ਖੰਨਾ 'ਚ 3 ਘੰਟੇ ਬੰਦ ਕਮਰੇ 'ਚ ਚੱਲੀ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ, ਪੰਧੇਰ ਬੋਲੇ - ਪਿੰਡਾਂ 'ਚ ਨਹੀਂ ਵੜਨ ਦਿਆਂਗੇ ਮੰਤਰੀ-ਵਿਧਾਇਕ

ਦੱਸ ਦਈਏ ਕਿ ਇਹ ਮੀਟਿੰਗ ਸਵੇਰੇ ਕਰੀਬ 11 ਵਜੇ ਸ਼ੁਰੂ ਹੋਈ ਸੀ ਤੇ ਬੰਦ ਕਮਰਾ ਮੀਟਿੰਗ ਰਹੀ। ਕਰੀਬ 3 ਘੰਟੇ ਲੰਬੀ ਚੱਲੀ ਇਸ ਮੀਟਿੰਗ ਦੌਰਾਨ ਕਿਸਾਨੀ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਜਿਸ ਬਾਰੇ ਹਾਲੇ ਕਿਸੇ ਵੀ ਕਿਸਾਨ ਆਗੂ ਨੇ ਕੋਈ ਖੁਲਾਸਾ ਨਹੀਂ ਕੀਤਾ। 

Courtesy: ਖੰਨਾ ਵਿਖੇ ਕਿਸਾਨ ਆਗੂਆਂ ਦੀ ਮੀਟਿੰਗ ਹੋਈ

Share:

ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਿਕ ਦੀ ਇੱਕ ਮੀਟਿੰਗ ਖੰਨਾ ਦੇ ਗੁਰਦੁਆਰਾ ਮੰਜੀ ਸਾਹਿਬ ਵਿਖੇ ਹੋਈ। ਇਸ ਮੀਟਿੰਗ ਵਿੱਚ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਵੀ ਪਹੁੰਚੇ। ਮੀਟਿੰਗ ਵਿੱਚ ਕਿਸਾਨ ਅੰਦੋਲਨ ਸਬੰਧੀ ਅਗਲੀ ਰਣਨੀਤੀ 'ਤੇ ਚਰਚਾ ਕੀਤੀ ਗਈ। ਪੰਜਾਬ ਸਰਕਾਰ ਨਾਲ ਸਬੰਧਤ ਮੰਗਾਂ ਸਬੰਧੀ ਸਰਕਾਰ ਨੂੰ ਮੰਗ ਪੱਤਰ ਦੇਣ ਬਾਰੇ ਵਿਚਾਰ ਕੀਤਾ ਗਿਆ। ਦੱਸ ਦਈਏ ਕਿ ਇਹ ਮੀਟਿੰਗ ਸਵੇਰੇ ਕਰੀਬ 11 ਵਜੇ ਸ਼ੁਰੂ ਹੋਈ ਸੀ ਤੇ ਬੰਦ ਕਮਰਾ ਮੀਟਿੰਗ ਰਹੀ। ਕਰੀਬ 3 ਘੰਟੇ ਲੰਬੀ ਚੱਲੀ ਇਸ ਮੀਟਿੰਗ ਦੌਰਾਨ ਕਿਸਾਨੀ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਜਿਸ ਬਾਰੇ ਹਾਲੇ ਕਿਸੇ ਵੀ ਕਿਸਾਨ ਆਗੂ ਨੇ ਕੋਈ ਖੁਲਾਸਾ ਨਹੀਂ ਕੀਤਾ। 

ਆਪ ਵਾਲਿਆਂ ਦਾ ਵਿਰੋਧ ਕਰਾਂਗੇ 

ਪੰਧੇਰ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਕਿਸਾਨ ਮਜ਼ਦੂਰ ਏਕਤਾ ਮੋਰਚਾ ਦੀ ਮੀਟਿੰਗ ਵਿੱਚ ਕੁਝ ਮੁੱਦੇ ਵਿਚਾਰਨ ਤੋਂ ਰਹਿ ਗਏ ਸਨ ਅਤੇ ਉਨ੍ਹਾਂ 'ਤੇ ਵਿਚਾਰ ਕਰਨ ਲਈ ਅੱਜ ਇੱਥੇ ਦੁਬਾਰਾ ਮੀਟਿੰਗ ਕੀਤੀ ਗਈ। ਇਹ ਫੈਸਲਾ ਕੀਤਾ ਗਿਆ ਕਿ ਪੰਜਾਬ ਦੇ ਮੁੱਖ ਮੰਤਰੀ, ਮੰਤਰੀਆਂ ਅਤੇ 'ਆਪ' ਵਿਧਾਇਕਾਂ ਵਿਰੁੱਧ ਰੋਸ ਪ੍ਰਦਰਸ਼ਨ ਜਾਰੀ ਰਹੇਗਾ। ਕਿਸਾਨ ਸਵਾਲ ਜਵਾਬ ਕਰਨ। ਪੰਧੇਰ ਨੇ ਇਹ ਵੀ ਕਿਹਾ ਕਿ ਫਿਲਹਾਲ ਲੁਧਿਆਣ ਜ਼ਿਮਨੀ ਚੋਣ ਵਿੱਚ ਕੋਈ ਵਿਰੋਧ ਨਹੀਂ ਹੋਵੇਗਾ। ਇਸਦੇ ਨਾਲ ਹੀ ਪੰਧੇਰ ਨੇ ਕਿਹਾ ਕਿ ਲਗਾਤਾਰ ਕਿਸਾਨ ਵਿਧਾਇਕਾਂ ਤੇ ਮੰਤਰੀਆਂ ਨੂੰ ਘੇਰ ਕੇ ਸਵਾਲ ਪੁੱਛ ਰਹੇ ਹਨ। ਮੰਤਰੀ ਆਪਣੇ ਪ੍ਰੋਗ੍ਰਾਮ ਛੱਡ ਕੇ ਜਾ ਰਹੇ ਹਨ। ਆਉਣ ਵਾਲੇ ਦਿਨਾਂ 'ਚ ਸਵਾਲ ਜਵਾਬ ਦਾ ਰੋਸ ਹੋਰ ਤੇਜ ਹੋਵੇਗਾ। ਉਹਨਾਂ ਕਿਹਾ ਕਿ ਜਿਸ ਤਰੀਕੇ ਨਾਲ ਪਟਿਆਲਾ ਦੇ 3 ਪਿੰਡਾਂ ਦੀਆਂ ਪੰਚਾਇਤਾਂ ਨੇ ਮਤੇ ਪਾਸ ਕਰਕੇ ਐਲਾਨ ਕੀਤਾ ਕਿ ਆਪ ਵਾਲਿਆਂ ਨੂੰ ਪਿੰਡ ਨਹੀਂ ਵੜਨ ਦਿੱਤਾ ਜਾਵੇਗਾ, ਉਸੇ ਤਰੀਕੇ ਨਾਲ ਪੂਰੇ ਪੰਜਾਬ ਅੰਦਰ ਹੋਣਾ ਚਾਹੀਦਾ।  

ਕੇਂਦਰ ਦੇ ਕਹਿਣ 'ਤੇ ਜ਼ੁਲਮ ਕੀਤਾ

ਪੰਧੇਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੇਂਦਰ ਨਾਲ ਮਿਲ ਕੇ ਕਿਸਾਨਾਂ 'ਤੇ ਜ਼ੁਲਮ ਕੀਤੇ। ਹਰ ਕੋਈ ਜਾਣਦਾ ਹੈ ਕਿ ਸ਼ੰਭੂ ਅਤੇ ਖਨੌਰੀ ਸਰਹੱਦਾਂ 'ਤੇ ਕਿਸਾਨਾਂ ਨੂੰ ਕਿਸ ਤਰੀਕੇ ਨਾਲ ਜ਼ਬਰਦਸਤੀ ਚੁੱਕਿਆ ਗਿਆ। ਪੰਜਾਬ ਸਰਕਾਰ ਨੂੰ ਇਸਦਾ ਹਿਸਾਬ ਦੇਣਾ ਪਵੇਗਾ। ਪੰਜਾਬ ਨਾਲ ਸਬੰਧਤ ਮੰਗਾਂ ਸਬੰਧੀ ਇੱਕ ਮੰਗ ਪੱਤਰ ਤਿਆਰ ਕੀਤਾ ਜਾ ਰਿਹਾ ਹੈ ਜੋ ਸਰਕਾਰ ਨੂੰ ਦਿੱਤਾ ਜਾਵੇਗਾ। 

ਡੱਲੇਵਾਲ ਅਤੇ ਪੰਧੇਰ ਇੱਕ ਹਨ

ਕਿਸਾਨ ਮੋਰਚਾ ਹਟਾਏ ਜਾਣ ਤੋਂ ਬਾਅਦ ਡੱਲੇਵਾਲ ਅਤੇ ਪੰਧੇਰ ਵੱਲੋਂ ਵੱਖ-ਵੱਖ ਪ੍ਰੋਗਰਾਮ ਕਰਨ ਬਾਰੇ ਪੰਧੇਰ ਨੇ ਕਿਹਾ ਕਿ ਅਸੀਂ ਇੱਕ ਹਾਂ। ਹਰੇਕ ਜੱਥੇਬੰਦੀ ਨੂੰ ਆਜ਼ਾਦੀ ਹੈ ਕਿ ਆਪਣੇ ਪ੍ਰੋਗਰਾਮ ਕਰ ਸਕਦੀ ਹੈ। ਪਰ ਏਜੰਡਾ ਇੱਕ ਹੈ। 4 ਮਈ ਨੂੰ ਮੀਟਿੰਗ ਵਿੱਚ ਕੀ ਕਰਨਾ ਹੈ। ਅੱਗੇ ਕੀ ਕਾਰਵਾਈ ਕਰਨੀ ਹੈ, ਇਹ ਦੋਵੇਂ ਜਥੇਬੰਦੀਆਂ ਵੱਲੋਂ ਫੈਸਲਾ ਕੀਤਾ ਜਾਵੇਗਾ। ਕਿਸਾਨਾਂ ਦੇ ਏਕੇ ਬਾਰੇ ਪੰਧੇਰ ਨੇ ਕਿਹਾ ਕਿ ਸਾਰੇ ਹੀ ਇਸ ਗੱਲ ਨਾਲ ਸਹਿਮਤ ਹਨ। ਬਹੁਤ ਛੇਤੀ ਸਾਰੀਆਂ ਜਥੇਬੰਦੀਆਂ ਦੀ ਮੀਟਿੰਗ ਦਿੱਲੀ ਵਿਖੇ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ। 

 

ਇਹ ਵੀ ਪੜ੍ਹੋ