ਬੰਦੀ ਸਿੱਖਾਂ ਦੀ ਰਿਹਾਈ ਲਈ ਸੰਘਰਸ਼ ਹੋਵੇਗਾ ਤੇਜ਼, ਕੱਲ ਪੰਜਾਬ ਦੇ ਕਈ toll plazas ਤਿੰਨ ਘੰਟੇ ਰਹਿਣਗੇ ਬੰਦ

ਕੌਮੀ ਇਨਸਾਫ਼ ਮੋਰਚਾ ਵੱਲੋਂ Mohali-Chandigarh Border 'ਤੇ ਧਰਨਾ ਸ਼ੁਰੂ ਕੀਤੇ ਨੂੰ ਇੱਕ ਸਾਲ ਹੋ ਗਿਆ ਹੈ। ਇਸ ਦੀ ਸ਼ੁਰੂਆਤ ਪਿਛਲੇ ਸਾਲ 6 ਜਨਵਰੀ ਨੂੰ ਹੋਈ ਸੀ।

Share:

ਹਾਈਲਾਈਟਸ

  • ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੇ government ਨੂੰ 27 ਜਨਵਰੀ ਤੱਕ ਦਾ ਅਲਟੀਮੇਟਮ ਦਿੱਤਾ ਹੈ

ਪੰਜਾਬ ਨਿਊਜ। ਕੌਮੀ ਇਨਸਾਫ਼ ਮੋਰਚਾ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਸ਼ਨੀਵਾਰ ਨੂੰ ਪੰਜਾਬ ਦੇ ਕਈ toll plazas ਨੂੰ ਤਿੰਨ ਘੰਟੇ ਲਈ ਮੁਫਤ ਕਰ ਦਿੱਤਾ ਜਾਵੇਗਾ। ਦੂਜੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ Balwant Singh Rajoana ਅਤੇ ਹੋਰ ਬੰਦੀ ਸਿੱਖਾਂ ਦੇ ਮਾਮਲੇ ਵਿੱਚ ਮੀਟਿੰਗ ਸੱਦ ਲਈ ਹੈ। ਕੌਮੀ ਇਨਸਾਫ਼ ਮੋਰਚਾ ਵੱਲੋਂ ਮੋਹਾਲੀ-ਚੰਡੀਗੜ੍ਹ ਬਾਰਡਰ 'ਤੇ ਧਰਨਾ ਸ਼ੁਰੂ ਕੀਤੇ ਨੂੰ ਇੱਕ ਸਾਲ ਹੋ ਗਿਆ ਹੈ। ਇਸ ਦੀ ਸ਼ੁਰੂਆਤ ਪਿਛਲੇ ਸਾਲ 6 ਜਨਵਰੀ ਨੂੰ ਹੋਈ ਸੀ। ਮੰਗਾਂ ਦੀ ਪੂਰਤੀ ਲਈ ਨਵੀਂ ਰਣਨੀਤੀ ਤਿਆਰ ਕੀਤੀ ਗਈ ਹੈ। ਮੋਰਚੇ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਨਾ ਤਾਂ ਸੂਬਾ ਸਰਕਾਰ (government) ਅਤੇ ਨਾ ਹੀ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਹੈ। ਹੁਣ ਪ੍ਰਦਰਸ਼ਨ ਹੋਰ ਤੇਜ਼ ਕੀਤਾ ਜਾਵੇਗਾ।

ਇਹ  toll plaza ਰਹਿਣਗੇ ਬੰਦ 

ਕੌਮੀ ਇਨਸਾਫ਼ ਮੋਰਚਾ ਨੇ ਐਲਾਨ ਕੀਤਾ ਹੈ ਕਿ 20 ਜਨਵਰੀ ਨੂੰ ਪੰਜਾਬ ਦੇ 9 ਜ਼ਿਲ੍ਹਿਆਂ ਦੇ 13 ਟੋਲ ਪਲਾਜ਼ੇ 3 ਘੰਟੇ ਲਈ ਮੁਫ਼ਤ ਕੀਤਾ ਜਾਣਗੇ, ਤਾਂ ਜੋ ਉਨ੍ਹਾਂ ਦਾ ਸੁਨੇਹਾ ਸਰਕਾਰ ਤੱਕ ਪਹੁੰਚ ਸਕੇ। ਫ਼ਿਰੋਜ਼ਪੁਰ ਵਿੱਚ ਫ਼ਿਰੋਜ਼ਸ਼ਾਹ ਟੋਲ ਪਲਾਜ਼ਾ ਅਤੇ ਤਾਰਾਪੁਰ ਟੋਲ ਪਲਾਜ਼ਾ, mohali ਵਿੱਚ ਅਜ਼ੀਜ਼ਪੁਰ ਟੋਲ ਪਲਾਜ਼ਾ, ਭਾਗੋਮਾਜਰਾ ਟੋਲ ਪਲਾਜ਼ਾ, ਸੋਲਖੀਆਂ ਟੋਲ ਪਲਾਜ਼ਾ, ਬੜੌਦੀ ਟੋਲ ਪਲਾਜ਼ਾ, Patiala ਜ਼ਿਲ੍ਹੇ ਵਿੱਚ ਪਾਰਦੀ ਜੱਟਾ ਟੋਲ ਪਲਾਜ਼ਾ, ਜਲੰਧਰ ਵਿੱਚ ਬੰਮਣੀਵਾਲ ਟੋਲ ਪਲਾਜ਼ਾ, ਲੁਧਿਆਣਾ  (LUDHIANA) ਵਿੱਚ ਲਾਡੋਵਾਲ ਟੋਲ ਪਲਾਜ਼ਾ, ਫਰੀਦਕੋਟਾਨਾ ਦਾ ਟੋਲ ਪਲਾਜ਼ਾ, ਤਲਵੰਡੀ ਭਾਈ ਟੋਲ ਪਲਾਜ਼ਾ ਅਤੇ ਨਵਾਂਸ਼ਹਿਰ ਟੋਲ ਪਲਾਜ਼ਾ ਤਿੰਨ ਘੰਟੇ ਲਈ ਬੰਦ ਰਹੇਗਾ।

SGPC ਵੱਲੋਂ ਬੁਲਾਈ ਗਈ ਮੀਟਿੰਗ 

ਸ਼੍ਰੋਮਣੀ ਕਮੇਟੀ ਵੱਲੋਂ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ ਕਰਨ ਅਤੇ ਬੰਦੀ ਸਿੱਖਾਂ ਦੀ ਰਿਹਾਈ ਲਈ ਮੀਟਿੰਗ ਸੱਦੀ ਗਈ ਹੈ। ਪੰਜ ਕਮੇਟੀ ਮੈਂਬਰਾਂ ਤੋਂ ਇਲਾਵਾ ਇਸ ਮੀਟਿੰਗ ਵਿੱਚ ਕਈ ਸਿੱਖ ਬੁੱਧੀਜੀਵੀ ਵੀ ਹਾਜ਼ਰੀ ਭਰਨਗੇ। ਇਹ ਮੀਟਿੰਗ 4 ਵਜੇ ਸ਼ੁਰੂ ਹੋਵੇਗੀ। ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੇ government ਨੂੰ 27 ਜਨਵਰੀ ਤੱਕ ਦਾ ਅਲਟੀਮੇਟਮ (ultimatum) ਦਿੱਤਾ ਹੈ। ultimatum ਖਤਮ ਹੋਣ ਵਿੱਚ ਬਹੁਤਾ ਸਮਾਂ ਨਹੀਂ ਬਚਿਆ ਹੈ। ਇਸ ਸਬੰਧੀ ਹੀ ਰਣਨੀਤੀ ਤਿਆਰ ਕੀਤੀ ਜਾਵੇਗੀ।

ਇਹ ਵੀ ਪੜ੍ਹੋ