ਹੜਤਾਲ ਖ਼ਤਮ, ਹੁਣ ਨਹੀਂ ਲੱਗੇਗੀ ਪੰਪਾਂ ਉਪਰ ਭੀੜ 

ਪ੍ਰਸ਼ਾਸਨ ਨੇ ਤੇਲ ਕੰਪਨੀਆਂ ਦੇ ਅਧਿਕਾਰੀਆਂ ਤੇ ਟੈਂਕਰ ਆਪ੍ਰੇਟਰਾਂ ਨਾਲ ਗੱਲਬਾਤ ਕਰਕੇ ਹੱਲ ਕੱਢਿਆ। ਡਿਪੂਆਂ ਚੋਂ ਸਪਲਾਈ ਸ਼ੁਰੂ ਕਰਵਾਈ ਗਈ ਹੈ ਤੇ ਛੇਤੀ ਹੀ ਪੰਪਾਂ ਉਪਰ ਪਹੁੰਚ ਜਾਵੇਗੀ। 

Share:

ਪੰਜਾਬ ਵਿੱਚ ਹਿੱਟ ਐਂਡ ਰਨ ਕਾਨੂੰਨ ਖ਼ਿਲਾਫ਼ ਟਰੱਕ ਡਰਾਈਵਰਾਂ ਦੀ ਹੜਤਾਲ ਨੂੰ ਲੈ ਕੇ ਜਲੰਧਰ ਵਿਖੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਐਸਐਸਪੀ ਮੁਖਵਿੰਦਰ ਸਿੰਘ ਭੁੱਲਰ ਨੇ ਇੰਡੀਅਨ ਆਇਲ ਸੂਚੀ ਪਿੰਡ ਵਿਖੇ ਤੇਲ ਟੈਂਕਰ ਆਪ੍ਰੇਟਰਾਂ ਨਾਲ ਗੱਲਬਾਤ ਕੀਤੀ। ਇਸਤੋਂ ਬਾਅਦ ਟੈਂਕਰ ਚਾਲਕਾਂ ਨੇ ਹੜਤਾਲ ਖਤਮ ਕਰ ਦਿੱਤੀ ਅਤੇ ਜਲਦੀ ਹੀ ਜ਼ਿਲ੍ਹੇ ਦੇ ਪੈਟਰੋਲ ਪੰਪਾਂ 'ਤੇ ਤੇਲ ਦੀ ਸਪਲਾਈ ਪਹੁੰਚ ਜਾਵੇਗੀ।

ਜਮ੍ਹਾਂਖੋਰੀ ਖਿਲਾਫ ਸਖਤ ਚੇਤਾਵਨੀ

ਪੈਟਰੋਲ ਅਤੇ ਡੀਜ਼ਲ ਦੀ ਕਿੱਲਤ ਦਰਮਿਆਨ ਜਲੰਧਰ ਦੇ ਡੀਸੀ ਵਿਸ਼ੇਸ਼ ਸਾਰੰਗਲ ਨੇ ਲੋਕਾਂ ਨੂੰ ਨਾ ਘਬਰਾਉਣ ਦੀ ਅਪੀਲ ਕੀਤੀ। ਪੈਟਰੋਲ ਅਤੇ ਡੀਜ਼ਲ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਡੀਸੀ ਨੇ ਮੰਗਲਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੰਡੀਅਨ ਆਇਲ ਕਾਰਪੋਰੇਸ਼ਨ, ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਅਤੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਸਮੇਤ ਤੇਲ ਕੰਪਨੀਆਂ ਦੇ ਡਿਪੂ ਮੁਖੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੰਪਨੀਆਂ ਨੂੰ ਪੈਟਰੋਲ ਪੰਪਾਂ ਉਪਰ ਸਪਲਾਈ ਦੀ ਸਹੂਲਤ ਦੇਣ ਲਈ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਇਹ ਵੀ ਚੇਤਾਵਨੀ ਦਿੱਤੀ ਕਿ ਪੈਟਰੋਲ ਪੰਪਾਂ ਉਪਰ ਜਾਂ ਕਿਸੇ ਵੀ ਵਿਅਕਤੀ ਵੱਲੋਂ ਜਮ੍ਹਾਂਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਡੀਸੀ ਨੇ ਲੋਕਾਂ ਨੂੰ ਕਿਹਾ ਕਿ ਜ਼ਿਲ੍ਹੇ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਨੂੰ ਲੈ ਕੇ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ। ਪ੍ਰਸ਼ਾਸਨ ਵੱਲੋਂ ਸਾਰੀ ਸਥਿਤੀ 'ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। 

ਇਹ ਵੀ ਪੜ੍ਹੋ