ਕੋਰੇਨਾ ਦੇ ਨਵੇਂ ਵੈਰੀਅਂਟ ਨੂੰ ਲੈ ਕੇ ਪੰਜਾਬ ਸਰਕਾਰ ਹਾਈ ਅਲਰਟ ਤੇ,ਸੂਬੇ ਸਾਰੇ ਆਕਸੀਜਨ ਪਲਾਂਟ ਕੀਤੇ ਚਾਲੂ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਕੋਰੋਨਾ ਦੇ ਨਵੇਂ ਵੈਰੀਅਂਟ ਨੂੰ ਲੈ ਕੇ ਹਰ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ। ਤਿਆਰੀਆਂ ਸਬੰਧੀ ਸਾਰੇ ਜ਼ਿਲ੍ਹਿਆਂ ਦੇ ਸਿਵਲ ਸਰਜਨਾਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ ਹੈ।

Share:

ਹਾਈਲਾਈਟਸ

  • ਤਿਆਰੀਆਂ ਸਬੰਧੀ ਸਾਰੇ ਜ਼ਿਲ੍ਹਿਆਂ ਦੇ ਸਿਵਲ ਸਰਜਨਾਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ ਹੈ

ਕੋਵਿਡ ਦੇ ਨਵੇਂ ਵੈਰੀਅਂਟ ਨੂੰ ਲੈ ਕੇ ਪੰਜਾਬ ਸਰਕਾਰ ਗੰਭੀਰ ਨਜ਼ਰ ਆ ਰਹੀ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਕੋਰੋਨਾ ਦੇ ਨਵੇਂ ਰੂਪ ਨੂੰ ਲੈ ਕੇ ਹਰ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ। ਤਿਆਰੀਆਂ ਸਬੰਧੀ ਸਾਰੇ ਜ਼ਿਲ੍ਹਿਆਂ ਦੇ ਸਿਵਲ ਸਰਜਨਾਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ ਹੈ। ਸੂਬੇ ਦੇ ਸਾਰੇ ਆਕਸੀਜਨ ਪਲਾਂਟ ਵੀ ਚਾਲੂ ਕਰ ਦਿੱਤੇ ਗਏ ਹਨ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਜਲਦੀ ਹੀ ਫੰਡ ਜਾਰੀ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਮਿਲ ਸਕਣ।

 

ਬਿਹਤਰ ਸਿਹਤ ਸਹੂਲਤਾਂ ਲਈ ਚੁੱਕੇ ਜਾ ਰਹੇ ਪ੍ਰਭਾਵਸ਼ਾਲੀ ਕਦਮ

ਸਿਹਤ ਮੰਤਰੀ ਲੁਧਿਆਣਾ ਦੇ ਮਾਲ ਰੋਡ 'ਤੇ ਫੋਰਟਿਸ ਹਸਪਤਾਲ ਦੇ ਉਦਘਾਟਨ ਸਮਾਰੋਹ 'ਚ ਸ਼ਾਮਲ ਹੋਏ ਸਨ। ਉਨ੍ਹਾਂ ਕਿਹਾ ਕਿ ਬਿਸਤਰਿਆਂ ਅਤੇ ਵੈਂਟੀਲੇਟਰਾਂ ਤੋਂ ਇਲਾਵਾ, ਸਰਕਾਰ ਨੇ ਵਾਇਰਸ ਦੇ ਫੈਲਣ ਦਾ ਮੁਕਾਬਲਾ ਕਰਨ ਲਈ ਹਸਪਤਾਲਾਂ ਨੂੰ ਪੀਪੀਈ ਕਿੱਟਾਂ, ਮਾਸਕ ਅਤੇ ਟੈਸਟਿੰਗ ਕਿੱਟਾਂ ਵੀ ਪ੍ਰਦਾਨ ਕੀਤੀਆਂ ਹਨ। ਸਿਹਤ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਸਿਹਤ ਮੰਤਰੀ ਨੇ ਕਿਹਾ ਕਿ ਬਿਹਤਰ ਸਿਹਤ ਸਹੂਲਤਾਂ ਲਈ ਪ੍ਰਭਾਵੀ ਕਦਮ ਚੁੱਕੇ ਜਾ ਰਹੇ ਹਨ। ਕੇਂਦਰ ਸਰਕਾਰ ਨੇ ਨੈਸ਼ਨਲ ਹੈਲਥ ਮਿਸ਼ਨ ਤਹਿਤ ਮਿਲਣ ਵਾਲੇ ਫੰਡਾਂ ਨੂੰ ਰੋਕ ਦਿੱਤਾ ਹੈ ਪਰ ਪੰਜਾਬ ਸਰਕਾਰ ਨੇ 550 ਕਰੋੜ ਰੁਪਏ ਦਾ ਪੈਕੇਜ ਦਿੱਤਾ ਹੈ।

 

ਇਹ ਵੀ ਪੜ੍ਹੋ