ਪੰਜਾਬ 'ਚ ਨਗਰ ਨਿਗਮ ਚੋਣਾਂ ਲਈ ਕਰਨਾ ਪੈ ਸਕਦਾ ਹੈ ਲੰਬਾ ਇੰਤਜ਼ਾਰ, ਪੜ੍ਹੋ ਪੂਰੀ ਖ਼ਬਰ

ਅਗਲੇ ਸਾਲ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇਹਨਾਂ ਚੋਣਾਂ ਨੂੰ ਲੈ ਕੇ ਵੀ ਸਰਕਾਰ ਨੇ ਤਿਆਰੀ ਸ਼ੁਰੂ ਕਰਨੀ ਹੈ। ਪੰਜਾਬ ਵਿੱਚ ਲੋਕ ਸਭਾ ਦੀਆਂ 13 ਸੀਟਾਂ ਹਨ। ਆਮ ਆਦਮੀ ਪਾਰਟੀ ਇਹਨਾਂ 13 ਸੀਟਾਂ ਤੇ ਹੀ ਫੋਕਸ ਕਰਨਾ ਚਾਹੁੰਦੀ ਹੈ।

Share:

ਪੰਜਾਬ ਦੇ 5 ਸ਼ਹਿਰਾਂ ਵਿੱਚ ਨਗਰ ਨਿਗਮ ਚੋਣਾਂ ਹੋਣਿਆ ਹਨ, ਪਰ ਇਹ ਚੋਣਾਂ ਲੰਬੇ ਸਮੇਂ ਤੋਂ ਲਟਕ ਰਹੀਆਂ ਹਨ। ਪਹਿਲਾਂ ਸਰਕਾਰ ਨੇ ਨਿਗਮ ਚੋਣਾਂ ਜਨਵਰੀ ਵਿੱਚ ਕਰਵਾਉਣ ਲਈ ਕਮਰ ਕਸ ਲਈ ਸੀ, ਪਰ ਹੁਣ ਚੋਣਾਂ ਲਈ ਲੰਬਾ ਇੰਤਜ਼ਾਰ ਕਰਨਾ ਪੈ ਸਕਦਾ ਹੈ। ਦਸਿਆ ਜਾ ਰਿਹਾ ਹੈ ਕਿ ਅਗਲੇ ਸਾਲ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇਹਨਾਂ ਚੋਣਾਂ ਨੂੰ ਲੈ ਕੇ ਵੀ ਸਰਕਾਰ ਨੇ ਤਿਆਰੀ ਸ਼ੁਰੂ ਕਰਨੀ ਹੈ। ਪੰਜਾਬ ਵਿੱਚ ਲੋਕ ਸਭਾ ਦੀਆਂ 13 ਸੀਟਾਂ ਹਨ। ਆਮ ਆਦਮੀ ਪਾਰਟੀ ਇਹਨਾਂ 13 ਸੀਟਾਂ ਤੇ ਹੀ ਫੋਕਸ ਕਰਨਾ ਚਾਹੁੰਦੀ ਹੈ। ਸੂਤਰਾਂ ਦੇ ਹਵਾਲੇ ਤੋਂ ਇਹ ਵੀ ਪਤਾ ਲਗਿਆ ਹੈ ਕਿ 5 ਰਾਜਾਂ ਵਿੱਚ ਪਿਛਲੇ ਦਿਨੀਂ ਹੋਇਆ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾ ਖਾਤਾ ਵੀ ਨਹੀਂ ਖੁੱਲ ਸਕਿਆ ਹੈ, ਜਿਸ ਕਾਰਣ ਸਰਕਾਰ ਨੇ ਇਹ ਫੈਸਲਾ ਲਿਆ ਹੈ ਕਿ ਹੁਣ ਲੋਕ ਸਭਾ ਚੋਣਾਂ ਤੋਂ ਬਾਅਦ ਹੀ ਨਿਗਮ ਚੋਣਾਂ ਕਰਵਾਈਆਂ ਜਾਣਗੀਆਂ। 

ਆਪ ਨੂੰ ਲੋਕ ਸਭਾ ਚੋਣਾਂ ਜਿੱਤਣ ਵੱਲ ਦੇਣਾ ਚਾਹੀਦਾ ਧਿਆਨ ਮੁੱਖ ਮੰਤਰੀ

ਦਸ ਦੇਈਏ ਕਿ ਨਗਰ ਨਿਗਮ ਜਲੰਧਰ, ਲੁਧਿਆਣਾ, ਅੰਮ੍ਰਿਤਸਰ ਅਤੇ ਪਟਿਆਲਾ ਵਿੱਚ ਨਿਗਮ ਚੋਣਾਂ 7 ਜਨਵਰੀ ਨੂੰ ਕਰਵਾਉਣ ਦਾ ਫੈਸਲਾ ਕੀਤਾ ਸੀ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਇਸ ਸਬੰਧੀ ਤਿਆਰੀਆਂ ਕਰਨ ਲਈ ਕਿਹਾ ਗਿਆ ਸੀ। ਦਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ। ਇਸ ਲਈ ਆਮ ਆਦਮੀ ਪਾਰਟੀ ਨੂੰ ਨਿਗਮ ਚੋਣਾਂ ਵਿੱਚ ਕੁੱਦਣ ਦੀ ਬਜਾਏ ਲੋਕ ਸਭਾ ਚੋਣਾਂ ਜਿੱਤਣ ਵੱਲ ਧਿਆਨ ਦੇਣਾ ਚਾਹੀਦਾ ਹੈ। ਸੱਤਾਧਾਰੀ ਆਮ ਆਦਮੀ ਪਾਰਟੀ ਦਾ ਮੁੱਖ ਇਮਤਿਹਾਨ ਲੋਕ ਸਭਾ ਚੋਣਾਂ ਵਿੱਚ ਹੋਣਾ ਹੈ, ਇਸ ਲਈ ਨਿਗਮ ਚੋਣਾਂ ਹੁਣ ਜੂਨ-ਜੁਲਾਈ 2024 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਬਾਅਦ ਹੀ ‘ਆਪ’ ਸਰਕਾਰ ਵੱਲੋਂ ਕਰਵਾਈਆਂ ਜਾਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਦੇ ਪੱਧਰ 'ਤੇ ਫੈਸਲਾ ਲਿਆ ਗਿਆ ਹੈ। 

ਪਿਛਲੇ 6-8 ਮਹੀਨਿਆਂ ਤੋਂ ਲਗਾਤਾਰ ਮੁਲਤਵੀ ਹੋ ਰਹੀਆਂ ਨਿਗਮ ਚੋਣਾਂ 

ਪੰਜਾਬ ਵਿੱਚ ਨਿਗਮ ਚੋਣਾਂ ਪਿਛਲੇ 6-8 ਮਹੀਨਿਆਂ ਤੋਂ ਕਿਸੇ ਨਾ ਕਿਸੇ ਸਿਆਸੀ ਕਾਰਨਾਂ ਕਰਕੇ ਲਗਾਤਾਰ ਮੁਲਤਵੀ ਹੋ ਰਹੀਆਂ ਹਨ। ਨਿਗਮ ਚੋਣਾਂ ਸਬੰਧੀ ਸਾਰੇ ਸਿਆਸੀ 2 ਮਹੀਨਿਆਂ ਤੋਂ ਕੀਤਾ ਜਾ ਰਿਹਾ ਸੀ। ਮੁੱਖ ਮੰਤਰੀ ਦੇ ਨੇੜਲੇ ਲੋਕਾਂ ਦਾ ਮੰਨਣਾ ਹੈ ਕਿ ਮੁੱਖ ਮੰਤਰੀ ਨੂੰ ਲੱਗਦਾ ਹੈ ਕਿ ਲੋਕ ਸਭਾ ਚੋਣਾਂ ਇਸ ਸਮੇਂ ਪਾਰਟੀ ਲਈ ਸਭ ਤੋਂ ਅਹਿਮ ਹਨ। 'ਆਪ'ਸੱਤਾਧਾਰੀ ਪਾਰਟੀ ਕਿਸੇ ਵੀ ਸਮੇਂ ਨਿਗਮ ਚੋਣਾਂ ਕਰਵਾ ਕੇ ਜਿੱਤ ਸਕਦੀ ਹੈ। ਅਜਿਹੇ ਹਾਲਾਤ ਵਿੱਚ ਮੁੱਖ ਮੰਤਰੀ ਦੀ ਰਣਨੀਤੀ ਹੁਣ ਲੋਕ ਸਭਾ ਚੋਣਾਂ ਲਈ ਮਜ਼ਬੂਤ ​​ਉਮੀਦਵਾਰ ਲੱਭਣ ਅਤੇ ਸੂਬੇ ਦੀਆਂ ਸਾਰੀਆਂ ਲੋਕ ਸਭਾ ਸੀਟਾਂ ਲਈ ਤਿਆਰੀਆਂ ਕਰਨ ਤੱਕ ਹੀ ਸੀਮਤ ਰਹਿ ਗਈ ਹੈ। ਸੰਭਾਵਤ ਤੌਰ 'ਤੇ ਮੁੱਖ ਮੰਤਰੀ ਆਉਣ ਵਾਲੇ ਦਿਨਾਂ ਵਿਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸਾਰੀਆਂ ਸੀਟਾਂ ਦਾ ਦੌਰਾ ਕਰਨ ਦਾ ਪ੍ਰਬੰਧ ਵੀ ਕਰ ਸਕਦੇ ਹਨ। ਇਸ ਵਿੱਚ ਕੁਝ ਰੈਲੀਆਂ ਅਤੇ ਵਾਲੰਟੀਅਰਾਂ ਨਾਲ ਕੁਝ ਮੀਟਿੰਗਾਂ ਵੀ ਸ਼ਾਮਲ ਹੋਣਗੀਆਂ।

ਇਹ ਵੀ ਪੜ੍ਹੋ