Punjab ਵਿੱਚ ਨਸ਼ਿਆਂ ਦੇ ਵੱਧ ਰਹੇ ਪ੍ਰਭਾਵ ਨੂੰ ਲੈ ਕੇ ਹਾਈ ਕੋਰਟ ਨੇ ਕੀਤੀ ਸਖ਼ਤ ਟਿਪਣੀ, ਜਾਣੋ ਕੀ ਕਿਹਾ?

ਅਦਾਲਤ ਨੇ ਹਰਿਆਣਾ ਅਤੇ ਪੰਜਾਬ ਦੀ ਸਰਕਾਰ ਨੂੰ ਸਵਾਲਾਂ ਦੇ ਘੇਰੇ ਵਿੱਚ ਲਿਆ ਹੈ। ਇਸ ਦੇ ਨਾਲ ਹੀ ਨਾਰਕੋਟਿਕਸ ਕੰਟਰੋਲ ਬਿਊਰੋ (ਐਨ.ਸੀ.ਬੀ.) ਤੋਂ ਪੁੱਛਿਆ ਗਿਆ ਹੈ ਕਿ ਹਰਿਆਣਾ ਅਤੇ ਪੰਜਾਬ ਵਿੱਚ ਨਸ਼ੇੜੀਆਂ ਦੀ ਗਿਣਤੀ ਕਿੰਨੀ ਹੈ।

Share:

ਪੰਜਾਬ ਵਿੱਚ ਨਸ਼ਿਆਂ ਦੇ ਵੱਧ ਰਹੇ ਪ੍ਰਭਾਵ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਖ਼ਤ ਟਿਪਣੀ ਕੀਤੀ ਹੈ। ਹਾਈ ਕੋਰਟ ਦੇ ਜੱਜ ਨੇ ਪੁੱਛਿਆ, ਲੋਕਾਂ ਨੂੰ ਜਾਗਰੂਕ ਕਰਨ ਅਤੇ ਨਸ਼ਿਆਂ ਦੇ ਚੁੰਗਲ ਤੋਂ ਬਚਾਉਣ ਲਈ ਦੋਵਾਂ ਰਾਜਾਂ ਵਿੱਚ ਕੀ ਕਦਮ ਚੁੱਕੇ ਜਾ ਰਹੇ ਹਨ? ਅਦਾਲਤ ਨੇ ਹਰਿਆਣਾ ਅਤੇ ਪੰਜਾਬ ਦੀ ਸਰਕਾਰ ਨੂੰ ਸਵਾਲਾਂ ਦੇ ਘੇਰੇ ਵਿੱਚ ਲਿਆ ਹੈ। ਇਸ ਦੇ ਨਾਲ ਹੀ ਨਾਰਕੋਟਿਕਸ ਕੰਟਰੋਲ ਬਿਊਰੋ (ਐਨ.ਸੀ.ਬੀ.) ਤੋਂ ਪੁੱਛਿਆ ਗਿਆ ਹੈ ਕਿ ਹਰਿਆਣਾ ਅਤੇ ਪੰਜਾਬ ਵਿੱਚ ਨਸ਼ੇੜੀਆਂ ਦੀ ਗਿਣਤੀ ਕਿੰਨੀ ਹੈ। ਦਸ ਦੇਈਏ ਕਿ ਦਸੰਬਰ ਵਿੱਚ ਬੀਐਸਐਫ ਦੇ ਡੀਜੀ ਨੇ ਪ੍ਰੈਸ ਕਾਨਫਰੰਸ ਵਿੱਚ ਸਰਹੱਦ ’ਤੇ ਨਸ਼ਿਆਂ ਦੀ ਤਸਕਰੀ ਬਾਰੇ ਚਿੰਤਾ ਪ੍ਰਗਟਾਈ ਸੀ। ਇਸ ਨੂੰ ਬਹੁਤ ਗੰਭੀਰ ਮੰਨਦਿਆਂ ਹਾਈ ਕੋਰਟ ਨੇ ਇਸ ਨੂੰ ਜਨਹਿਤ ਪਟੀਸ਼ਨ ਵਜੋਂ ਸੁਣਨ ਦਾ ਫੈਸਲਾ ਕੀਤਾ ਸੀ। ਜਾਣਕਾਰੀ ਦੇ ਮੁਤਾਬਿਕ ਪੰਜਾਬ ਵਿੱਚ ਹਜ਼ਾਰਾਂ ਕਰੋੜ ਰੁਪਏ ਦੇ ਨਸ਼ੇ ਫੜੇ ਜਾਣ ਦੇ ਬਾਵਜੂਦ ਨਸ਼ਿਆਂ ਦਾ ਪ੍ਰਭਾਵ ਲਗਾਤਾਰ ਵੱਧਦਾ ਜਾ ਰਿਹਾ ਹੈ। ਅਗਲੀ ਸੁਣਵਾਈ 'ਤੇ ਦੋਵਾਂ ਸੂਬਿਆਂ ਨੂੰ ਨਸ਼ੀਲੇ ਪਦਾਰਥਾਂ ਦੇ ਨਿਪਟਾਰੇ ਦੀ ਪ੍ਰਕਿਰਿਆ ਸਬੰਧੀ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। 

ਇਹ ਵੀ ਪੜ੍ਹੋ