Weather Update: ਪੰਜਾਬ ਸਣੇ ਪੂਰੇ ਉੱਤਰੀ ਭਾਰਤ ਵਿੱਚ ਠੰਡ ਦਾ ਕਹਿਰ ਰਹੇਗਾ ਜਾਰੀ, 25 ਜਨਵਰੀ ਤੋਂ ਬਾਅਦ ਮਿਲ ਸਕਦੀ ਹੈ ਰਾਹਤ 

Weather Update: । ਪੰਜਾਬ 'ਚ ਕੁਝ ਥਾਵਾਂ 'ਤੇ ਸੰਘਣੀ ਧੁੰਦ ਦੇ ਨਾਲ-ਨਾਲ ਦਿਨ ਪਹਿਲਾਂ ਵਾਂਗ ਠੰਡਾ ਰਹੇਗਾ ਅਤੇ ਸੀਤ ਲਹਿਰ ਵੀ ਜਾਰੀ ਰਹੇਗੀ। ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ 0.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਬਠਿੰਡਾ ਚਾਰ ਡਿਗਰੀ ਨਾਲ ਸਭ ਤੋਂ ਠੰਡਾ ਰਿਹਾ।

Share:

Weather Update: ਉੱਤਰੀ ਭਾਰਤ ਵਿੱਚ ਸੀਤ ਲਹਿਰ ਦਾ ਪ੍ਰਭਾਵ ਦੋ ਦਿਨਾਂ ਤੱਕ ਰਹਿਣ ਵਾਲਾ ਹੈ। 25 ਜਨਵਰੀ ਤੋਂ ਬਾਅਦ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ। ਪੰਜਾਬ ਵਿੱਚ ਫਿਲਹਾਲ ਸੰਘਣੀ ਧੁੰਦ ਤੋਂ ਕੋਈ ਰਾਹਤ ਨਹੀਂ ਮਿਲੇਗੀ। ਮੌਸਮ ਵਿਭਾਗ ਨੇ ਅਗਲੇ 4 ਦਿਨਾਂ ਲਈ ਅਲਰਟ ਵੀ ਜਾਰੀ ਕੀਤਾ ਹੈ। ਪੰਜਾਬ 'ਚ ਕੁਝ ਥਾਵਾਂ 'ਤੇ ਸੰਘਣੀ ਧੁੰਦ ਦੇ ਨਾਲ-ਨਾਲ ਦਿਨ ਪਹਿਲਾਂ ਵਾਂਗ ਠੰਡਾ ਰਹੇਗਾ ਅਤੇ ਸੀਤ ਲਹਿਰ ਵੀ ਜਾਰੀ ਰਹੇਗੀ। ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ 0.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਬਠਿੰਡਾ ਚਾਰ ਡਿਗਰੀ ਨਾਲ ਸਭ ਤੋਂ ਠੰਡਾ ਰਿਹਾ। ਨਾਲ ਹੀ ਲੁਧਿਆਣਾ ਵਿੱਚ ਪਿਛਲੇ 54 ਸਾਲਾਂ ਦਾ ਠੰਡ ਦਾ ਰਿਕਾਰਡ ਟੁੱਟ ਗਿਆ ਹੈ। ਮੌਸਮ ਵਿਭਾਗ ਅਨੁਸਾਰ 54 ਸਾਲਾਂ ਵਿੱਚ ਪਹਿਲੀ ਵਾਰ ਲੁਧਿਆਣਾ ਵਿੱਚ 22 ਜਨਵਰੀ ਦਾ ਦਿਨ ਸਭ ਤੋਂ ਠੰਡਾ ਰਿਹਾ। ਇੱਥੇ 22 ਜਨਵਰੀ ਨੂੰ ਦਿਨ ਦਾ ਵੱਧ ਤੋਂ ਵੱਧ ਤਾਪਮਾਨ 9.4 ਡਿਗਰੀ ਦਰਜ ਕੀਤਾ ਗਿਆ ਸੀ। 

ਲੁਧਿਆਣਾ ਵਿੱਚ ਠੰਡ ਨੇ ਤੋੜਿਆ 54 ਸਾਲਾਂ ਦਾ ਰਿਕਾਰਡ

ਪੀਏਯੂ ਦੇ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪਿਛਲੇ 54 ਸਾਲਾਂ ਵਿੱਚ ਕਦੇ ਵੀ 22 ਜਨਵਰੀ ਨੂੰ ਇੰਨੀ ਠੰਡ ਨਹੀਂ ਪਈ। ਇਸ ਦੇ ਨਾਲ ਹੀ ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 7.2 ਡਿਗਰੀ, ਲੁਧਿਆਣਾ ਦਾ 5.6 ਡਿਗਰੀ (ਆਮ ਨਾਲੋਂ 0.5 ਡਿਗਰੀ ਘੱਟ), ਪਟਿਆਲਾ 5.8 (ਆਮ ਨਾਲੋਂ 0.6 ਡਿਗਰੀ ਘੱਟ), ਪਠਾਨਕੋਟ 7.7, ਫ਼ਰੀਦਕੋਟ 5.0, ਐਸਬੀਐਸ ਨਗਰ 5.0, ਗੁਰਦਾਸਪੁਰ ਦਾ ਘੱਟੋ-ਘੱਟ ਤਾਪਮਾਨ 4.5 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.2 ਡਿਗਰੀ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ।  

23 ਜ਼ਿਲ੍ਹਿਆਂ ਵਿੱਚ ਅੱਜ ਆਰੈਂਜ ਅਲਰਟ ਜਾਰੀ 

ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਅੱਜ ਆਰੈਂਜ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਸਾਰੇ ਜ਼ਿਲ੍ਹਿਆਂ ਵਿੱਚ ਧੁੰਦ ਦਾ ਵਧੇਰੇ ਅਸਰ ਰਹੇਗਾ, ਜਦਕਿ ਸੀਤ ਲਹਿਰ ਕਾਰਨ ਦਿਨ ਦਾ ਤਾਪਮਾਨ ਵੀ ਠੰਢਾ ਰਹੇਗਾ। ਅੱਜ ਵੀ ਘੱਟ ਧੁੱਪ ਨਿਕਲੇਗੀ ਅਤੇ ਤਾਪਮਾਨ ਆਮ ਨਾਲੋਂ 7 ਤੋਂ 8 ਡਿਗਰੀ ਘੱਟ ਰਹਿਣ ਦੀ ਸੰਭਾਵਨਾ ਹੈ। ਹਿਮਾਚਲ ਵਿੱਚ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਚੰਗੀ ਧੁੱਪ ਨਿਕਲਣ ਦੇ ਆਸਾਰ ਹਨ। ਜਿਸ ਕਾਰਨ ਤਾਪਮਾਨ ਵਧੇਗਾ। ਹਾਲਾਂਕਿ ਇਨ੍ਹਾਂ ਤਿੰਨਾਂ ਰਾਜਾਂ ਵਿੱਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਸੁੱਕੀ ਠੰਡ ਜਾਰੀ ਰਹੇਗੀ।

ਇਹ ਵੀ ਪੜ੍ਹੋ