ਫਿਰ ਜੱਗਜਾਹਿਰ ਹੋਇਆ ਕਾਂਗਰਸ ਦਾ ਕਲੇਸ਼, ਕੜਵਲ ਨੇ ਦਿੱਤਾ ਅਸਤੀਫਾ, ਭਾਜਪਾ 'ਚ ਗਏ

ਪਾਰਟੀ ਦੀ ਲੀਡਰਸ਼ਿਪ ਨੂੰ ਦੱਸਿਆ ਕਾਰਨ। ਕਿਹਾ - ਇੱਕ ਦੂਜੇ ਨੂੰ ਮਿਲਣ ਤੋਂ ਵੀ ਰੋਕਦੀ ਹੈ ਲੀਡਰਸ਼ਿਪ। ਕੌਮੀ ਪ੍ਰਧਾਨ ਖੜਗੇ ਨੂੰ ਭੇਜਿਆ ਅਸਤੀਫਾ। ਬਾਦ ਦੁਪਹਿਰ ਚੰਡੀਗੜ੍ਹ ਪਹੁੰਚ ਕੇ ਭਾਜਪਾ ਜੁਆਇਨ ਕਰ ਲਈ।

Share:

ਲੁਧਿਆਣਾ ਆਤਮਾ ਨਗਰ ਤੋਂ ਸਿਮਰਜੀਤ ਸਿੰਘ ਬੈਂਸ ਖਿਲਾਫ ਕਾਂਗਰਸ ਵੱਲੋਂ ਚੋਣ ਲੜਨ ਵਾਲੇ ਕਮਲਜੀਤ ਸਿੰਘ ਕੜਵਲ ਨੇ ਅਸਤੀਫਾ ਦੇ ਦਿੱਤਾ। ਕੜਵਲ ਨੇ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ। ਅਸਤੀਫੇ ਦਾ ਕਾਰਨ ਪਾਰਟੀ ਲੀਡਰਸ਼ਿਪ ਦੇ ਕੰਮਕਾਜ ਤੋਂ ਨਾਖੁਸ਼ ਦੱਸਿਆ ਜਾ ਰਿਹਾ ਹੈ। ਇਸਦੇ ਨਾਲ ਹੀ ਇਹ ਗੱਲ ਵੀ ਸਾਹਮਣੇ ਆਈ ਕਿ ਨਿੱਜੀ ਰੰਜਿਸ਼ ਦੇ ਚੱਲਦਿਆਂ ਆਗੂ ਕੜਵਲ ਨੂੰ ਇੱਕ ਦੂਜੇ ਨੂੰ ਮਿਲਣ ਤੋਂ ਵੀ ਰੋਕਦੇ ਸਨ। ਵਰਨਣਯੋਗ ਹੈ ਕਿ ਕਦੇ ਬੈਂਸ ਦੇ ਕਰੀਬੀ ਰਹੇ ਕੜਵਲ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੇਲੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਬੈਂਸ ਵਿਰੁੱਧ ਵਿਧਾਨ ਸਭਾ ਚੋਣਾਂ ਲੜੀਆਂ। ਬਾਦ ਦੁਪਹਿਰ ਕੜਵਲ ਨੇ ਚੰਡੀਗੜ੍ਹ ਪਹੁੰਚ ਕੇ ਭਾਜਪਾ ਜੁਆਇਨ ਕਰ ਲਈ। ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਉਹਨਾਂ ਨੂੰ ਪਾਰਟੀ 'ਚ ਸ਼ਾਮਲ ਕੀਤਾ। 

photo
ਅਸਤੀਫੇ ਦੀ ਕਾਪੀ। ਫੋਟੋ ਕ੍ਰੇਡਿਟ - ਜੇਬੀਟੀ

ਅਸਤੀਫਾ ਪੱਤਰ 'ਚ ਕੀ ਲਿਖਿਆ

ਕੜਵਲ ਨੇ ਇਹ ਅਸਤੀਫਾ ਇੰਡੀਅਨ ਨੈਸ਼ਨਲ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕ ਅਰਜੁਨ ਖੜਗੇ ਨੂੰ ਭੇਜਿਆ। ਇਸ 'ਚ ਲਿਖਿਆ  - ਮੈਂ ਕਮਲਜੀਤ ਸਿੰਘ ਕੜਵਲ ਆਪ ਜੀ ਨੂੰ ਦੱਸਣਾ ਚਾਹੁੰਦਾ ਹਾਂ ਕਿ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਦੀਆਂ ਨੀਤੀਆਂ ਤੇ ਵਧੀਕੀਆਂ ਤੋਂ ਦੁਖੀ ਹੋ ਕੇ ਮੈਂ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਰਿਹਾ ਹਾਂ। ਕਾਂਗਰਸ ਵਿੱਚ ਮੇਰਾ ਸਫ਼ਰ ਬਹੁਤ ਵਧੀਆ ਰਿਹਾ ਹੈ। ਪਰ ਪੰਜਾਬ ਦੀ ਮੌਜੂਦਾ ਲੀਡਰਸ਼ਿਪ ਕਾਰਨ ਮੈਂ ਇਹ ਸਖ਼ਤ ਫੈਸਲਾ ਲੈਣ ਲਈ ਮਜਬੂਰ ਹਾਂ।

ਕੜਵਲ ਸਿੱਧੂ ਦੇ ਕਰੀਬੀ

ਕਮਲਜੀਤ ਸਿੰਘ ਕੜਵਲ ਨਵਜੋਤ ਸਿੰਘ ਸਿੱਧੂ ਦੇ ਕਰੀਬੀ ਮੰਨੇ ਜਾਂਦੇ ਹਨ। ਜਿਸ ਕਾਰਨ ਮੰਨਿਆ ਜਾ ਰਿਹਾ ਹੈ ਕਿ ਉਹ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਨਾਰਾਜ਼ ਸਨ। ਇਸ ਨਾਰਾਜ਼ਗੀ ਕਾਰਨ ਉਨ੍ਹਾਂ ਅਸਤੀਫਾ ਦੇ ਦਿੱਤਾ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਕੜਵਲ ਨੇ ਬੁੱਧਵਾਰ ਸਵੇਰੇ ਸਿੱਧੂ ਨਾਲ ਗੱਲਬਾਤ ਵੀ ਕੀਤੀ ਸੀ। ਜਿਸਤੋਂ ਬਾਅਦ ਅਸਤੀਫੇ ਦੀ ਖਬਰ ਸਾਹਮਣੇ ਆਈ। 

ਇਹ ਵੀ ਪੜ੍ਹੋ