Congress ਦੇ ਇਸ ਵਿਧਾਇਕ ਨੇ ਹਾਈਕਮਾਂਡ ਰੱਖ ਦਿੱਤੀ ਇਹ ਮੰਗ, ਪੜੋ ਪੂਰੀ ਖਬਰ

ਦੂਜੇ ਪਾਸੇ ਜਦੋਂ ਪ੍ਰਗਟ ਸਿੰਘ ਦੇ ਉਪਰੋਕਤ ਬਿਆਨ 'ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਪ੍ਰਤੀਕਰਮ ਦਿੰਦਿਆ ਕਿਹਾ ਕਿ ਉਹ ਇਸ ਸਮੇਂ ਰਾਜਸਥਾਨ ਦੇ ਇੰਚਾਰਜ ਵਜੋਂ ਰੁੱਝੇ ਹੋਏ ਹਨ| ਉਨ੍ਹਾਂ ਇਹ ਵੀ ਕਿਹਾ ਕਿ ਉਹ ਲੋਕ ਸਭਾ ਚੋਣ ਲੜਨ ਲਈ ਪੂਰੀ ਤਰ੍ਹਾਂ ਤਿਆਰ ਹਨ। ਜੇਕਰ ਹਾਈਕਮਾਂਡ ਚਾਹੁੰਦੀ ਹੈ ਕਿ ਉਹ ਪੰਜਾਬ ਵਿੱਚ ਲੋਕ ਸਭਾ ਚੋਣ ਲੜਨ ਤਾਂ ਉਹ ਜ਼ਰੂਰ ਚੋਣ ਲੜਨਗੇ।

Share:

 

Punjab News:  ਕਾਂਗਰਸ ਨੂੰ ਲੋਕ ਸਭਾ ਚੋਣਾਂ ਦੇ ਲਈ ਪੰਜਾਬ ਵਿੱਚ ਵੱਡੇ ਆਗੂਆਂ ਨੂੰ ਮੈਦਾਨ ਵਿੱਚ ਉਤਾਰਨਾ ਚਾਹੀਦਾ ਹੈ। ਇਹ ਵਿਚਾਰ ਪਾਰਟੀ ਦੇ ਵਿਧਾਇਕ ਪਰਗਟ ਸਿੰਘ ਨੇ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਇਸ ਸਬੰਧੀ ਪਾਰਟੀ ਹਾਈਕਮਾਂਡ ਨੂੰ ਅਪੀਲ ਕੀਤੀ ਹੈ | ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਚੋਣ ਮੈਦਾਨ ਵਿੱਚ ਉਤਾਰਨਾ ਚਾਹੀਦਾ ਹੈ।

ਪ੍ਰਤਾਪ ਬਾਜਵਾ ਦੀ ਸੀਐਮ ਮਾਨ ਨੂੰ ਚੇਤਾਵਨੀ

ਵਰਨਣਯੋਗ ਹੈ ਕਿ ਕਾਂਗਰਸ ਹਾਈਕਮਾਂਡ ਨੇ ਅਜੇ ਤੱਕ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਹੈ। ਦਸ ਦਈਏ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਵਿਧਾਨ ਸਭਾ 'ਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਸੀ ਕਿ ਜੇਕਰ ਮਾਨ ਪੰਜਾਬ ਦੀ ਕਿਸੇ ਵੀ ਸੀਟ ਤੋਂ ਲੋਕ ਸਭਾ ਚੋਣ ਲੜਦੇ ਹਨ ਤਾਂ ਉਹ ਉਨ੍ਹਾਂ ਦੇ ਖਿਲਾਫ ਚੋਣ ਲੜਨਗੇ।

ਇਹ ਵੀ ਪੜ੍ਹੋ