸਾਹਮਣਾ ਕਰ ਰਹੇ ਹਨ, ਉਹ 25 ਕਰੋੜ ਰੁਪਏ ਦੀਆਂ ਪੇਸ਼ਕਸ਼ਾਂ ਦਾ ਦਾਅਵਾ ਕਰ ਰਹੇ ਹਨ। ਇਸ ਦੇ ਨਾਲ ਹੀ ਜਾਖੜ ਨੇ ‘ਆਪ’ ਪਾਰਟੀ ਵੱਲੋਂ ਕੀਤੀ ਗੁੰਡਾਗਰਦੀ ਅਤੇ ਜਲੰਧਰ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਦਿੱਤੀਆਂ ਧਮਕੀਆਂ ਦੀ ਜਾਂਚ ਦੀ ਮੰਗ ਕੀਤੀ ਹੈ। ਇੱਕ ਸਵਾਲ ਦੇ ਜਵਾਬ ਵਿੱਚ ਜਾਖੜ ਨੇ ਕਿਹਾ ਕਿ ਈ.ਡੀ ਪੰਜਾਬ ਅਤੇ ਪੰਜਾਬੀਆਂ ਦੇ ਭਵਿੱਖ ਨਾਲ ਕੇਜਰੀਵਾਲ ਤੇ ਉਸਦੇ ਚੁਣੇ ਹੋਏ ਲੋਕਾਂ ਵੱਲੋਂ ਕੀਤੀਆਂ ਗਈਆਂ ਭੁੱਲਾਂ ਅਤੇ ਕਮੀਸ਼ਨਾਂ ਨੂੰ ਸਾਹਮਣੇ ਲਿਆਉਣ ਲਈ ਲਗਾਤਾਰ ਕੰਮ ਕਰ ਰਹੀ ਹੈ। 

ਕੇਜਰੀਵਾਲ ਦੇ ਇਸ਼ਾਰੇ ਤੇ ਪੰਜਾਬ ਦੇ ਨੇਤਾਵਾਂ ਨੇ ਕੀਤਾ ਭ੍ਰਿਸ਼ਟਾਚਾਰ

ਆਬਕਾਰੀ ਘੁਟਾਲਾ ਅਤੇ ਫਿਰ ਅਮਰੂਦ ਬਾਗ ਘੁਟਾਲਾ ਇਹ ਸਪੱਸ਼ਟ ਕਰਦਾ ਹੈ ਕਿ ਕੇਜਰੀਵਾਲ ਦੇ ਇਸ਼ਾਰੇ 'ਤੇ ਪੰਜਾਬ ਦੇ ਨੇਤਾਵਾਂ ਨੇ ਪੰਜਾਬ ਦੇ ਵਸੀਲਿਆਂ ਦਾ ਖੁੱਲ੍ਹੇਆਮ ਭ੍ਰਿਸ਼ਟਾਚਾਰ ਕੀਤਾ ਹੈ ਅਤੇ ਸੂਬੇ ਨੂੰ ਲੁੱਟਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਦੌਰਾਨ ਜਾਖੜ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਉਨ੍ਹਾਂ ਦੀ ਬੇਟੀ ਦੇ ਜਨਮ 'ਤੇ ਵਧਾਈ ਦਿੱਤੀ ਅਤੇ ਕਿਹਾ ਕਿ ਉਹ ਨਵਜੰਮੇ ਬੱਚੇ ਅਤੇ ਪਰਿਵਾਰ ਨੂੰ ਚੜ੍ਹਦੀ ਕਲਾ ਬਖਸ਼ਣ ਲਈ ਵਾਹਿਗੁਰੂ ਅੱਗੇ ਅਰਦਾਸ ਕਰਦੇ ਹਨ।

ਇਹ ਵੀ ਪੜ੍ਹੋ