ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਕੇ ਵਾਪਸ ਪਰਤਿਆ ਜਥਾ,ਗੁਰੂ ਨਾਨਕ ਸਾਹਿਬ ਦਾ ਕੀਤਾ ਸ਼ੁਕਰਾਨਾ

ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਦਰਸ਼ਨਾਂ ਲਈ ਭੇਜਿਆ ਗਿਆ 87 ਮੈਂਬਰੀ ਸੰਗਤ ਦਾ 26ਵਾਂ ਜੱਥਾ ਦੇਰ ਰਾਤ ਵਾਪਸ ਪਰਤਿਆ।

Share:

ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਦਰਸ਼ਨਾਂ ਲਈ ਭੇਜਿਆ ਗਿਆ 87 ਮੈਂਬਰੀ ਸੰਗਤ ਦਾ 26ਵਾਂ ਜੱਥਾ ਦੇਰ ਰਾਤ ਵਾਪਸ ਪਰਤਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਪਿਛਲੇ ਦੋ ਦਿਨਾਂ ਤੋਂ ਇਸ ਯਾਤਰਾ ਲਈ ਸੋਸਾਇਟੀ ਵੱਲੋਂ ਛੇ ਟੀਮਾਂ ਭੇਜੀਆਂ ਗਈਆਂ ਹਨ।

 

ਹੁਣ ਤੱਕ ਭੇਜੇ ਗਏ 26 ਜੱਥੇ

ਇਸ ਤੋਂ ਇਲਾਵਾ ਇਸ ਸਮੇਂ ਦੌਰਾਨ ਇੱਕ ਸੌ ਤੋਂ ਵੱਧ ਲੋਕਾਂ ਨੇ ਸੁਸਾਇਟੀ ਰਾਹੀਂ ਰਜਿਸਟ੍ਰੇਸ਼ਨ ਕਰਵਾ ਕੇ ਆਪਣੇ ਨਿੱਜੀ ਵਾਹਨਾਂ ਵਿੱਚ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕੀਤੇ ਹਨ। ਕੜਾਕੇ ਦੀ ਠੰਢ ਦੇ ਬਾਵਜੂਦ ਸੰਗਤਾਂ ਦੇ ਉਤਸ਼ਾਹ ਨੂੰ ਦੇਖਦਿਆਂ ਆਉਣ ਵਾਲੇ ਦਿਨਾਂ ਵਿੱਚ 1 ਜਨਵਰੀ ਅਤੇ 21 ਜਨਵਰੀ ਨੂੰ ਇਸ ਯਾਤਰਾ ਲਈ ਸੰਗਤਾਂ ਦੇ ਹੋਰ ਜਥੇ ਭੇਜੇ ਜਾ ਰਹੇ ਹਨ। ਸੰਸਥਾ ਵੱਲੋਂ ਹੁਣ ਤੱਕ ਕੁੱਲ 26 ਜਥੇ ਭੇਜੇ ਜਾ ਚੁੱਕੇ ਹਨ।

 

ਗੁਰੂਦੁਆਰਾ ਸਾਹਿਬ ਦੇ ਕੀਤੇ ਦਰਸ਼ਨ

ਉਨ੍ਹਾਂ ਦੱਸਿਆ ਕਿ ਕਰਤਾਰਪੁਰ ਸਾਹਿਬ ਜੀ ਦੀ ਯਾਤਰਾ 'ਤੇ ਗਏ 87 ਮੈਂਬਰਾਂ ਦਾ ਇਹ ਜਥਾ ਗੁਰਦੁਆਰਾ ਬਾਬਾ ਬਕਾਲਾ ਦੇ ਦਰਸ਼ਨਾਂ ਤੋਂ ਬਾਅਦ ਡੇਰਾ ਬਾਬਾ ਨਾਨਕ ਟਰਮੀਨਲ ਰਾਹੀਂ ਸਰਹੱਦ ਪਾਰ ਕਰਕੇ ਪਾਕਿਸਤਾਨ 'ਚ ਦਾਖਲ ਹੋਇਆ। ਸਮੂਹ ਮੈਂਬਰਾਂ ਨੇ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਨਾਨਕ ਦੇਵ ਮਹਾਰਾਜ ਦੀ ਯਾਦ ਵਿਚ ਬਣੇ ਗੁਰਦੁਆਰਾ ਅੰਗੀਠਾ ਸਾਹਿਬ, ਗੁਰਦੁਆਰਾ ਮਜ਼ਾਰ ਸਾਹਿਬ, ਖੂਹ ਸਾਹਿਬ ਅਤੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਕੀਤੇ| ਇਸ ਜਥੇ ਵਿੱਚ ਨਵਾਂਸ਼ਹਿਰ, ਰਾਹੋਂ, ਬੰਗਾ, ਦੌਲਤਪੁਰ, ਸੁਜਾਵਲਪੁਰ, ਸਹਾਬਪੁਰ, ਰੱਕੜ ਢਾਹਾਂ, ਹਿਆਲਾ, ਹੰਸਰੋ, ਕੰਗ, ਉਦਾਪਰ, ਲੰਗੜੋਆ, ਸੁਰਾਪੁਰ, ਕਾਹਮਾ, ਭੂਤਣ, ਰੁੜਕੀ ਖਾਸ, ਬਹਾਦ ਮਜਾਰਾ, ਪਟਿਆਲਾ ਆਦਿ ਪਿੰਡਾਂ ਦੇ ਲੋਕ ਵੀ ਸ਼ਾਮਲ ਸਨ।

ਇਹ ਵੀ ਪੜ੍ਹੋ