8 ਭੈਣਾਂ ਦੇ ਇਕਲੌਤੇ ਭਰਾ ਦੀ ਹਾਦਸੇ 'ਚ ਮੌਤ 

ਲੈਂਟਰ ਪਾ ਕੇ ਵਾਪਸ ਘਰ ਪਰਤ ਰਿਹਾ ਸੀ। ਸੜਕ ਵਿਚਕਾਰ ਖੜ੍ਹੇ ਟਰੱਕ ਨੇ ਜਾਨ ਲੈ ਲਈ। ਮ੍ਰਿਤਕ ਆਪਣੇ ਪਿੱਛੇ ਪਤਨੀ ਤੇ ਮਾਸੂਮ ਧੀ ਛੱਡ ਗਿਆ। 

Share:

ਖੰਨਾ ਦੇ ਸਮਰਾਲਾ ਰੋਡ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ 'ਚ 8 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ ਹੋ ਗਈ। ਜਦੋਂ ਉਹ ਕੰਮ ਤੋਂ ਵਾਪਸ ਆ ਰਿਹਾ ਸੀ ਤਾਂ ਉਸਦੀ ਟਰੱਕ ਨਾਲ ਟੱਕਰ ਹੋ ਗਈ। ਮ੍ਰਿਤਕ ਦੀ ਪਛਾਣ ਜਸਬੀਰ ਸਿੰਘ (34) ਵਾਸੀ ਬੌਂਦਲ ਵਜੋਂ ਹੋਈ। ਜਾਣਕਾਰੀ ਅਨੁਸਾਰ ਜਸਬੀਰ ਸਿੰਘ ਰਾਜ ਮਿਸਤਰੀ ਸੀ। ਉਹ ਇਮਾਰਤ ਦਾ ਲੈਂਟਰ ਪਾ ਕੇ ਵਾਪਸ ਆ ਰਿਹਾ ਸੀ। ਢਿਲਵਾਂ ਨੇੜੇ ਟਰੱਕ ਨਾਲ ਟਕਰਾਉਣ ਨਾਲ ਮੌਤ ਹੋ ਗਈ।  ਜਸਬੀਰ ਵਿਆਹਿਆ ਹੋਇਆ ਸੀ। ਉਹ ਆਪਣੇ ਪਿੱਛੇ ਇੱਕ ਸਾਲ ਦੀ ਬੇਟੀ ਅਤੇ ਪਤਨੀ ਛੱਡ ਗਿਆ।

ਸੜਕ ਦੇ ਵਿਚਕਾਰ ਖੜ੍ਹਾ ਸੀ ਟਰੱਕ 

ਮ੍ਰਿਤਕ ਦੇ ਰਿਸ਼ਤੇਦਾਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਜਸਬੀਰ ਸਿੰਘ ਮੋਟਰਸਾਈਕਲ ’ਤੇ ਘਰ ਆ ਰਿਹਾ ਸੀ। ਇੱਕ ਟਰੱਕ ਸੜਕ ਦੇ ਵਿਚਕਾਰ ਖੜ੍ਹਾ ਸੀ। ਇਸ ਨਾਲ ਮੋਟਰਸਾਈਕਲ ਦੀ ਟੱਕਰ ਹੋ ਗਈ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਸਮਰਾਲਾ ਪੁਲਸ ਨੇ ਟਰੱਕ ਨੂੰ ਕਬਜ਼ੇ 'ਚ ਲੈ ਕੇ ਡਰਾਈਵਰ ਖਿਲਾਫ ਮਾਮਲਾ ਦਰਜ ਕੀਤਾ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਗਈ।

ਇਹ ਵੀ ਪੜ੍ਹੋ