The terror of stray dogs: 2 ਔਰਤਾਂ ਨੂੰ ਬਣਾਇਆ ਸ਼ਿਕਾਰ, ਇੱਕ ਔਰਤ ਦੀ ਮੌਤ, ਦੂਜੀ ਦੀ ਹਾਲਤ ਗੰਭੀਰ

ਮ੍ਰਿਤਕ ਔਰਤ ਆਪਣੇ ਪਸ਼ੂਆਂ ਨੂੰ ਚਰਾਉਣ ਲਈ ਲੈ ਕੇ ਗਈ ਹੋਈ ਸੀ, ਪਿੰਡ ਵਿੱਚ ਦਹਿਸ਼ਤ ਦਾ ਮਾਹੌਲ

Share:

Punjab News: ਕਪੂਰਥਲਾ ਦੇ ਪਿੰਡ ਪੱਸਣ ਕਦੀਮ ਵਿੱਚ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਜਿਸ ਵਿੱਚ ਕੁੱਤਿਆਂ ਵੱਲੋਂ 2 ਔਰਤਾਂ ਨੂੰ ਆਪਣਾ ਸ਼ਿਕਾਰ ਬਣਾਇਆ ਗਿਆ। ਜਿਸ ਨਾਲ ਇੱਕ ਔਰਤ ਦੀ ਮੌਤ ਹੋ ਗਈ। ਜਦੋਂ ਕਿ ਇੱਕ ਹੋਰ ਔਰਤ ਗੰਭੀਰ ਰੂਪ 'ਚ ਜ਼ਖਮੀ ਹੋ ਗਈ ਹੈ। ਆਵਾਰਾ ਕੁੱਤਿਆਂ ਨੇ ਔਰਤ ਨੂੰ ਇੰਨੀ ਬੁਰੀ ਤਰ੍ਹਾਂ ਕੁਚਲਿਆ ਕਿ ਉਸ ਦੇ ਸਿਰ ਦੇ ਵਾਲ ਵੱਖ ਹੋ ਗਏ ਅਤੇ ਖੋਪੜੀ ਵੀ ਦਿਖਾਈ ਦਿੱਤੀ। ਇਸ ਘਟਨਾ ਨਾਲ  ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਹੈ। ਮ੍ਰਿਤਕ ਪ੍ਰਵਾਸੀ ਔਰਤ ਦੀ ਪਛਾਣ ਕੇਵਲ ਠਾਕੁਰ ਦੀ ਪਤਨੀ ਪਰੀਦੇਵੀ ਵਜੋਂ ਹੋਈ ਹੈ। ਔਰਤ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਮੁਰਦਾਘਰ 'ਚ ਰਖਵਾਇਆ ਗਿਆ ਹੈ। ਜ਼ਖਮੀ ਔਰਤ ਦਾ ਵੀ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਵਰਣਯੋਗ ਹੈ ਕਿ ਕਰੀਬ ਇਕ ਹਫਤਾ ਪਹਿਲਾਂ ਆਵਾਰਾ ਕੁੱਤਿਆਂ ਨੇ ਇਕ ਬੱਚੇ ਨੂੰ ਵੱਢ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ। ਜਿਸ ਬਾਰੇ ਪੁਲਿਸ ਨੂੰ ਵੀ ਕੋਈ ਜਾਣਕਾਰੀ ਨਹੀਂ ਹੈ।

ਜਾਣਕਾਰੀ ਦਿੰਦੇ ਹੋਏ ਪਿੰਡ ਪੱਸਣ ਕਦੀਮ ਦੇ ਵਸਨੀਕਾਂ ਨੇ ਦੱਸਿਆ ਕਿ ਪਿੰਡ ਦੇ ਨਜ਼ਦੀਕ ਝੁੱਗੀਆਂ ਵਿੱਚ ਰਹਿਣ ਵਾਲੇ ਕੇਵਲ ਠਾਕੁਰ ਉਰਫ ਰਾਜੂ ਦੀ 32 ਸਾਲਾ ਪਤਨੀ ਰਾਮ ਪਰੀਦੇਵੀ ਦੇਰ ਸ਼ਾਮ ਆਪਣੇ ਪਸ਼ੂਆਂ ਨੂੰ ਚਰਾਉਣ ਲਈ ਲੈ ਕੇ ਗਈ ਸੀ। ਉਸੇ ਸਮੇਂ 15-20 ਆਵਾਰਾ ਕੁੱਤਿਆਂ ਨੇ ਔਰਤ ਪਰੀ ਦੇਵੀ 'ਤੇ ਹਮਲਾ ਕਰ ਦਿੱਤਾ।  ਇਸ ਘਟਨਾ ਦੀ ਸੂਚਨਾ ਮਿਲਣ 'ਤੇ ਥਾਣਾ ਕਬੀਰਪੁਰ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਲਾਸ਼ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ।

ਲਾਸ਼ ਨੂੰ ਮੁਰਦਾਘਰ ਵਿਚ ਰਖਵਾਇਆ

ਕਬੀਰਪੁਰ ਥਾਣੇ ਦੇ ਐਸਐਚਓ ਐਸਆਈ ਗੁਰਸਾਹਿਬ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਬੁੱਧਵਾਰ ਸਵੇਰੇ ਸੂਚਨਾ ਮਿਲੀ। ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ। ਬੱਚੇ ਦੀ ਘਟਨਾ ਬਾਰੇ ਕਿਸੇ ਨੇ ਪੁਲਿਸ ਨੂੰ ਸੂਚਿਤ ਨਹੀਂ ਕੀਤਾ। ਬੱਚੇ ਦਾ ਪਰਿਵਾਰ ਵੀ ਪਿੰਡ ਛੱਡ ਗਿਆ ਹੈ। ਉਸ ਨੇ ਦੱਸਿਆ ਕਿ ਪਿੰਡ ਦੇ ਨੇੜੇ ਹੀ ਹੱਡਾਰੋੜੀ ਹੈ, ਜਿੱਥੇ ਇਹ ਕੁੱਤੇ ਠਹਿਰਦੇ ਹਨ। ਉਨ੍ਹਾਂ ਨੂੰ ਫੜਨ ਲਈ ਉਹ ਨਗਰ ਕੌਂਸਲ ਸੁਲਤਾਨਪੁਰ ਲੋਧੀ ਨੂੰ ਪੱਤਰ ਵੀ ਲਿਖ ਰਹੇ ਹਨ। ਤਾਂ ਜੋ ਭਵਿੱਖ ਵਿੱਚ ਅਜਿਹੀ ਘਟਨਾ ਨਾ ਵਾਪਰੇ।

ਡੀਸੀ ਨੇ ਦੁੱਖ ਪ੍ਰਗਟਾਇਆ

ਡੀਸੀ ਕਪੂਰਥਲਾ ਅਮਿਤ ਕੁਮਾਰ ਪੰਚਾਲ ਨੇ ਇਸ ਘਟਨਾ ’ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਪੀੜਤ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਘਟਨਾ ਵਾਲੀ ਥਾਂ ਨੇੜੇ ਘੁੰਮਦੇ ਆਵਾਰਾ ਆਦਮਖੋਰ ਕੁੱਤਿਆਂ ਨੂੰ ਜਲਦੀ ਹੀ ਉਥੋਂ ਹਟਾ ਦਿੱਤਾ ਜਾਵੇਗਾ ਤਾਂ ਜੋ ਪਿੰਡ ਵਾਸੀਆਂ ਨੂੰ ਰਾਹਤ ਮਿਲ ਸਕੇ।

ਇਹ ਵੀ ਪੜ੍ਹੋ