ਕਪੂਰਥਲਾ ਦੇ ਜੱਜ ਨੂੰ ਮੁਅੱਤਲ ਤੇ ਫ਼ਾਜ਼ਿਲਕਾ ਦੇ ਜੱਜ ਨੂੰ ਬਰਖ਼ਾਸਤ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫੁੱਲ ਬੈਂਚ ਨੇ ਪ੍ਰਸ਼ਾਸਨਿਕ ਪੱਧਰ 'ਤੇ ਹੋਈ ਮੀਟਿੰਗ ਦੌਰਾਨ ਕਪੂਰਥਲਾ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਕੇਸ਼ ਕੁਮਾਰ ਨੂੰ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ। ਮੁਅੱਤਲੀ ਦੌਰਾਨ ਉਨ੍ਹਾਂ ਦਾ ਮੁੱਖ ਦਫਤਰ ਮਾਨਸਾ ਹੋਵੇਗਾ। ਉਹਨਾਂ ਨੂੰ ਜ਼ਿਲ੍ਹਾ ਜੱਜ ਦੀ ਇਜਾਜ਼ਤ ਤੋਂ ਬਿਨਾਂ ਹੈਡਕੁਆਰਟਰ ਨਾ ਛੱਡਣ ਦਾ ਹੁਕਮ ਦਿੱਤਾ ਗਿਆ ਹੈ।

Share:

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫੁੱਲ ਬੈਂਚ ਨੇ ਪ੍ਰਸ਼ਾਸਨਿਕ ਪੱਧਰ 'ਤੇ ਹੋਈ ਮੀਟਿੰਗ ਦੌਰਾਨ ਕਪੂਰਥਲਾ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਕੇਸ਼ ਕੁਮਾਰ ਨੂੰ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ। ਮੁਅੱਤਲੀ ਦੌਰਾਨ ਉਨ੍ਹਾਂ ਦਾ ਮੁੱਖ ਦਫਤਰ ਮਾਨਸਾ ਹੋਵੇਗਾ। ਉਹਨਾਂ ਨੂੰ ਜ਼ਿਲ੍ਹਾ ਜੱਜ ਦੀ ਇਜਾਜ਼ਤ ਤੋਂ ਬਿਨਾਂ ਹੈਡਕੁਆਰਟਰ ਨਾ ਛੱਡਣ ਦਾ ਹੁਕਮ ਦਿੱਤਾ ਗਿਆ ਹੈ। ਫੁਲ ਕੋਰਟ ਮੀਟਿੰਗ ਦੌਰਾਨ ਹਾਈ ਕੋਰਟ ਦੀ ਕਾਰਜਕਾਰੀ ਚੀਫ਼ ਜਸਟਿਸ ਰਿਤੂ ਬਾਹਰੀ ਅਤੇ ਹਾਈ ਕੋਰਟ ਦੇ ਹੋਰ ਜੱਜਾਂ ਨੂੰ ਦੱਸਿਆ ਗਿਆ ਕਿ ਪੰਜਾਬ ਦੇ ਰਾਜਪਾਲ ਨੇ ਹਾਈ ਕੋਰਟ ਦੀ ਸਿਫ਼ਾਰਸ਼ ’ਤੇ ਫ਼ਾਜ਼ਿਲਕਾ ਦੇ ਵਧੀਕ ਸਿਵਲ ਜੱਜ ਸੀਨੀਅਰ ਡਵੀਜ਼ਨ ਪ੍ਰਦੀਪ ਸਿੰਘਲ ਨੂੰ ਬਰਖ਼ਾਸਤ ਕਰ ਦਿੱਤਾ ਹੈ। ਰਜਿਸਟਰਾਰ ਵਿਜੀਲੈਂਸ ਨੇ ਉਸ ਦੇ ਖਿਲਾਫ ਜਾਂਚ ਕੀਤੀ ਸੀ ਅਤੇ ਜਾਂਚ ਤੋਂ ਬਾਅਦ ਆਪਣੀ ਰਿਪੋਰਟ ਪੂਰੀ ਅਦਾਲਤ ਨੂੰ ਸੌਂਪ ਦਿੱਤੀ ਸੀ।

ਹਾਈਕੋਰਟ ਨੇ ਰਾਜਪਾਲ ਨੂੰ ਸੌਂਪੀਆਂ ਸੀ ਸਿਫਾਰਿਸ਼ਾਂ

ਰਿਪੋਰਟ ਦੇ ਆਧਾਰ 'ਤੇ ਹਾਈਕੋਰਟ ਨੇ ਰਾਜਪਾਲ ਨੂੰ ਸਿਫਾਰਿਸ਼ਾਂ ਸੌਂਪੀਆਂ ਸਨ। ਇਸ ਦੇ ਨਾਲ ਹੀ ਹਾਈਕੋਰਟ ਦੀ ਸਿਫਾਰਿਸ਼ ਦੇ ਆਧਾਰ 'ਤੇ ਪੰਜਾਬ ਦੇ ਰਾਜਪਾਲ ਨੇ ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਦੇ ਅਧਿਕਾਰੀ ਮਨਦੀਪ ਸਿੰਘ ਢਿੱਲੋਂ ਦੀ ਸਵੈ-ਇੱਛਤ ਸੇਵਾਮੁਕਤੀ ਦੀ ਅਰਜ਼ੀ ਵੀ ਪ੍ਰਵਾਨ ਕਰ ਲਈ ਹੈ। ਇਸ ਮਗਰੋਂ ਕਪੂਰਥਲਾ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਕੇਸ਼ ਕੁਮਾਰ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕਰਦੇ ਹੋਏ ਫੂਲ ਕੋਰਟ ਨੇ ਸੰਵਿਧਾਨ ਦੀ ਧਾਰਾ 235 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਉਸਨੂੰ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ।

ਇਹ ਵੀ ਪੜ੍ਹੋ