TarnTaran: ਨੌਜਵਾਨ ਨੇ ਬਾਥਰੂਮ 'ਚ ਪ੍ਰਾਈਵੇਟ ਪਾਰਟ 'ਤੇ ਲਗਾਇਆ ਨਸ਼ੇ ਦਾ ਟੀਕਾ, ਮੌਕੇ ਤੇ ਹੀ ਹੋਈ ਮੌਤ

TarnTaran: ਮ੍ਰਿਤਕ ਦੇ ਪਿਤਾ ਰਮੇਸ਼ ਕੁਮਾਰ ਅਤੇ ਚਾਚਾ ਬਲਜੀਤ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਨਸ਼ੇ ਦਾ ਆਦੀ ਸੀ। ਉਨ੍ਹਾਂ ਨੇ ਉਸ ਨੂੰ ਕਈ ਵਾਰ ਨਸ਼ਾ ਛੱਡਣ ਅਤੇ ਚੰਗੀ ਜ਼ਿੰਦਗੀ ਜਿਊਣ ਲਈ ਮਨਾਉਣ ਦੀ ਕੋਸ਼ਿਸ਼ ਕੀਤੀ, ਪਰ ਉਹ ਨਹੀਂ ਮੰਨਿਆ।

Share:

TarnTaran: ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖੇਮਕਰਨ ਦੇ ਕਸਬਾ ਅਲਗੋਕੋਠੀ 'ਚ ਨਸ਼ੇ ਕਾਰਨ 22 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਰਮੇਸ਼ ਕੁਮਾਰ ਵਾਸੀ ਅਲਗੋਕੋਠੀ ਵਜੋਂ ਹੋਈ ਹੈ। ਉਸਨੇ ਘਰ ਦੇ ਬਾਥਰੂਮ ਵਿੱਚ ਆਪਣੇ ਪ੍ਰਾਈਵੇਟ ਪਾਰਟ ਵਿੱਚ ਟੀਕਾ ਲਗਾ ਲਿਆ। ਮ੍ਰਿਤਕ ਨੌਜਵਾਨ ਕੋਲੋਂ ਬਾਥਰੂਮ ਵਿੱਚ ਪਈ ਇੱਕ ਨਸ਼ੀਲੇ ਟੀਕੇ ਦੀ ਸਰਿੰਜ ਵੀ ਬਰਾਮਦ ਹੋਈ ਹੈ। ਮ੍ਰਿਤਕ ਦੇ ਪਿਤਾ ਰਮੇਸ਼ ਕੁਮਾਰ ਅਤੇ ਚਾਚਾ ਬਲਜੀਤ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਨਸ਼ੇ ਦਾ ਆਦੀ ਸੀ। ਉਨ੍ਹਾਂ ਨੇ ਉਸ ਨੂੰ ਕਈ ਵਾਰ ਨਸ਼ਾ ਛੱਡਣ ਅਤੇ ਚੰਗੀ ਜ਼ਿੰਦਗੀ ਜਿਊਣ ਲਈ ਮਨਾਉਣ ਦੀ ਕੋਸ਼ਿਸ਼ ਕੀਤੀ, ਪਰ ਉਹ ਨਹੀਂ ਮੰਨਿਆ। ਉਸਨੇ ਘਰ ਦੇ ਬਾਥਰੂਮ 'ਚ ਆਪਣੇ ਗੁਪਤ ਅੰਗ 'ਚ ਟੀਕਾ ਲਗਾ ਲਿਆ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਪਰਿਵਾਰ ਨੇ ਐਸਐਸਪੀ ਤੋਂ ਮਾਮਲੇ ਦੀ ਜਾਂਚ ਦੀ ਕੀਤੀ ਮੰਗ

ਮ੍ਰਿਤਕ ਦੇ ਪਿਤਾ ਅਤੇ ਚਾਚੇ ਨੇ ਦੱਸਿਆ ਕਿ ਪਿੰਡ ਅਲਗੋਕੋਠੀ ਵਿੱਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ, ਪਰ ਪੁਲਿਸ ਮੂਕ ਦਰਸ਼ਕ ਬਣ ਕੇ ਨਸ਼ੇ ਕਾਰਨ ਮਰ ਰਹੇ ਨੌਜਵਾਨਾਂ ਦੀਆਂ ਮੌਤਾਂ ਨੂੰ ਦੇਖ ਰਹੀ ਹੈ ਅਤੇ ਕੋਈ ਕਾਰਵਾਈ ਨਹੀਂ ਕਰ ਰਹੀ। ਪਰਿਵਾਰ ਨੇ ਐਸਐਸਪੀ ਤੋਂ ਮਾਮਲੇ ਦੀ ਜਾਂਚ ਕਰਨ ਅਤੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਉਨ੍ਹਾਂ ਦੇ ਪੁੱਤਰ ਵਾਂਗ ਹੋਰ ਨੌਜਵਾਨ ਨਸ਼ਿਆਂ ਦਾ ਸ਼ਿਕਾਰ ਨਾ ਹੋਣ।ਚੌਂਕੀ ਅਲਗੋਂ ਕੋਠੀ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ। ਡੀਐਸਪੀ ਪ੍ਰੀਤਇੰਦਰ ਸਿੰਘ ਨੇ ਕਿਹਾ ਕਿ ਸ਼ਿਕਾਇਤ ਮਿਲਦੇ ਹੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ