ਹਾਈ ਕੋਰਟ ਨੇ 5994 ਈਟੀਟੀ ਅਧਿਆਪਕਾਂ ਦੀ ਭਰਤੀ ਨੂੰ ਦਿੱਤੀ ਹਰੀ ਝੰਡੀ, ਪਰ ਪੰਜਾਬੀ ਦੀ ਪ੍ਰੀਖਿਆ ਕਰ ਦਿੱਤੀ ਰੱਦ

ਹਾਈਕੋਰਟ ਨੇ ਕਿਹਾ ਸੀ ਕਿ ਇਸ ਪਟੀਸ਼ਨ 'ਚ ਭਰਤੀ ਨੂੰ ਚੁਣੌਤੀ ਦੇਣ ਦਾ ਸਭ ਤੋਂ ਮਹੱਤਵਪੂਰਨ ਆਧਾਰ ਇਸ਼ਤਿਹਾਰ ਜਾਰੀ ਹੋਣ ਤੋਂ ਬਾਅਦ ਭਰਤੀ ਪ੍ਰਕਿਰਿਆ 'ਚ ਬਦਲਾਅ ਹੈ। ਇਸ ਸੋਧ ਕਾਰਨ ਕੁਝ ਲੋਕ ਜੋ ਪਹਿਲਾਂ ਯੋਗ ਸਨ, ਬਾਅਦ ਵਿੱਚ ਅਯੋਗ ਹੋ ਗਏ ਅਤੇ ਅਜਿਹੇ ਲੋਕ ਵੀ ਹਨ ਜੋ ਯੋਗ ਹੋਣ ਦੇ ਬਾਵਜੂਦ ਅਪਲਾਈ ਨਹੀਂ ਕਰ ਸਕੇ।

Share:

ਪੰਜਾਬ ਨਿਊਜ। ਪੰਜਾਬ ਵਿੱਚ ਈਟੀਟੀ ਅਧਿਆਪਕਾਂ ਦੀਆਂ 5,994 ਅਸਾਮੀਆਂ ਦੀ ਭਰਤੀ 'ਤੇ ਲੱਗੀ ਰੋਕ ਨੂੰ ਹਟਾਉਂਦੇ ਹੋਏ ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਭਰਤੀ ਅੱਗੇ ਵਧਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਹਾਈਕੋਰਟ ਨੇ ਸਿਲੇਬਸ ਦੇ ਆਧਾਰ 'ਤੇ ਪੰਜਾਬੀ ਭਾਸ਼ਾ ਦੀ ਪ੍ਰੀਖਿਆ ਨੂੰ ਰੱਦ ਕਰਦਿਆਂ ਪੁੱਛਿਆ ਹੈ ਕਿ ਇਸ ਪ੍ਰੀਖਿਆ 'ਚ ਪੰਜਾਬ ਅਤੇ ਪੰਜਾਬੀਅਤ ਨੂੰ ਕਿਉਂ ਸ਼ਾਮਲ ਕੀਤਾ ਗਿਆ ਹੈ। ਹਾਈਕੋਰਟ ਨੇ ਹੁਣ ਪੰਜਾਬ ਸਰਕਾਰ ਨੂੰ ਹੁਕਮ ਦਿੱਤਾ ਹੈ ਕਿ ਉਹ ਤਿੰਨ ਮਹੀਨਿਆਂ ਵਿੱਚ ਸਾਰੇ ਬਿਨੈਕਾਰਾਂ ਦੀ ਪ੍ਰੀਖਿਆ ਲਵੇ ਅਤੇ ਫਿਰ ਛੇ ਮਹੀਨਿਆਂ ਵਿੱਚ ਭਰਤੀ ਮੁਕੰਮਲ ਕਰੇ।

ਅਕਤੂਬਰ ਮਹੀਨੇ ਕੀਤਾ ਸੀ 5,995 ਅਸਾਮੀਆਂ ਲਈ ਇਸ਼ਤਿਹਾਰ

ਪਟੀਸ਼ਨ ਦਾਇਰ ਕਰਦਿਆਂ ਪਰਵਿੰਦਰ ਸਿੰਘ ਅਤੇ ਹੋਰਨਾਂ ਨੇ ਐਡਵੋਕੇਟ ਵਿਕਾਸ ਚਤਰਥ ਰਾਹੀਂ ਹਾਈ ਕੋਰਟ ਨੂੰ ਦੱਸਿਆ ਕਿ ਪੰਜਾਬ ਸਰਕਾਰ ਨੇ 12 ਅਕਤੂਬਰ 2022 ਨੂੰ ਈ.ਟੀ.ਟੀ ਦੀਆਂ 5,994 ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤਾ ਸੀ। ਪਟੀਸ਼ਨਕਰਤਾਵਾਂ ਨੇ ਇਸ ਲਈ ਅਰਜ਼ੀ ਵੀ ਦਿੱਤੀ ਸੀ ਕਿਉਂਕਿ ਉਨ੍ਹਾਂ ਨੇ ਇਸ਼ਤਿਹਾਰ ਵਿੱਚ ਯੋਗਤਾ ਦੇ ਮਾਪਦੰਡ ਪੂਰੇ ਕੀਤੇ ਸਨ। 28 ਅਕਤੂਬਰ 2022 ਨੂੰ ਪੰਜਾਬ ਸਰਕਾਰ ਨੇ ਪੰਜਾਬ ਸਿਵਲ ਸਰਵਿਸ ਰੂਲਜ਼ ਨੂੰ ਨੋਟੀਫਾਈ ਕੀਤਾ ਸੀ। ਇਸ ਤਹਿਤ ਗਰੁੱਪ ਸੀ ਦੀਆਂ ਸਾਰੀਆਂ ਸਰਕਾਰੀ ਨੌਕਰੀਆਂ ਲਈ ਪੰਜਾਬੀ ਭਾਸ਼ਾ ਦੀ ਵਾਧੂ ਪ੍ਰੀਖਿਆ ਲਾਜ਼ਮੀ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ