Digital Education ਨੂੰ ਉਤਸ਼ਾਹਿਤ ਅਤੇ ਐਜੂਸੈਟ ਪ੍ਰਣਾਲੀ ਨੂੰ ਮਜ਼ਬੂਤ ​​ਕਰਨ ਲਈ 19120 ਸਰਕਾਰੀ ਸਕੂਲਾਂ ਨੂੰ ਮਿਲਣ ਜਾ ਰਹੀ ਇਹ ਸੁਵਿਧਾ

Digital Education: ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਦੇਣ ਦਾ ਬੀੜਾ ਚੁੱਕਿਆ ਹੈ। ਇਸ ਦਾ ਅਸਰ ਇਹ ਹੈ ਕਿ ਹੁਣ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਵਧਣ ਲੱਗ ਪਏ ਹਨ। ਸਕੂਲਾਂ ਦੀਆਂ ਇਮਾਰਤਾਂ ਦੇ ਬੁਨਿਆਦੀ ਢਾਂਚੇ ਨੂੰ ਪ੍ਰਾਈਵੇਟ ਸਕੂਲਾਂ ਦੀ ਤਰਜ਼ 'ਤੇ ਵਿਕਸਤ ਕਰਨ ਦੇ ਨਾਲ-ਨਾਲ ਪਹਿਲੀ ਵਾਰ ਸੂਬੇ ਭਰ ਵਿੱਚ ਮਾਪਿਆਂ ਅਤੇ ਅਧਿਆਪਕਾਂ ਦੀਆਂ ਇੱਕੋ ਸਮੇਂ ਮੀਟਿੰਗਾਂ ਕੀਤੀਆਂ ਗਈਆਂ।

Courtesy: FreePik

Share:

Digital Education: ਡਿਜੀਟਲ ਸਿੱਖਿਆ ਨੂੰ ਉਤਸ਼ਾਹਿਤ ਕਰਨ ਅਤੇ ਐਜੂਸੈਟ ਪ੍ਰਣਾਲੀ ਨੂੰ ਮਜ਼ਬੂਤ ​​ਕਰਨ ਲਈ ਸਾਰੇ 19120 ਸਰਕਾਰੀ ਸਕੂਲਾਂ ਨੂੰ ਪੜਾਅਵਾਰ ਇੰਟਰਨੈਟ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਹਾਈ ਸਪੀਡ ਇੰਟਰਨੈਟ ਅਤੇ ਵਾਈਫਾਈ ਨਾਲ ਜੁੜਨ ਲਈ ਸਿੱਖਿਆ ਵਿਭਾਗ ਵਲੋਂ  BSNL ਅਤੇ IBM ਨਾਲ MOU ਸਾਈਨ ਕੀਤਾ ਗਿਆ ਹੈ। ਨਵੇਂ ਵਿੱਦਿਅਕ ਸੈਸ਼ਨ ਦੌਰਾਨ ਪੰਜਾਬ ਦੇ ਸਕੂਲਾਂ ਨੂੰ ਇੰਟਰਨੈਟ ਦੀ ਸਹੂਲਤ ਨਾਲ ਲੈਸ ਕੀਤਾ ਜਾਵੇਗਾ। ਇਸ ਸਬੰਧੀ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਦੇਣ ਦਾ ਬੀੜਾ ਚੁੱਕਿਆ ਹੈ। ਇਸ ਦਾ ਅਸਰ ਇਹ ਹੈ ਕਿ ਹੁਣ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਵਧਣ ਲੱਗ ਪਏ ਹਨ। ਸਕੂਲਾਂ ਦੀਆਂ ਇਮਾਰਤਾਂ ਦੇ ਬੁਨਿਆਦੀ ਢਾਂਚੇ ਨੂੰ ਪ੍ਰਾਈਵੇਟ ਸਕੂਲਾਂ ਦੀ ਤਰਜ਼ 'ਤੇ ਵਿਕਸਤ ਕਰਨ ਦੇ ਨਾਲ-ਨਾਲ ਪਹਿਲੀ ਵਾਰ ਸੂਬੇ ਭਰ ਵਿੱਚ ਮਾਪਿਆਂ ਅਤੇ ਅਧਿਆਪਕਾਂ ਦੀਆਂ ਇੱਕੋ ਸਮੇਂ ਮੀਟਿੰਗਾਂ ਕੀਤੀਆਂ ਗਈਆਂ। ਪਹਿਲੇ ਪੜਾਅ ਵਿੱਚ 6300 ਸਰਕਾਰੀ ਸਕੂਲਾਂ ਵਿੱਚ ਇੰਟਰਨੈਟ ਮੁਹੱਈਆ ਕਰਵਾਇਆ ਜਾਵੇਗਾ।

ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ਨੂੰ ਪਹਿਲ

ਇਸ ਤੋਂ ਇਲਾਵਾ ਸਕੂਲਾਂ ਵਿੱਚ ਲੜਕਿਆਂ ਦੇ ਪਖਾਨੇ, ਰੇਨ ਵਾਟਰ ਹਾਰਵੈਸਟਿੰਗ, ਸਾਇੰਸ ਲੈਬ, ਆਰਟ ਕਰਾਫਟ ਰੂਮ, ਲਾਇਬ੍ਰੇਰੀ ਰੂਮ, ਟਰਾਂਸਪੋਰਟੇਸ਼ਨ ਅਤੇ ਇਨ-ਸਰਵਿਸ ਟੀਚਰ ਟ੍ਰੇਨਿੰਗ ਬਾਰੇ ਸਿਖਲਾਈ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ, ਵਣਜ ਅਤੇ ਵਿਗਿਆਨ ਸਿੱਖਿਆ ਨੂੰ ਉਤਸ਼ਾਹਿਤ ਕਰਨ, ਵਾਤਾਵਰਨ ਪੱਖੀ ਪਹਿਲਕਦਮੀਆਂ, ਮੁਫਤ ਵਰਦੀਆਂ 'ਤੇ ਕਿਤਾਬਾਂ, ਲਾਇਬ੍ਰੇਰੀਆਂ ਅਤੇ ਖੇਡਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ।

ਦੋ ਸਾਲਾਂ ਵਿੱਚ ਬਣਾਏ ਜਾਣਗੇ 1096 ਨਵੇਂ ਕਲਾਸ ਰੂਮ 

ਆਉਣ ਵਾਲੇ ਦੋ ਸਾਲਾਂ ਵਿੱਚ 92.70 ਕਰੋੜ ਰੁਪਏ ਦੀ ਲਾਗਤ ਨਾਲ 1096 ਨਵੇਂ ਕਲਾਸ ਰੂਮ ਬਣਾਉਣ ਅਤੇ 14.85 ਕਰੋੜ ਰੁਪਏ ਦੀ ਲਾਗਤ ਨਾਲ 360 ਕਲਾਸ ਰੂਮਾਂ ਦੀ ਮੁਰੰਮਤ ਕਰਨ ਦਾ ਪ੍ਰਸਤਾਵ ਹੈ। 2.72 ਕਰੋੜ ਰੁਪਏ ਦੀ ਲਾਗਤ ਨਾਲ ਲੜਕੀਆਂ ਲਈ ਨਵੇਂ 215 ਪਖਾਨੇ ਬਣਾਉਣ, ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ 17.58 ਕਰੋੜ ਅਤੇ ਸੂਰਜੀ ਊਰਜਾ ਨੂੰ ਉਤਸ਼ਾਹਿਤ ਕਰਨ ਲਈ 58 ਕਰੋੜ ਰੁਪਏ ਦੀ ਲਾਗਤ ਨਾਲ 2190 ਸੋਲਰ ਪੈਨਲ ਲਗਾਉਣ ਲਈ ਕਾਰਜ ਯੋਜਨਾ ਬਣਾਈ ਗਈ ਹੈ। 

ਇਹ ਵੀ ਪੜ੍ਹੋ