ਜਿਮ ਟ੍ਰੇਨਰ ਤੇ ਬਾਈਕ ਸਵਾਰ ਨੌਜਵਾਨਾਂ ਨੇ ਕੀਤੀ ਫਾਇਰਿੰਗ, ਦੋਸਤ ਨਾਲ ਕਾਰ 'ਚ ਜਾ ਰਿਹਾ ਸੀ ਘਰ

ਕੁਲਦੀਪ ਨੇ ਦੱਸਿਆ ਕਿ ਹਮਲਾਵਰਾਂ ਨੇ ਕਰੀਬ 5 ਤੋਂ 6 ਗੋਲੀਆਂ ਚਲਾਈਆਂ। ਜ਼ਖਮੀ ਹਾਲਤ ਵਿੱਚ ਉਸਦਾ ਦੋਸਤ ਬਾਬਾ ਉਸਨੂੰ ਹਸਪਤਾਲ ਲੈ ਗਿਆ।

Share:

ਲੁਧਿਆਣਾ ਵਿੱਚ ਅਪਰਾਧਿਕ ਗਤੀਵਿਧੀਆਂ ਵਿੱਚ ਇਜਾਫਾ ਹੁੰਦਾ ਜਾ ਰਿਹਾ ਹੈ। ਨਵਾਂ ਮਾਮਲਾ ਲੁਧਿਆਣਾ ਦੇ ਸ਼ਿਮਲਾਪੁਰੀ ਇਲਾਕੇ ਤੋ ਸਾਹਮਣੇ ਆਇਆ ਹੈ ਜਿੱਥੇ ਬਾਈਕ ਸਵਾਰਾਂ ਨੇ ਇੱਕ ਜਿਮ ਟ੍ਰੇਨਰ 'ਤੇ ਗੋਲੀਆਂ ਚਲਾ ਦਿੱਤੀਆਂ। ਗੋਲੀ ਜਿੰਮ ਮਾਲਕ ਦੇ ਲੱਤ ਵਿੱਚ ਲੱਗੀ। ਉਸ ਨੂੰ ਜ਼ਖਮੀ ਹਾਲਤ 'ਚ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਜਿੰਮ ਬੰਦ ਕਰਨ ਤੋਂ ਬਾਅਦ ਟਰੇਨਰ ਆਪਣੇ ਦੋਸਤ ਨਾਲ ਕਾਰ 'ਚ ਘਰ ਵੱਲ ਜਾ ਰਿਹਾ ਸੀ। ਇਸ ਦੌਰਾਨ ਹਮਲਾ ਹੋਇਆ। ਜ਼ਖ਼ਮੀ ਦੀ ਪਛਾਣ ਕੁਲਦੀਪ ਸਿੰਘ ਕੋਹਲੀ ਵਾਸੀ ਮਨਦੀਪ ਨਗਰ ਵਜੋਂ ਹੋਈ ਹੈ।

 

5 ਤੋਂ 6 ਰਾਉਂਡ ਕੀਤੀ ਫਾਇਰਿੰਗ

ਕੁਲਦੀਪ ਸਿੰਘ ਨੇ ਦੱਸਿਆ ਕਿ ਉਸ ਦਾ ਗਿੱਲ ਨਹਿਰ ਨੇੜੇ ਜਿੰਮ ਹੈ। ਮੰਗਲਵਾਰ ਰਾਤ ਕਰੀਬ 10 ਵਜੇ ਉਹ ਆਪਣੇ ਦੋਸਤ ਬਾਬਾ ਨਾਲ ਕਾਰ 'ਚ ਘਰ ਜਾ ਰਿਹਾ ਸੀ। ਲੋਹਾਰਾ ਪੁਲ ਨੇੜੇ ਬਾਈਕ ਸਵਾਰ ਦੋ ਨੌਜਵਾਨਾਂ ਨੇ ਉਸ ਨੂੰ ਘੇਰ ਲਿਆ। ਜਦੋਂ ਉਹ ਕਾਰਨ ਪੁੱਛਣ ਲਈ ਹੇਠਾਂ ਆਇਆ ਤਾਂ ਉਨ੍ਹਾਂ ਨੇ ਗੋਲੀਆਂ ਚਲਾ ਦਿੱਤੀਆਂ। ਕੁਲਦੀਪ ਨੇ ਦੱਸਿਆ ਕਿ ਹਮਲਾਵਰਾਂ ਨੇ ਕਰੀਬ 5 ਤੋਂ 6 ਗੋਲੀਆਂ ਚਲਾਈਆਂ। ਪਹਿਲਾਂ ਤਾਂ ਉਸਨੂੰ ਪਤਾ ਹੀ ਨਹੀਂ ਲੱਗਾ ਕਿ ਉਸਨੂੰ ਗੋਲੀ ਲੱਗੀ ਹੈ। ਜਦੋਂ ਬਦਮਾਸ਼ ਭੱਜ ਗਏ ਤਾਂ ਉਸ ਦੀ ਲੱਤ 'ਚੋਂ ਖੂਨ ਨਿਕਲਦਾ ਦੇਖਿਆ ਗਿਆ। ਦੋਸਤ ਬਾਬਾ ਉਸਨੂੰ ਹਸਪਤਾਲ ਲੈ ਗਿਆ। ਉਥੇ ਮੌਜੂਦ ਡਾਕਟਰਾਂ ਨੇ ਸ਼ਿਮਲਾਪੁਰੀ ਪੁਲਸ ਨੂੰ ਸੂਚਨਾ ਦਿੱਤੀ।

ਇਹ ਵੀ ਪੜ੍ਹੋ

Tags :