Congress ਦੀ ਪਹਿਲੀ ਕਨਵੈਨਸ਼ਨ ਵਿੱਚ ਸੂਬਾ ਪੱਧਰੀ ਫੈਸਲੇ ਲਏ ਜਾਣ ਦੀ ਸੰਭਾਵਨਾ,ਕੌਮੀ ਪ੍ਰਧਾਨ ਖਰਗੇ ਕਰਨਗੇ ਐਲਾਨ

ਕੌਮੀ ਪ੍ਰਧਾਨ ਵੱਲੋਂ ਪਾਰਟੀ ਨੂੰ ਇੱਕਜੁੱਟ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਆਉਣ ਵਾਲੀਆਂ ਚੋਣਾਂ ਵਿੱਚ ਸਮੁੱਚੀ ਪਾਰਟੀ ਇੱਕ ਮੰਚ 'ਤੇ ਆ ਕੇ ਕਾਂਗਰਸ ਦੀ ਮਜ਼ਬੂਤੀ ਲਈ ਕੰਮ ਕਰ ਸਕੇ।

Share:

Punjab News: ਪੰਜਾਬ ਵਿੱਚ ਕਾਂਗਰਸ ਦੀ ਪਹਿਲੀ ਕਨਵੈਨਸ਼ਨ ਅੱਜ ਸਮਰਾਲਾ ਵਿੱਚ ਹੋਣ ਜਾ ਰਹੀ ਹੈ। ਇਸ ਕਨਵੈਨਸ਼ਨ ਵਿੱਚ ਕਈ ਸੂਬਾ ਪੱਧਰੀ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ। ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖਰਗੇ ਦੀ ਮੌਜੂਦਗੀ ਵਿੱਚ ਪੰਜਾਬ ਕਾਂਗਰਸ ਨੂੰ ਮਜ਼ਬੂਤ ​​ਕਰਨ ਲਈ ਕੁਝ ਔਖੇ ਫੈਸਲੇ ਲਏ ਜਾਣਗੇ। ਹਾਈਕਮਾਂਡ 'ਤੇ ਨਵਜੋਤ ਸਿੱਧੂ 'ਤੇ ਵੀ ਕੁਝ ਫੈਸਲੇ ਲੈਣ ਦਾ ਦਬਾਅ ਹੈ।

ਪਾਰਟੀ ਨੂੰ ਇੱਕਜੁਟ ਕਰਨ ਦੀ ਕੋਸ਼ਿਸ਼

ਇਸ ਕਨਵੈਨਸ਼ਨ ਨੂੰ ਪੰਜਾਬ ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਅਹਿਮ ਮੰਨਿਆ ਜਾ ਰਿਹਾ ਹੈ। ਇਸ ਵਿੱਚ ਕੌਮੀ ਪ੍ਰਧਾਨ ਵੱਲੋਂ ਪਾਰਟੀ ਨੂੰ ਇੱਕਜੁੱਟ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਆਉਣ ਵਾਲੀਆਂ ਚੋਣਾਂ ਵਿੱਚ ਸਮੁੱਚੀ ਪਾਰਟੀ ਇੱਕ ਮੰਚ 'ਤੇ ਆ ਕੇ ਕਾਂਗਰਸ ਦੀ ਮਜ਼ਬੂਤੀ ਲਈ ਕੰਮ ਕਰ ਸਕੇ।

ਕਾਂਗਰਸ ਵੀ ਦਵੇਗੀ ਆਪ” ਨੂੰ ਜਵਾਬ

ਇੱਕ ਪਾਸੇ ਜਿੱਥੇ I.N.D.I.A ਗਠਜੋੜ ਨੂੰ ਲੈ ਕੇ ਲਗਾਤਾਰ ਚੱਲ ਰਹੇ ਵਿਵਾਦ ਦੇ ਵਿਚਕਾਰ ਆਮ ਆਦਮੀ ਪਾਰਟੀ ਨੇ ਸ਼ਨੀਵਾਰ ਨੂੰ ਪੰਜਾਬ ਵਿੱਚ ਗਠਜੋੜ ਦੀ ਸੰਭਾਵਨਾ ਨੂੰ ਰੱਦ ਕਰ ਦਿੱਤਾ ਅਤੇ ਸਾਰੀਆਂ 13 ਸੀਟਾਂ 'ਤੇ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ ਕੀਤਾ। ਉੱਥੇ ਦੂਜੇ ਪਾਸੇ ਕਾਂਗਰਸ ਵੀ ‘ਆਪ’ ਨਾਲ ਕਿਸੇ ਵੀ ਤਰ੍ਹਾਂ ਦੇ ਗਠਜੋੜ ਤੋਂ ਇਨਕਾਰ ਕਰਕੇ ਮੂੰਹ ਤੋੜਵਾਂ ਜਵਾਬ ਦੇਵੇਗੀ।

ਇਹ ਵੀ ਪੜ੍ਹੋ