ਕਿਸਾਨੀ ਅੰਦੋਲਨ ਦਰਮਿਆਨ Budget Session ਬੁਲਾਉਣ ਦੀ ਤਿਆਰੀ ‘ਚ ਪੰਜਾਬ ਸਰਕਾਰ,ਜਲਦ ਹੋਵੇਗਾ ਐਲਾਨ

ਦੂਜੇ ਪਾਸੇ ਗੁਆਂਢੀ ਸੂਬੇ ਹਰਿਆਣਾ ਦਾ ਬਜਟ ਸੈਸ਼ਨ 20 ਫਰਵਰੀ ਤੋਂ ਸ਼ੁਰੂ ਹੋ ਰਿਹਾ ਹੈ। ਜਦੋਂਕਿ ਹਿਮਾਚਲ ਪ੍ਰਦੇਸ਼ ਵਿੱਚ ਬਜਟ ਸੈਸ਼ਨ ਸ਼ੁਰੂ ਹੋ ਗਿਆ ਹੈ।

Share:

Punjab News: ਇੱਕ ਪਾਸੇ ਜਿੱਥੇ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੰਦੋਲਨ ਕੀਤਾ ਜਾ ਰਿਹੈ ਹੈ ਉੱਥੇ ਹੀ ਇਸ ਦਰਮਿਆਨ ਪੰਜਾਬ ਸਰਕਾਰ ਬਜਟ ਸੈਸ਼ਨ ਬੁਲਾਉਣ ਦੀ ਤਿਆਰੀ ਕਰ ਰਹੀ ਹੈ। ਸੈਸ਼ਨ 26 ਜਾਂ 27 ਫਰਵਰੀ ਨੂੰ ਸ਼ੁਰੂ ਹੋ ਸਕਦਾ ਹੈ। ਕਿਉਂਕਿ ਮਾਰਚ ਦੇ ਸ਼ੁਰੂ ਵਿੱਚ ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਵੀ ਲਾਗੂ ਹੋ ਸਕਦਾ ਹੈ। ਇਸ ਸਥਿਤੀ ਵਿਚ ਸਰਕਾਰ ਦੀ ਕੋਸ਼ਿਸ਼ ਪਹਿਲ ਦੇ ਆਧਾਰ 'ਤੇ ਸੈਸ਼ਨ ਕਰਵਾਉਣ ਦੀ ਹੈ। ਬਜਟ ਨੂੰ ਲੈ ਕੇ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ। ਆਉਣ ਵਾਲੇ ਦੋ ਦਿਨਾਂ ਵਿੱਚ ਇਸ ਦਾ ਐਲਾਨ ਕਰ ਦਿੱਤਾ ਜਾਵੇਗਾ।

2 ਤੋਂ 3 ਦਿਨ ਦਾ ਹੋ ਸਕਦਾ ਹੈ ਬਜਟ ਸੈਸ਼ਨ

ਫਿਲਹਾਲ ਸਰਕਾਰ ਦਾ ਧਿਆਨ ਕਿਸਾਨਾਂ ਅਤੇ ਕੇਂਦਰ ਵਿਚਕਾਰ ਗੱਲਬਾਤ ਨੂੰ ਕਿਸੇ ਨਾ ਕਿਸੇ ਸਿੱਟੇ 'ਤੇ ਪਹੁੰਚਾਉਣ 'ਤੇ ਹੈ। ਸਰਕਾਰ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਕਾਰ ਪੁਲ ਦਾ ਕੰਮ ਕਰ ਰਹੀ ਹੈ। ਸੀਐਮ ਭਗਵੰਤ ਮਾਨ ਨੇ ਖੁਦ ਕਿਹਾ ਹੈ ਕਿ ਉਹ ਇਨ੍ਹਾਂ ਮੀਟਿੰਗਾਂ ਵਿੱਚ ਕਿਸਾਨਾਂ ਦੀ ਨੁਮਾਇੰਦਗੀ ਉਨ੍ਹਾਂ ਦੇ ਵਕੀਲ ਵਜੋਂ ਕਰਦੇ ਹਨ। ਸੂਤਰਾਂ ਦੀ ਮੰਨੀਏ ਤਾਂ ਇਸ ਵਾਰ ਬਜਟ ਸੈਸ਼ਨ ਲੰਬਾ ਨਹੀਂ ਹੋਵੇਗਾ। ਇਸ ਵਿੱਚ ਦੋ ਤੋਂ ਤਿੰਨ ਦਿਨ ਲੱਗ ਸਕਦੇ ਹਨ।

ਆਪ ਸਰਕਾਰ ਦਾ ਇਹ ਤੀਜਾ ਬਜਟ ਸੈਸ਼ਨ

ਮੌਜੂਦਾ ਸਰਕਾਰ ਦਾ ਇਹ ਤੀਜਾ ਬਜਟ ਸੈਸ਼ਨ ਹੋਵੇਗਾ। ਇਸ ਬਜਟ ਸੈਸ਼ਨ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਕਿਉਂਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਰਕਾਰ ਨੂੰ ਇੱਕ ਤੋਂ ਬਾਅਦ ਇੱਕ ਤਿੰਨ ਚੋਣਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਹਿਲਾਂ ਲੋਕ ਸਭਾ ਚੋਣਾਂ ਹੋਣਗੀਆਂ। ਇਸ ਤੋਂ ਬਾਅਦ ਨਗਰ ਨਿਗਮ ਅਤੇ ਪੰਚਾਇਤੀ ਚੋਣਾਂ ਵੀ ਕਰਵਾਈਆਂ ਜਾਣਗੀਆਂ। ਅਜਿਹੇ 'ਚ ਸਪੱਸ਼ਟ ਹੈ ਕਿ ਬਜਟ 'ਚ ਲੋਕਾਂ 'ਤੇ ਕੋਈ ਬੋਝ ਨਹੀਂ ਪਵੇਗਾ। ਇਸ ਦੇ ਨਾਲ ਹੀ ਸਰਕਾਰ ਲੋਕਾਂ ਦਾ ਦਿਲ ਜਿੱਤਣ ਦੀ ਕੋਸ਼ਿਸ਼ ਕਰੇਗੀ। ਇਸ ਤੋਂ ਇਲਾਵਾ ਸਰਕਾਰ ਬਜਟ 'ਚ ਭਵਿੱਖ ਦੀਆਂ ਕੁਝ ਯੋਜਨਾਵਾਂ ਦਾ ਵੀ ਐਲਾਨ ਕਰੇਗੀ।

ਇਹ ਵੀ ਪੜ੍ਹੋ