ਪੈਟਰੋਲ ਪੰਪ ਦੇ ਮੈਨੇਜਰ ਦੀ ਲੁੱਟ ਦਾ ਮਾਮਲਾ ਪੁਲਿਸ ਨੇ ਸੁਲਝਾਇਆ, 10 ਸਾਲਾ ਸਹਾਇਕ ਨਿਕਲਿਆ ਮਾਸਟਰਮਾਈਂਡ

ਪੁਲਿਸ ਨੇ 3 ਲੋਕਾਂ ਨੂੰ ਕੀਤਾ ਗ੍ਰਿਫਤਾਰ, 10 ਸਾਲਾ ਸਹਾਇਕ ਮੈਨੇਜਰ ਦੀ ਨੀਅਤ ਹੋਈ ਖਰਾਬ

Share:

ਬੀਤੇ ਦਿਨ ਪੰਜਾਬ ਦੇ ਲੁਧਿਆਣਾ ਦੇ ਢੋਲੇਵਾਲ ਨੇੜੇ ਇੱਕ ਪੈਟਰੋਲ ਪੰਪ ਦੇ ਮੈਨੇਜਰ ਅਤੇ ਉਸ ਦੇ ਸਹਾਇਕ ਨੂੰ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਲੁੱਟ ਲਿਆ। ਮੁਲਜ਼ਮਾਂ ਨੇ ਉਸ ਕੋਲੋਂ 25 ਲੱਖ ਰੁਪਏ ਵਾਲਾ ਬੈਗ ਖੋਹ ਲਿਆ। ਸੂਤਰਾਂ ਮੁਤਾਬਕ ਪੁਲਿਸ ਨੇ ਇਸ ਮਾਮਲੇ '3 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ 10 ਸਾਲਾ ਸਹਾਇਕ ਮੈਨੇਜਰ ਮਲਕੀਤ ਨੇ ਆਪਣੇ ਦੋ ਸਾਥੀਆਂ ਦੀ ਮਦਦ ਨਾਲ ਇਸ ਵਾਰਦਾਤ ਨੂੰ ਅੰਜਾਮ ਦਿੱਤਾ।

 

ਸਹਾਇਕ ਮੈਨੇਜਰ ਮਲਕੀਤ ਨੇ ਦਿੱਤੀ ਸੀ ਜਾਣਕਾਰੀ

ਸੂਤਰਾਂ ਅਨੁਸਾਰ ਬਦਮਾਸ਼ਾਂ ਨੇ ਸਹਾਇਕ ਮੈਨੇਜਰ ਮਲਕੀਤ ਦੀ ਮਿਲੀਭੁਗਤ ਨਾਲ ਇਸ ਲੁੱਟ ਨੂੰ ਅੰਜਾਮ ਦਿੱਤਾ ਹੈ। ਉਸ ਨੇ ਹੀ ਬਦਮਾਸ਼ਾਂ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਕਿ ਕਿਸ ਸਮੇਂ ਪੈਸੇ ਜਮ੍ਹਾਂ ਕਰਵਾਉਣ ਲਈ ਜਾਣਾ ਹੈ ਅਤੇ ਪੈਸੇ ਕਿਸ ਬੈਂਕ ਵਿੱਚ ਜਮ੍ਹਾਂ ਕਰਵਾਉਣੇ ਹਨ। ਪੁਲਿਸ ਨੇ ਸ਼ਹਿਰ ਵਿੱਚ ਨਾਕਾਬੰਦੀ ਕਰਕੇ 24 ਘੰਟਿਆਂ ਵਿੱਚ ਬਦਮਾਸ਼ਾਂ ਨੂੰ ਫੜ ਲਿਆ ਹੈ।

ਇਹ ਵੀ ਪੜ੍ਹੋ