ਪੰਜਾਬ 'ਚ ਮੋਬਾਇਲ਼ ਬੰਦ ਰੱਖਣ ਵਾਲੇ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਨਹੀਂ ਹੋਵੇਗੀ ਖੈਰ, ਹੁਕਮ ਜਾਰੀ

ਉਨ੍ਹਾਂ ਦੇ ਵਿਭਾਗਾਂ ਦੇ ਕਰਮਚਾਰੀ ਅਤੇ ਅਧਿਕਾਰੀ ਦਫ਼ਤਰੀ ਸਮੇਂ ਤੋਂ ਬਾਅਦ ਅਤੇ ਛੁੱਟੀ ਵਾਲੇ ਦਿਨ ਦਫ਼ਤਰੀ ਅਤੇ ਪ੍ਰਸ਼ਾਸਨਿਕ ਕੰਮਾਂ ਲਈ ਮੋਬਾਈਲ ਰਾਹੀਂ ਉਪਲੱਬਧ ਰਹਿਣ।

Courtesy: file photo

Share:

ਪੰਜਾਬ ਸਰਕਾਰ ਨੇ ਸਾਰੇ ਵਿਭਾਗਾਂ ਦੇ ਕਰਮਚਾਰੀ ਅਤੇ ਅਧਿਕਾਰੀ ਦਫ਼ਤਰੀ ਸਮੇਂ ਤੋਂ ਬਾਅਦ ਅਤੇ ਛੁੱਟੀ ਵਾਲੇ ਦਿਨ ਦਫ਼ਤਰੀ ਅਤੇ ਪ੍ਰਸ਼ਾਸਨਿਕ ਕੰਮਾਂ ਲਈ ਮੋਬਾਈਲ ਰਾਹੀਂ ਉਪਲੱਬਧ ਰਹਿਣ ਦੇ ਹੁਕਮ ਦਿੱਤੇ ਹਨ। ਵਿਸ਼ੇਸ਼ ਸਕੱਤਰ ਪ੍ਰਸੋਨਲ ਪੰਜਾਬ ਸਰਕਾਰ ਨੇ ਵਿਸ਼ੇਸ਼ ਮੁੱਖ ਸਕੱਤਰ, ਵਧੀਕ ਮੁੱਖ ਸਕੱਤਰ, ਵਿੱਤੀ ਕਮਿਸ਼ਨਰਜ਼, ਪ੍ਰਮੁੱਖ ਸਕੱਤਰ ਅਤੇ ਸਕੱਤਰ ਪੰਜਾਬ ਨੂੰ ਜਾਰੀ ਕੀਤੇ ਸਖ਼ਤ ਹੁਕਮਾਂ ਵਿੱਚ ਕਿਹਾ ਹੈ ਕਿ ਉਨ੍ਹਾਂ ਦੇ ਵਿਭਾਗਾਂ ਦੇ ਕਰਮਚਾਰੀ ਅਤੇ ਅਧਿਕਾਰੀ ਦਫ਼ਤਰੀ ਸਮੇਂ ਤੋਂ ਬਾਅਦ ਅਤੇ ਛੁੱਟੀ ਵਾਲੇ ਦਿਨ ਦਫ਼ਤਰੀ ਅਤੇ ਪ੍ਰਸ਼ਾਸਨਿਕ ਕੰਮਾਂ ਲਈ ਮੋਬਾਈਲ ਰਾਹੀਂ ਉਪਲੱਬਧ ਰਹਿਣ।

ਫਲਾਇਟ ਮੋਡ ਜਾਂ ਨੈੱਟਵਰਕ ਸਮੱਸਿਆ ਦਾ ਬਹਾਨਾ ਵੀ ਨਹੀਂ ਚੱਲੇਗਾ 

ਹੁਕਮਾਂ ਵਿੱਚ ਲਿਖਿਆ ਗਿਆ ਹੈ ਕਿ ਉਪਰੋਕਤ ਵਿਸ਼ੇ ਸਬੰਧੀ ਇਹ ਕਹਿਣ ਦੀ ਹਦਾਇਤ ਹੋਈ ਹੈ ਕਿ ਪ੍ਰਸਾਸ਼ਨ ਨਾਲ ਸਬੰਧਤ ਕਈ ਕੰਮ ਤੁਰੰਤ ਕੀਤੇ ਜਾਣੇ ਹੁੰਦੇ ਹਨ, ਜਿਸ ਕਾਰਨ ਇਨ੍ਹਾਂ ਕੰਮਾਂ ਨਾਲ ਸਬੰਧਤ ਅਫ਼ਸਰਾਂ ਦੀ ਉਪਲੱਬਧਤਾ ਜ਼ਰੂਰੀ ਹੋ ਜਾਂਦੀ ਹੈ।ਕਈ ਵਾਰ ਵੇਖਣ ਵਿੱਚ ਆਇਆ ਹੈ ਕਿ ਕੁੱਝ ਅਫ਼ਸਰ ਦਫ਼ਤਰੀ ਸਮੇਂ ਤੋਂ ਬਾਅਦ ਮੋਬਾਈਲ ਉੱਤੇ ਉਪਲੱਬਧ ਨਹੀਂ ਹੁੰਦੇ, ਕਿਉਂਕਿ ਜਾਂ ਤਾਂ ਉਨ੍ਹਾਂ ਦਾ ਮੋਬਾਈਲ ਬੰਦ ਹੁੰਦਾ ਹੈ ਜਾਂ ਨੈੱਟਵਰਕ ਕਵਰੇਜ ਖੇਤਰ ਤੋਂ ਬਾਹਰ ਹੁੰਦਾ ਹੈ ਜਾ ਡਾਈਵਰਜਨ, ਫਲਾਈਟ ਮੋਡ ਉੱਤੇ ਲਗਾਇਆ ਹੁੰਦਾ ਹੈ।

ਇਨ੍ਹਾਂ ਕੰਮਾਂ ਨੂੰ ਸਮੇਂ ਸਿਰ ਨੇਪਰੇ ਚੜਾਇਆ ਜਾ ਸਕੇ

ਅਜਿਹੀ ਸਥਿਤੀ ਵਿੱਚ ਜ਼ਰੂਰੀ ਪ੍ਰਸਾਸ਼ਨਿਕ ਕੰਮਾਂ ਨੂੰ ਨੇਪਰੇ ਚਾੜ੍ਹਨ ਅਤੇ ਆਮ ਜਨਤਾ ਨੂੰ ਸੇਵਾਵਾਂ ਅਤੇ ਸੁਵਿਧਾਵਾਂ ਮੁਹੱਈਆ ਕਰਵਾਉਣ ਵਿੱਚ ਅੜਚਨ ਆਉਂਦੀ ਹੈ। ਆਪ (ਵਿਸ਼ੇਸ਼ ਮੁੱਖ ਸਕੱਤਰ, ਵਧੀਕ ਮੁੱਖ ਸਕੱਤਰ, ਵਿੱਤੀ ਕਮਿਸ਼ਨਰਜ਼, ਪ੍ਰਮੁੱਖ ਸਕੱਤਰ ਅਤੇ ਸਕੱਤਰ ਪੰਜਾਬ) ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਆਪ ਦੇ ਵਿਭਾਗ ਦੇ ਸਾਰੇ ਅਧਿਕਾਰੀਆਂ ਵੱਲੋਂ ਇਹ ਯਕੀਨੀ ਬਣਾਇਆ ਜਾਵੇ ਕਿ ਉਹ ਦਫ਼ਤਰੀ ਸਮੇਂ ਤੋਂ ਬਾਅਦ ਅਤੇ ਛੁੱਟੀ ਵਾਲੇ ਦਿਨ, ਜ਼ਰੂਰੀ ਦਫ਼ਤਰੀ ਪ੍ਰਸਾਸ਼ਨਿਕ ਕੰਮਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਹਿੱਤ, ਮੋਬਾਈਲ ਰਾਹੀਂ ਉਪਲੱਬਧ ਰਹਿਣ ਤਾਂ ਕਿ ਇਨ੍ਹਾਂ ਕੰਮਾਂ ਨੂੰ ਸਮੇਂ ਸਿਰ ਨੇਪਰੇ ਚੜਾਇਆ ਜਾ ਸਕੇ।

ਇਹ ਵੀ ਪੜ੍ਹੋ