Former Chief Minister ਚੰਨੀ ਤੋਂ 2 ਕਰੋੜ ਰੁਪਏ ਦੀ ਫਿਰੌਤੀ ਮੰਗਣ ਵਾਲਾ ਚੜਿਆ Police ਦੇ ਅੜਿਕੇ

ਪੁਲਿਸ ਅਨੁਸਾਰ ਫਿਲਹਾਲ ਮੁਲਜ਼ਮ ਦਾ ਕਹਿਣਾ ਹੈ ਕਿ ਉਹ ਇਕੱਲਾ ਹੀ ਇਸ ਕੰਮ ਵਿੱਚ ਲੱਗਾ ਹੋਇਆ ਸੀ ਪਰ ਪੁਲਿਸ ਨੂੰ ਸ਼ੱਕ ਹੈ ਕਿ ਇਹ ਗਿਰੋਹ ਵੱਡਾ ਹੋ ਸਕਦਾ ਹੈ। ਅਜਿਹੇ ਵਿੱਚ ਪੁਲਿਸ ਨੇ ਮੁਲਜ਼ਮ ਦਾ ਤਿੰਨ ਦਿਨ ਦਾ ਰਿਮਾਂਡ ਲਿਆ ਹੈ। ਪੁਲਿਸ ਹੁਣ ਸਾਰੀ ਜਾਂਚ ਕਰੇਗੀ। ਉਮੀਦ ਹੈ ਕਿ ਕੁਝ ਹੋਰ ਮਾਮਲੇ ਵੀ ਹੱਲ ਹੋ ਜਾਣਗੇ। ਪੁਲੀਸ ਵੱਲੋਂ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

Share:

Punjab News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ 2 ਕਰੋੜ ਰੁਪਏ ਦੀ ਫਿਰੌਤੀ ਮੰਗਣ ਵਾਲੇ ਮੁਲਜ਼ਮ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਰੋਪੜ ਪੁਲਿਸ ਅਨੁਸਾਰ ਮੁਲਜ਼ਮ ਮੂਲ ਰੂਪ ਵਿੱਚ ਮਹਾਰਾਸ਼ਟਰ ਦਾ ਰਹਿਣ ਵਾਲਾ ਹੈ। ਪੁਲਿਸ ਨੇ ਮੁਲਜ਼ਮ ਸ਼੍ਰੀਮੰਤ ਕੇਬਲ ਕੋਲੋਂ ਲੈਪਟਾਪ ਅਤੇ ਮੋਬਾਈਲ ਬਰਾਮਦ ਕੀਤਾ ਹੈ। ਪੁਲਿਸ ਸੂਤਰਾਂ ਦੀ ਮੰਨੀਏ ਤਾਂ ਮੁਲਜ਼ਮ ਸ਼੍ਰੀਮੰਤ ਕੇਬਲ ਦੇ ਨਾਲ ਇਸ ਗਿਰੋਹ ਵਿੱਚ ਹੋਰ ਵੀ ਕਈ ਸਰਗਰਮ ਲੋਕ ਹੋ ਸਕਦੇ ਹਨ। ਪੁਲਿਸ ਇਨ੍ਹਾਂ ਸਾਰਿਆਂ ਤੋਂ ਰਿਮਾਂਡ ਲੈ ਕੇ ਪੁੱਛਗਿੱਛ ਕਰੇਗੀ।

ਗੋਲਡੀ ਬਰਾੜ ਦੇ ਨਾਮ ਤੇ ਕੀਤਾ ਸੀ ਫੋਨ

ਰੋਪੜ ਦੇ ਐਸਐਸਪੀ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਮੁਲਜ਼ਮ ਨੇ ਹੋਟਲ ਮੈਨੇਜਮੈਂਟ ਦਾ ਕੋਰਸ ਕੀਤਾ ਹੈ। ਮੁਲਜ਼ਮ ਕਈ ਥਾਵਾਂ ’ਤੇ ਸ਼ੈੱਫ ਵਜੋਂ ਕੰਮ ਕਰ ਚੁੱਕਾ ਹੈ। ਇਸ ਸਮੇਂ ਉਹ ਸਟਾਕ ਮਾਰਕੀਟ ਵਿੱਚ ਕੰਮ ਕਰ ਰਿਹਾ ਸੀ। ਮੁਲਜ਼ਮ ਨੇ ਦੱਸਿਆ ਕਿ ਉਸ ਨੂੰ ਪੈਸਿਆਂ ਦੀ ਲੋੜ ਸੀ, ਇਸ ਲਈ ਮੁਲਜ਼ਮ ਨੇ ਸਾਬਕਾ ਮੁੱਖ ਮੰਤਰੀ ਚੰਨੀ ਤੋਂ ਗੈਂਗਸਟਰ ਗੋਲਡੀ ਬਰਾੜ ਦੇ ਨਾਂ ’ਤੇ ਵਟਸਐਪ ਕਾਲ ’ਤੇ 2 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ।

ਚੰਨੀ ਨੇ ਚੁੱਕੇ ਪੁਲਿਸ ਪ੍ਰਸ਼ਾਸਨ ਤੇ ਸਵਾਲ

ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਨੇ ਪੁਲਿਸ ਦੇ ਦਾਅਵਿਆਂ ਅਤੇ ਕਾਰਵਾਈ 'ਤੇ ਸਵਾਲ ਖੜ੍ਹੇ ਕੀਤੇ ਹਨ। ਚੰਨੀ ਨੇ ਕਿਹਾ ਕਿ ਉਸ ਨੂੰ ਧਮਕੀ ਦੇਣ ਵਾਲਾ ਵਿਅਕਤੀ ਪੰਜਾਬੀ ਵਿਚ ਗੱਲ ਕਰ ਰਿਹਾ ਸੀ ਅਤੇ ਉਸ ਨੇ ਧਮਕੀ ਪੰਜਾਬੀ ਵਿਚ ਲਿਖੀ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਗੈਰ-ਪੰਜਾਬੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਹਾਲਤ ਮਾੜੀ ਹੈ ਅਤੇ ਲੋਕ ਸਭਾ ਚੋਣਾਂ ਵਿੱਚ ਵੀ ਕਾਨੂੰਨ ਵਿਵਸਥਾ ਇੱਕ ਵੱਡਾ ਮੁੱਦਾ ਹੈ। ਇਸ ਮੁੱਦੇ ਨੂੰ ਦਬਾਉਣ ਲਈ ਸਰਕਾਰ ਨੇ ਪੁਲਿਸ ਨਾਲ ਇਹ ਪ੍ਰਬੰਧ ਕੀਤਾ ਹੈ।

ਇਹ ਵੀ ਪੜ੍ਹੋ