ਜੇਲ੍ਹਾਂ ਵਿੱਚ ਮੈਡੀਕਲ ਸਟਾਫ ਦੀਆਂ ਖਾਲੀ ਅਸਾਮੀਆਂ ਨੂੰ ਲੈ ਕੇ High Court ਨੇ ਪੰਜਾਬ-ਹਰਿਆਣਾ ਸਰਕਾਰਾਂ ਨੂੰ ਪਾਈ ਝਾੜ

ਅਜਿਹੇ 'ਚ ਅਗਲੀ ਸੁਣਵਾਈ 'ਤੇ ਹਰਿਆਣਾ ਅਤੇ ਪੰਜਾਬ ਸਰਕਾਰ ਦੱਸੇ ਕਿ ਜੇਲ੍ਹਾਂ 'ਚ ਮੈਡੀਕਲ ਸਟਾਫ ਦੀਆਂ ਕਿੰਨੀਆਂ ਮਨਜ਼ੂਰ ਅਸਾਮੀਆਂ ਹਨ, ਇਨ੍ਹਾਂ 'ਚੋਂ ਕਿੰਨੀਆਂ ਅਸਾਮੀਆਂ ਖਾਲੀ ਹਨ ਅਤੇ ਇਨ੍ਹਾਂ ਖਾਲੀ ਅਸਾਮੀਆਂ ਨੂੰ ਭਰਨ ਲਈ ਸਰਕਾਰ ਦੀ ਕੀ ਯੋਜਨਾ ਹੈ।

Share:

ਹਾਈਲਾਈਟਸ

  • ਮੰਗਲਵਾਰ ਨੂੰ ਜਦੋਂ ਇਸ ਮਾਮਲੇ ਦੀ ਸੁਣਵਾਈ ਸ਼ੁਰੂ ਹੋਈ ਤਾਂ ਹਾਈ ਕੋਰਟ ਨੇ ਹਰਿਆਣਾ ਸਰਕਾਰ ਵੱਲੋਂ ਪਹਿਲਾਂ ਪੇਸ਼ ਕੀਤੇ ਹਲਫ਼ਨਾਮੇ ਦਾ ਅਧਿਐਨ ਕੀਤਾ

ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਸਿਹਤ ਸਹੂਲਤਾਂ ਤੋਂ ਵਾਂਝੇ  ਰੱਖੇ ਜਾਣ ਤੇ ਪੰਜਾਬ-ਹਰਿਆਣਾ ਹਾਈ ਕੋਰਟ ਨੇ ਸਖਤ ਰੁਖ ਅਖਤਿਆਰ ਕਰ ਲਿਆ ਹੈ। ਹਾਈ ਕੋਰਟ ਨੇ ਹਰਿਆਣਾ ਤੇ ਪੰਜਾਬ ਸਰਕਾਰਾਂ ਨੂੰ ਅਗਲੀ ਸੁਣਵਾਈ ਦੌਰਾਨ ਡਾਕਟਰਾਂ ਤੇ ਮੈਡੀਕਲ ਸਟਾਫ਼ ਦੀਆਂ ਖਾਲੀ ਅਸਾਮੀਆਂ ਦਾ ਵੇਰਵਾ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਦੋਵਾਂ ਸਰਕਾਰਾਂ ਨੂੰ ਇਹ ਵੀ ਦੱਸਣ ਲਈ ਕਿਹਾ ਗਿਆ ਹਾ ਕਿ ਉਹ ਇਨ੍ਹਾਂ ਅਸਾਮੀਆਂ ਨੂੰ ਭਰਨ ਲਈ ਸਰਕਾਰ ਦੀ ਕੀ ਯੋਜਨਾ ਹੈ।

 

ਕੈਦੀ ਦੀ ਮੌਤ ਤੋਂ ਬਾਅਦ ਹਾਈਕੋਰਟ 'ਚ ਪਹੁੰਚਿਆ ਸੀ ਮਾਮਲਾ

ਫ਼ਿਰੋਜ਼ਪੁਰ ਜੇਲ੍ਹ ਵਿੱਚ ਇੱਕ ਕੈਦੀ ਦੀ ਮੌਤ ਦਾ ਮਾਮਲਾ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਪਹੁੰਚਿਆ ਸੀ। ਇਸ ਮਾਮਲੇ ਦਾ ਨੋਟਿਸ ਲੈਂਦਿਆਂ ਹਾਈਕੋਰਟ ਨੇ ਸੁਣਵਾਈ ਸ਼ੁਰੂ ਕਰ ਦਿੱਤੀ ਹੈ। ਪਿਛਲੀ ਸੁਣਵਾਈ 'ਤੇ ਸਿੰਗਲ ਬੈਂਚ ਦੇ ਸਾਹਮਣੇ ਦੱਸਿਆ ਗਿਆ ਸੀ ਕਿ ਅਜਿਹਾ ਹੀ ਮਾਮਲਾ ਡਿਵੀਜ਼ਨ ਬੈਂਚ ਦੇ ਸਾਹਮਣੇ ਵੀ ਵਿਚਾਰ ਅਧੀਨ ਹੈ ਅਤੇ ਅਜਿਹੇ 'ਚ ਜਸਟਿਸ ਵਿਨੋਦ ਭਾਰਦਵਾਜ ਨੇ ਇਸ ਮਾਮਲੇ ਨੂੰ ਚੀਫ਼ ਜਸਟਿਸ ਕੋਲ ਭੇਜ ਦਿੱਤਾ ਸੀ।

 

ਜੇਲ੍ਹਾ ਚ ਮੈਡੀਕਲ ਸਟਾਫ਼ ਦੀਆਂ 80 ਫੀਸਦੀ ਅਸਾਮੀਆਂ ਖਾਲੀ

ਮੰਗਲਵਾਰ ਨੂੰ ਜਦੋਂ ਇਸ ਮਾਮਲੇ ਦੀ ਸੁਣਵਾਈ ਸ਼ੁਰੂ ਹੋਈ ਤਾਂ ਹਾਈ ਕੋਰਟ ਨੇ ਹਰਿਆਣਾ ਸਰਕਾਰ ਵੱਲੋਂ ਪਹਿਲਾਂ ਪੇਸ਼ ਕੀਤੇ ਹਲਫ਼ਨਾਮੇ ਦਾ ਅਧਿਐਨ ਕੀਤਾ। ਇਸ ਵਿੱਚ ਅਦਾਲਤ ਨੇ ਪਾਇਆ ਕਿ ਜੇਲ੍ਹ ਵਿੱਚ ਮੈਡੀਕਲ ਸਟਾਫ਼ ਦੀਆਂ 80 ਫੀਸਦੀ ਅਸਾਮੀਆਂ ਖਾਲੀ ਪਈਆਂ ਹਨ। ਹਾਈ ਕੋਰਟ ਨੇ ਕਿਹਾ ਕਿ ਕੈਦੀਆਂ ਲਈ ਜੇਲ੍ਹ ਵਿੱਚ ਸਿਹਤ ਸੇਵਾਵਾਂ ਮਿਲਣੀਆਂ ਲਾਜ਼ਮੀ ਹਨ ਅਤੇ ਉਨ੍ਹਾਂ ਨੂੰ ਇਸ ਤੋਂ ਵਾਂਝਾ ਨਹੀਂ ਰੱਖਿਆ ਜਾ ਸਕਦਾ।

ਇਹ ਵੀ ਪੜ੍ਹੋ