ਧੁੰਦ ਦਾ ਕਹਿਰ - ਤਰਨਤਾਰਨ ਵਾਪਰਿਆ ਸੜਕੀ ਹਾਦਸਾ, 35 ਜਖ਼ਮੀ

ਨੈਸ਼ਨਲ ਹਾਈਵੇ ਉਪਰ ਸਵਾਰੀਆਂ ਨਾਲ ਭਰੀ ਬੱਸ ਟਰੱਕ ਦੇ ਨਾਲ ਟਕਰਾ ਗਈ। ਧੁੰਦ ਦੇ ਕਾਰਨ ਡਰਾਈਵਰ ਨੇ ਲਾਪਰਵਾਹੀ ਕਰਕੇ ਟਰੱਕ ਨੂੰ ਸੜਕ ਵਿਚਕਾਰ ਹੀ ਰੋਕਿਆ ਹੋਇਆ ਸੀ। 

Share:

ਪੰਜਾਬ 'ਚ ਧੁੰਦ ਦਾ ਕਹਿਰ ਲਗਾਤਾਰ ਜਾਰੀ ਹੈ। ਤਰਨਤਾਰਨ 'ਚ ਧੁੰਦ ਕਾਰਨ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ 'ਚ 35 ਲੋਕ ਜ਼ਖਮੀ ਹੋ ਗਏ। ਨਿਊ ਦੀਪ ਬੱਸ 'ਚ ਬਠਿੰਡਾ ਜਾ ਰਹੇ ਲੋਕ ਹਾਦਸੇ ਦਾ ਸ਼ਿਕਾਰ ਹੋਏ। ਦਰਅਸਲ, ਧੁੰਦ ਦੌਰਾਨ ਜੰਮੂ ਕਸ਼ਮੀਰ ਰਾਜਸਥਾਨ ਨੈਸ਼ਨਲ ਹਾਈਵੇ 'ਤੇ ਸਥਿਤ ਪਿੰਡ ਠੱਠੀਆਂ ਮਹਾਨਤਾ ਕੋਲ ਇੱਕ ਟਰੱਕ ਸੜਕ ਕਿਨਾਰੇ ਰੋਕਿਆ ਗਿਆ। ਇਸੇ ਦੌਰਾਨ ਨਿਊ ਦੀਪ ਬੱਸ ਟਰਾਂਸਪੋਰਟ ਕੰਪਨੀ ਦੀ ਬੱਸ ਜੋਕਿ ਅੰਮ੍ਰਿਤਸਰ ਤੋਂ ਬਠਿੰਡਾ ਜਾ ਰਹੀ ਸੀ, ਦੀ ਟਰੱਕ ਨਾਲ ਟੱਕਰ ਹੋ ਗਈ। ਬੱਸ 'ਚ ਕਰੀਬ 40 ਲੋਕ ਸਵਾਰ ਸਨ। ਧੁੰਦ ਕਾਰਨ ਬੱਸ ਚਾਲਕ ਸੜਕ ਕਿਨਾਰੇ ਖੜ੍ਹੇ ਟਰੱਕ ਨੂੰ ਨਹੀਂ ਦੇਖ ਸਕਿਆ, ਜਿਸ ਕਾਰਨ ਬੱਸ ਟਰੱਕ ਦੇ ਪਿਛਲੇ ਹਿੱਸੇ ਨਾਲ ਟਕਰਾ ਗਈ। ਇਸ ਹਾਦਸੇ 'ਚ 35 ਲੋਕ ਜ਼ਖਮੀ ਹੋਏ ਹਨ। ਜਖ਼ਮੀਆਂ ਵਿੱਚ ਪੰਜਾਬ ਪੁਲਿਸ ਦੀਆਂ ਮਹਿਲਾ ਕਾਂਸਟੇਬਲ ਤੇ ਸਿਹਤ ਵਿਭਾਗ ਨਾਲ ਸਬੰਧਤ ਮੁਲਾਜ਼ਮ ਸ਼ਾਮਲ ਹਨ। ਥਾਣਾ ਸਰਹਾਲੀ ਦੇ ਇੰਚਾਰਜ ਇੰਸਪੈਕਟਰ ਕਮਲਜੀਤ ਰਾਏ ਨੇ ਕਿਹਾ ਕਿ ਹਾਦਸੇ ਵਾਲੀ ਥਾਂ 'ਤੇ ਪਹੁੰਚ ਕੇ ਟਰੱਕ ਨੂੰ ਕਬਜ਼ੇ 'ਚ ਲੈ ਲਿਆ ਗਿਆ ਹੈ। ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ। 

4 ਦੀ ਹਾਲਤ ਨਾਜ਼ੁਕ 

ਸਿਹਤ ਵਿਭਾਗ ਦੇ ਕਰਮਚਾਰੀ ਅੰਮ੍ਰਿਤਸਰ ਤੋਂ ਜੀਰਾ ਡਿਊਟੀ 'ਤੇ ਜਾ ਰਹੇ ਸਨ। ਹਾਦਸੇ ਦਾ ਪਤਾ ਲੱਗਦੇ ਹੀ ਨੈਸ਼ਨਲ ਹਾਈਵੇ ਦੀ ਐਂਬੂਲੈਂਸ ਮੌਕੇ 'ਤੇ ਪਹੁੰਚ ਗਈ। ਇਸ ਤੋਂ ਬਾਅਦ ਐਂਬੂਲੈਂਸ ਗੱਡੀਆਂ ਦਾ ਕਾਫਲਾ ਪਹੁੰਚਿਆ ਤੇ ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਸਿਵਲ ਹਸਪਤਾਲ ਦੀ ਐਸਐਮਓ ਡਾ. ਨੀਰਜ ਲਤਾ ਨੇ ਦੱਸਿਆ ਕਿ ਚਾਰ ਜ਼ਖ਼ਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਨ੍ਹਾਂ ਨੂੰ ਅੰਮ੍ਰਿਤਸਰ ਰੈਫ਼ਰ ਕੀਤਾ ਗਿਆ।

 

 

ਇਹ ਵੀ ਪੜ੍ਹੋ