Farmer Protest : ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਵੱਡੀ ਖਬਰ, 12 ਨੂੰ ਚੰਡੀਗੜ੍ਹ ਵਿਖੇ ਕਿਸਾਨਾਂ ਦੀ ਕੇਂਦਰ ਨਾਲ ਦੂਜੀ ਬੈਠਕ 

Farmer Protest: ਕੇਂਦਰ ਸਰਕਾਰ ਦੀ ਕਿਸਾਨਾਂ ਨਾਲ ਪਹਿਲੀ ਮੀਟਿੰਗ ਤੋਂ ਬਾਅਦ ਹੁਣ ਦੂਜੀ ਮੀਟਿੰਗ ਸੱਦੀ ਜਾਵੇਗੀ ਅਤੇ ਕੇਂਦਰ ਸਰਕਾਰ ਨਾਲ ਕਿਸਾਨਾਂ ਦੀ ਇਹ ਮੀਟਿੰਗ 12 ਫਰਵਰੀ ਨੂੰ ਸ਼ਾਮ 5 ਵਜੇ ਹੋਵੇਗੀ। ਇਸ ਮੀਟਿੰਗ ਦੀ ਪ੍ਰਧਾਨਗੀ ਕੇਂਦਰੀ ਮੰਤਰੀ ਅਰਜੁਨ ਮੁੰਡਾ, ਪੀਯੂਸ਼ ਗੋਇਲ ਅਤੇ ਨਿਤਿਆਨੰਦ ਰਾਏ ਕਰਨਗੇ। ਇਹ ਮੀਟਿੰਗ ਚੰਡੀਗੜ੍ਹ ਦੇ ਸੈਕਟਰ 26 ਵਿੱਚ ਸੱਦੀ ਜਾਵੇਗੀ। ਕਿਸਾਨ ਜਥੇਬੰਦੀਆਂ ਨੇ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ।

Share:

ਪੰਜਾਬ ਨਿਊਜ। ਕੇਂਦਰ ਸਰਕਾਰ ਦੀ ਕਿਸਾਨਾਂ ਨਾਲ ਪਹਿਲੀ ਮੀਟਿੰਗ ਤੋਂ ਬਾਅਦ ਹੁਣ ਦੂਜੀ ਮੀਟਿੰਗ ਸੱਦੀ ਜਾਵੇਗੀ। ਇਹ ਮੀਟਿੰਗ 12 ਫਰਵਰੀ ਨੂੰ ਸ਼ਾਮ 5 ਵਜੇ ਕੇਂਦਰ ਸਰਕਾਰ ਵੱਲੋਂ ਕੀਤੀ ਜਾਵੇਗੀ। ਇਸ ਮੀਟਿੰਗ ਦੀ ਪ੍ਰਧਾਨਗੀ ਕੇਂਦਰੀ ਮੰਤਰੀ ਅਰਜੁਨ ਮੁੰਡਾ, ਪੀਯੂਸ਼ ਗੋਇਲ ਅਤੇ ਨਿਤਿਆਨੰਦ ਰਾਏ ਕਰਨਗੇ। ਇਹ ਮੀਟਿੰਗ ਚੰਡੀਗੜ੍ਹ ਦੇ ਸੈਕਟਰ 26 ਵਿੱਚ ਸੱਦੀ ਜਾਵੇਗੀ।

ਤੁਹਾਨੂੰ ਦੱਸ ਦੇਈਏ ਕਿ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ ਅਤੇ ਇਸ ਨੂੰ ਦੇਖਦੇ ਹੋਏ ਪੁਲਿਸ 15 ਨਾਕਿਆਂ 'ਤੇ ਨਜ਼ਰ ਰੱਖ ਰਹੀ ਹੈ। ਇਸ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਵੀ ਸ਼ਨੀਵਾਰ ਬਾਅਦ ਦੁਪਹਿਰ ਪ੍ਰੈੱਸ ਕਾਨਫਰੰਸ ਕਰਕੇ 16 ਫਰਵਰੀ ਨੂੰ ਭਾਰਤ ਬੰਦ ਦਾ ਐਲਾਨ ਕੀਤਾ।

ਲੱਖੋਵਾਲ ਨੇ ਅੱਗੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰਾਂ ਵੱਲੋਂ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੇ ਜਾਣ ਦੇ ਰੋਸ ਵਜੋਂ ਇਸ ਬੰਦ ਦਾ ਐਲਾਨ ਕੀਤਾ ਗਿਆ ਹੈ ਅਤੇ ਇਹ ਮੰਗਾਂ ਲੰਬੇ ਸਮੇਂ ਤੋਂ ਲਟਕ ਰਹੀਆਂ ਹਨ।