ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਨੇ ਕੀਤੇ Veterinary Doctor ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ

ਡਾਕਟਰ ਨੇ ਮੂੰਹਖੁਰ ਦੀ ਬਿਮਾਰੀ ਫੈਲਣ ਸਬੰਧੀ ਉੱਚ ਅਧਿਕਾਰੀਆਂ ਨੂੰ ਭੇਜੀ ਸੀ ਗਲਤ ਰਿਪੋਰਟ, ਮੰਤਰੀ ਨੇ ਲਿਆ ਸੀ ਸਖ਼ਤ ਨੋਟਿਸ

Share:

ਪੰਜਾਬ ਦੇ ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਰਾਏ ਕੇ ਕਲਾਂ ਵਿੱਚ ਤਾਇਨਾਤ ਵੈਟਰਨਰੀ ਡਾਕਟਰ ਮੁਨੀਸ਼ ਕੁਮਾਰ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਹਨ। ਦੋਸ਼ ਹੈ ਕਿ ਡਾਕਟਰ ਨੇ ਪਸ਼ੂਆਂ ਵਿੱਚ ਮੂੰਹਖੁਰ ਦੀ ਬਿਮਾਰੀ ਫੈਲਣ ਸਬੰਧੀ ਉੱਚ ਅਧਿਕਾਰੀਆਂ ਨੂੰ ਗਲਤ ਰਿਪੋਰਟ ਭੇਜੀ ਸੀ। ਜਿਸ ਦਾ ਮੰਤਰੀ ਨੇ ਸਖ਼ਤ ਨੋਟਿਸ ਲਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਜਿਹੀ ਅਣਗਹਿਲੀ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਅਜਿਹੀਆਂ ਰਿਪੋਰਟਾਂ ਦੀ ਹਰ ਪੱਧਰ 'ਤੇ ਜਾਂਚ ਕਰਨ ਲਈ ਕਿਹਾ।

ਮੌਤ ਦੇ ਕਾਰਨ ਦਾ ਅਜੇ ਤੱਕ ਨਹੀਂ ਲੱਗ ਸਕਿਆ ਪਤਾ

ਕੁਝ ਸਮਾਂ ਪਹਿਲਾਂ ਇਲਾਕੇ ਵਿੱਚ 100 ਤੋਂ ਵੱਧ ਪਸ਼ੂਆਂ ਦੀ ਮੌਤ ਹੋ ਚੁੱਕੀ ਹੈ। ਜਦੋਂ ਕਿ 20 ਤੋਂ 25 ਪਸ਼ੂ ਬਿਮਾਰ ਹਨ। ਪਿੰਡ ਵਾਸੀਆਂ ਨੇ ਦੱਸਿਆ ਕਿ ਅਜੇ ਤੱਕ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪਿੰਡ ਵਾਸੀਆਂ ਨੇ ਪਸ਼ੂ ਪਾਲਣ ਵਿਭਾਗ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਕਰੀਬ 2 ਤੋਂ 3 ਮਹੀਨੇ ਪਹਿਲਾਂ ਪਸ਼ੂਆਂ ਦਾ ਟੀਕਾਕਰਨ ਕੀਤਾ ਜਾਣਾ ਸੀ। ਪਰ, ਪਹਿਲਾਂ ਟੀਕਾਕਰਨ ਨਹੀਂ ਕੀਤਾ ਗਿਆ ਸੀ। ਇਸ ਦੌਰਾਨ ਪਸ਼ੂਆਂ ਦੀ ਮੌਤ ਤੋਂ ਬਾਅਦ ਹੁਣ ਡਾਕਟਰਾਂ ਦੀ ਟੀਮ ਪਿੰਡ ਵਿੱਚ ਘਰ-ਘਰ ਜਾ ਕੇ ਬਿਮਾਰ ਪਸ਼ੂਆਂ ਨੂੰ ਟੀਕੇ ਅਤੇ ਦਵਾਈਆਂ ਦੇ ਰਹੀ ਹੈ।

ਇਹ ਵੀ ਪੜ੍ਹੋ