ਪੰਜਾਬ ਦੇ ਕੁਝ ਜਿਲਿਆਂ ਵਿੱਚ ਹੋ ਸਕਦੀ ਹੈ ਹਲਕੀ ਬਾਰਿਸ਼, ਛਾਏ ਰਹਿਣਗੇ ਹਲਕੇ ਬੱਦਲ

ਧੁੰਦ ਕਾਰਨ ਲੋਕ ਸਵੇਰੇ-ਸ਼ਾਮ ਆਪਣੇ ਘਰਾਂ ਵਿੱਚ ਰਹਿ ਰਹੇ ਹਨ। ਅੱਜ ਵੀ ਦਿਨ ਵੇਲੇ ਧੁੱਪ ਦੇ ਨਾਲ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਤਾਪਮਾਨ ਦੀ ਗੱਲ ਕਰੀਏ ਤਾਂ ਵੱਧ ਤੋਂ ਵੱਧ 18 ਡਿਗਰੀ ਅਤੇ ਘੱਟ ਤੋਂ ਘੱਟ 6.4 ਡਿਗਰੀ ਸੈਲਸੀਅਸ ਦਰਜ ਕੀਤਾ ਜਾਵੇਗਾ।

Share:

ਪਹਾੜੀ ਇਲਾਕਿਆਂ 'ਚ ਹੋਈ ਬਾਰਿਸ਼ ਦਾ ਅਸਰ ਮੈਦਾਨੀ ਇਲਾਕਿਆਂ 'ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਨੂੰ ਵੀ ਧੁੰਦ ਨੇ ਆਪਣੀ ਲਪੇਟ ਵਿੱਚ ਲੈ ਲਿਆ ਹੈ। ਇਹੀ ਕਾਰਨ ਹੈ ਕਿ ਲੋਕ ਸਵੇਰੇ-ਸ਼ਾਮ ਆਪਣੇ ਘਰਾਂ ਵਿੱਚ ਰਹਿ ਰਹੇ ਹਨ। ਅੱਜ ਵੀ ਦਿਨ ਵੇਲੇ ਧੁੱਪ ਦੇ ਨਾਲ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਤਾਪਮਾਨ ਦੀ ਗੱਲ ਕਰੀਏ ਤਾਂ ਵੱਧ ਤੋਂ ਵੱਧ 18 ਡਿਗਰੀ ਅਤੇ ਘੱਟ ਤੋਂ ਘੱਟ 6.4 ਡਿਗਰੀ ਸੈਲਸੀਅਸ ਦਰਜ ਕੀਤਾ ਜਾਵੇਗਾ। ਤਾਪਮਾਨ ਵਿੱਚ ਗਿਰਾਵਟ ਕਾਰਨ ਸ਼ਹਿਰ ਵਾਸੀ ਵੀ ਕੰਬਣ ਲੱਗੇ ਹਨ। ਸਕੂਲਾਂ ਦਾ ਸਮਾਂ ਵੀ ਬਦਲਿਆ ਗਿਆ ਹੈ। ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ ਅਤੇ ਜਲੰਧਰ ਵਿੱਚ ਆਮ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

19 ਦਸੰਬਰ ਤੱਕ ਸੰਘਣੀ ਧੁੰਦ ਦੀ ਚੇਤਾਵਨੀ

ਕਈ ਜਿਲਿਆਂ ਵਿੱਚ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। 19 ਦਸੰਬਰ ਤੱਕ ਸੰਘਣੀ ਧੁੰਦ ਦੀ ਚੇਤਾਵਨੀ ਦਿੱਤੀ ਗਈ ਹੈ। ਧੁੰਦ ਕਾਰਨ ਵਿਜ਼ੀਬਿਲਟੀ ਵੀ ਘੱਟ ਜਾਂਦੀ ਹੈ। ਜਿਸ ਕਾਰਨ ਲੋਕਾਂ ਨੂੰ ਵਾਹਨ ਚਲਾਉਣ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸੂਬੇ 'ਚ ਸ਼ਨੀਵਾਰ ਨੂੰ ਵੀ ਧੁੰਦ ਛਾਈ ਰਹੀ। ਵੱਧ ਤੋਂ ਵੱਧ ਤਾਪਮਾਨ 21.0 ਅਤੇ ਘੱਟ ਤੋਂ ਘੱਟ 06.0 ਦਰਜ ਕੀਤਾ ਗਿਆ। ਵਿਭਾਗ ਅਨੁਸਾਰ ਅਗਲੇ ਚਾਰ ਤੋਂ ਪੰਜ ਦਿਨਾਂ ਤੱਕ ਸੂਬੇ ਵਿੱਚ ਮੌਸਮ ਸਾਫ਼ ਅਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਹਲਕੇ ਬੱਦਲ ਵੀ ਰਹਿਣਗੇ। 

ਇਹ ਵੀ ਪੜ੍ਹੋ