ਰੋਜ਼ਗਾਰ ਦੇਣ ਦੇ ਦਾਅਵੇ ਕਰਨ ਵਾਲੀ ਮਾਨ ਸਰਕਾਰ ਦਾ ਹੈਰਾਨ ਕਰਨ ਵਾਲਾ ਫ਼ੈਸਲਾ

ਪੰਜਾਬ ਵਿੱਚ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹੈਰਾਨ ਕਰਨ ਵਾਲਾ ਫ਼ੈਸਲਾ ਲਿੱਤਾ ਹੈ। ਮਾਨ ਸਰਕਾਰ ਨੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ 830 ਅਸਾਮੀਆਂ ਖਤਮ ਕਰਨ ਦਿੱਤੀਆਂ ਹਨ। ਸਰਕਾਰ ਨੇ 31 ਅਕਤੂਬਰ ਨੂੰ ਇਸ ਅਹੁਦੇ ਨੂੰ ਖਤਮ ਕਰਨ ਬਾਰੇ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਇਸ ਫ਼ੈਸਲੇ ਤੋਂ ਬਾਅਦ ਆਪ […]

Share:

ਪੰਜਾਬ ਵਿੱਚ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹੈਰਾਨ ਕਰਨ ਵਾਲਾ ਫ਼ੈਸਲਾ ਲਿੱਤਾ ਹੈ। ਮਾਨ ਸਰਕਾਰ ਨੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ 830 ਅਸਾਮੀਆਂ ਖਤਮ ਕਰਨ ਦਿੱਤੀਆਂ ਹਨ। ਸਰਕਾਰ ਨੇ 31 ਅਕਤੂਬਰ ਨੂੰ ਇਸ ਅਹੁਦੇ ਨੂੰ ਖਤਮ ਕਰਨ ਬਾਰੇ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਇਸ ਫ਼ੈਸਲੇ ਤੋਂ ਬਾਅਦ ਆਪ ਸਰਕਾਰ ਵਿਰੋਧੀ ਧਿਰਾਂ ਦੇ ਨਿਸ਼ਾਨੇ ਤੇ ਆ ਗਈ ਹੈ। ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਸਰਕਾਰ ਤੇ ਤਿੱਖੇ ਹਮਲੇ ਕੀਤੇ ਹਨ। ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਵਾਅਦਾ ਕਰਕੇ ਸੱਤਾ ਵਿੱਚ ਆਪ ਨੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ। ਉਧਰ, ਮਾਨ ਸਰਕਾਰ ਨੇ ਇਸ ਫ਼ੈਸਲੇ ਨੂੰ ਸਹੀ ਦੱਸਿਆ ਹੈ। ਸਰਕਾਰ ਦਾ ਕਹਿਣਾ ਇਹ ਹੈ ਕਿ ਇਹ ਅਸਾਮੀਆਂ ਲੰਬੇ ਸਮੇਂ ਤੋਂ ਖਾਲੀ ਸਨ ਅਤੇ ਇਨ੍ਹਾਂ ਨੂੰ ਭਰੇ ਬਿਨਾਂ ਵਿਭਾਗਾਂ ਦਾ ਕੰਮ ਤਸੱਲੀਬਖਸ਼ ਚੱਲ ਰਿਹਾ ਹੈ। ਦੱਸ ਦੇਈਏ ਕਿ ਸਰਕਾਰ ਨੇ ਵੱਖ-ਵੱਖ ਵਿਭਾਗਾਂ ਦੇ ਪੁਨਰਗਠਨ ਦੀ ਪ੍ਰਕਿਰਿਆ ਦੇ ਹਿੱਸੇ ਵਜੋਂ ਅਸਾਮੀਆਂ ਨੂੰ ਖਤਮ ਕਰਨ ਦਾ ਇਹ ਫੈਸਲਾ ਲਿਆ ਗਿਆ ਹੈ, ਜਿਸ ਲਈ ਲਗਭਗ 6 ਮਹੀਨੇ ਪਹਿਲਾਂ ਸਰਕਾਰ ਨੇ ਸਾਰੇ ਵਿਭਾਗਾਂ ਨੂੰ ਪੱਤਰ ਭੇਜ ਕੇ ਅਧਿਕਾਰੀਆਂ ਦੀ ਸਥਿਤੀ ਦਾ ਵੇਰਵਾ ਮੰਗਿਆ ਸੀ।

ਮਨਿਸਟੀਰੀਅਲ ਸਟਾਫ ਦੀਆਂ 298, ਤਕਨੀਕੀ ਸਟਾਫ ਦੀਆਂ 532 ਅਸਾਮੀਆਂ ਖਤਮ

ਜਾਣਕਾਰੀ ਦੇ ਮੁਤਾਬਿਕ ਮਨਿਸਟੀਰੀਅਲ ਸਟਾਫ ਦੀਆਂ 298 ਅਤੇ ਤਕਨੀਕੀ ਸਟਾਫ ਦੀਆਂ 532 ਅਸਾਮੀਆਂ ਨੂੰ ਖਤਮ ਕਰ ਦਿੱਤਾ ਗਿਆ ਹੈ। ਖਾਸ ਗੱਲ ਇਹ ਹੈ ਕਿ ਇਸ ਫੈਸਲੇ ਕਾਰਨ ਜਿਹੜੀਆਂ ਅਸਾਮੀਆਂ ਖ਼ਤਮ ਕੀਤੀਆਂ ਗਈਆਂ ਹਨ, ਉਨ੍ਹਾਂ ਵਿੱਚੋਂ ਸਭ ਤੋਂ ਵੱਧ 79 ਕਲਰਕ ਦੀਆਂ ਅਸਾਮੀਆਂ ਹਨ, ਜਦੋਂ ਕਿ ਸੀਨੀਅਰ ਸਹਾਇਕ ਦੀਆਂ 31 ਅਸਾਮੀਆਂ ਖ਼ਤਮ ਕਰ ਦਿੱਤੀਆਂ ਗਈਆਂ ਹਨ। ਹੋਰ ਅਸਾਮੀਆਂ ਦੇ ਨਾਲ-ਨਾਲ ਡਾਕਟਰ, ਫਾਰਮਾਸਿਸਟ, ਗਰੇਡ-1 ਅਤੇ ਗ੍ਰੇ-2 ਸੁਪਰਡੈਂਟ ਅਤੇ ਹੈੱਡ ਕਾਂਸਟੇਬਲ ਦੀਆਂ ਅਸਾਮੀਆਂ ਵੀ ਖਤਮ ਕਰ ਦਿੱਤੀਆਂ ਗਈਆਂ ਹਨ।
ਸਰਕਾਰ ਨੇ 14 ਅਕਤੂਬਰ ਨੂੰ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਉਕਤ ਅਸਾਮੀਆਂ ਨੂੰ ਖਤਮ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਸੀ, ਪਰ ਇਸ ਸਬੰਧੀ ਨੋਟੀਫਿਕੇਸ਼ਨ 16 ਦਿਨਾਂ ਬਾਅਦ ਜਾਰੀ ਕਰ ਦਿੱਤਾ ਗਿਆ ਹੈ।

ਸਰਕਾਰ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਦੇ ਮੌਕੇ ਖ਼ਤਮ ਕਰ ਰਹੀ: ਅਕਾਲੀ ਦਲ

ਅਕਾਲੀ ਦਲ ਦੇ ਬੁਲਾਰੇ ਨੇ ਕਿਹਾ ਕਿ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਨੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਸੂਬਾ ਸਰਕਾਰ 35 ਹਜ਼ਾਰ ਨੌਕਰੀਆਂ ਦੇਣ ਦਾ ਦਾਅਵਾ ਕਰ ਰਹੀ ਹੈ, ਜਦੋਂ ਕਿ ਸਰਕਾਰੀ ਵਿਭਾਗਾਂ ਵਿੱਚ ਸੈਂਕੜੇ ਅਸਾਮੀਆਂ ਖ਼ਤਮ ਕੀਤੀਆਂ ਜਾ ਰਹੀਆਂ ਹਨ। ਇਹ ਪਹਿਲੀ ਵਾਰ ਹੈ ਜਦੋਂ ਸਰਕਾਰੀ ਵਿਭਾਗਾਂ ਵਿਚ ਇੰਨੇ ਵੱਡੇ ਪੱਧਰ ‘ਤੇ ਅਸਾਮੀਆਂ ਖ਼ਤਮ ਕੀਤੀਆਂ ਗਈਆਂ ਹਨ। ਇਸ ਤੋਂ ਸਾਫ਼ ਹੈ ਕਿ ਆਪ ਸਰਕਾਰ ਨੌਜਵਾਨਾਂ ਲਈ ਸਰਕਾਰੀ ਵਿਭਾਗਾਂ ਵਿੱਚ ਨੌਕਰੀਆਂ ਦੇ ਮੌਕੇ ਖ਼ਤਮ ਕਰ ਰਹੀ ਹੈ।