ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ High Court ਦੀ ਫਟਕਾਰ ਕਿਹਾ- ਹੱਥ ਵਿੱਚ ਤਲਵਾਰ ਲੈ ਕੇ ਕੋਣ ਕਰਦਾ ਹੈ ਸ਼ਾਂਤੀਪੂਰਵਕ ਪ੍ਰਦਰਸ਼ਨ

ਹਾਈਕੋਰਟ ਨੇ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਦੋਵੇਂ ਸੂਬੇ ਇਸ ਪੂਰੇ ਮਾਮਲੇ 'ਚ ਆਪਣੀ ਜ਼ਿੰਮੇਵਾਰੀ ਨੂੰ ਸਹੀ ਤਰੀਕੇ ਨਾਲ ਨਿਭਾਉਣ 'ਚ ਅਸਫਲ ਰਹੇ ਹਨ। ਅਦਾਲਤ ਨੇ ਕਿਹਾ ਕਿ ਕਿਸਾਨ ਸ਼ੁਭਕਰਨ ਦੀ ਮੌਤ ਦੀ ਜਾਂਚ ਦੀ ਅਗਵਾਈ ਹਾਈ ਕੋਰਟ ਦੇ ਸੇਵਾਮੁਕਤ ਜੱਜ ਕਰਨਗੇ।

Share:

Punjab News: ਪੰਜਾਬ-ਹਰਿਆਣਾ ਬਾਰਡਰ ਤੇ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਸੰਘਰਸ਼ ਕਰ ਰਹੇ ਹਨ। ਉੱਥੇ ਹੀ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਦੇ ਵੱਲੋਂ ਕਿਸਾਨਾਂ ਉੱਪਰ ਅੰਦੋਲਨ ਦੇ ਦੌਰਾਨ ਹਰਿਆਣਾ ਪੁਲਿਸ ਵੱਲੋਂ ਕੀਤੇ ਤਸ਼ੱਦਦ ਖਿਲਾਫ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ ਜਿਸ ਸੁਣਵਾਈ ਅੱਜ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਹੋਈ। ਸੁਣਵਾਈ ਦੌਰਾਨ ਕੋਰਟ ਨੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਸਖ਼ਤ ਫਟਕਾਰ ਲਗਾਈ ਹੈ।

ਸ਼ਰਮ ਦੀ ਗੱਲ ਬੱਚਿਆਂ ਨੂੰ ਅੱਗੇ ਕੀਤਾ ਜਾ ਰਿਹਾ- ਹਾਈ ਕੋਰਟ

ਅਦਾਲਤ ਨੇ ਕਿਹਾ, ਬਹੁਤ ਸ਼ਰਮ ਦੀ ਗੱਲ ਹੈ ਕਿ ਤੁਸੀਂ ਲੋਕ ਬੱਚਿਆਂ ਨੂੰ ਅੱਗੇ ਕਰ ਰਹੇ ਹੋ। ਤੁਸੀਂ ਕਿਹੋ ਜਿਹੇ ਮਾਪੇ ਹੋ.. ਬੱਚਿਆਂ ਦੀ ਆੜ 'ਚ ਪ੍ਰਦਰਸ਼ਨ ਅਤੇ ਉਹ ਵੀ ਹਥਿਆਰਾਂ ਨਾਲ.. ਤੁਹਾਨੂੰ ਇੱਥੇ ਖੜੇ ਹੋਣ ਦਾ ਵੀ ਅਧਿਕਾਰ ਵੀ ਨਹੀਂ ਹੈ। ਕੀ ਤੁਸੀਂ ਉੱਥੇ ਕੋਈ ਯੁੱਧ ਕਰਨ ਜਾ ਰਹੇ ਹੋ.. ਇਹ ਪੰਜਾਬ ਦਾ ਸੱਭਿਆਚਾਰ ਨਹੀਂ.. ਤੁਸੀਂ ਲੋਕ ਭੋਲੇ-ਭਾਲੇ ਲੋਕਾਂ ਨੂੰ ਅੱਗੇ ਕਰ ਰਹੇ ਹੋ.. ਤੁਹਾਡੇ ਲੀਡਰਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਭੇਜਿਆ ਜਾਣਾ ਚਾਹੀਦਾ ਹੈ।

ਦੋਵੇ ਸੂਬੇ ਆਪਣੀ ਜਿੰਮੇਵਾਰੀ ਨੂੰ ਨਿਭਾਉਣ ਵਿੱਚ ਰਹੇ ਅਸਫਲ-- ਹਾਈਕੋਰਟ

ਵੀਰਵਾਰ ਨੂੰ ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਦੋਵੇਂ ਸੂਬੇ ਇਸ ਪੂਰੇ ਮਾਮਲੇ 'ਚ ਆਪਣੀ ਜ਼ਿੰਮੇਵਾਰੀ ਨੂੰ ਸਹੀ ਤਰੀਕੇ ਨਾਲ ਨਿਭਾਉਣ 'ਚ ਅਸਫਲ ਰਹੇ ਹਨ। ਅਦਾਲਤ ਨੇ ਕਿਹਾ ਕਿ ਕਿਸਾਨ ਸ਼ੁਭਕਰਨ ਦੀ ਮੌਤ ਦੀ ਜਾਂਚ ਦੀ ਅਗਵਾਈ ਹਾਈ ਕੋਰਟ ਦੇ ਸੇਵਾਮੁਕਤ ਜੱਜ ਕਰਨਗੇ। 3 ਮੈਂਬਰੀ ਕਮੇਟੀ ਬਣਾਈ ਜਾਵੇਗੀ। ਸੁਣਵਾਈ ਦੌਰਾਨ ਅਦਾਲਤ ਦਾ ਰਵੱਈਆ ਉਸ ਸਮੇਂ ਸਖ਼ਤ ਹੋ ਗਿਆ ਜਦੋਂ ਹਰਿਆਣਾ ਸਰਕਾਰ ਨੇ ਹਾਈ ਕੋਰਟ ਨੂੰ ਵਿਰੋਧ ਵਿੱਚ ਕਈ ਤਸਵੀਰਾਂ ਦਿਖਾਈਆਂ।

ਇਹ ਵੀ ਪੜ੍ਹੋ