Farmers Protest: ਛੇ ਮਹੀਨੇ ਦਾ ਰਾਸ਼ਨ ਲੈ ਕੇ ਹਜ਼ਾਰਾਂ ਕਿਸਾਨ ਬਿਆਸ ਤੋਂ ਫਤਿਹਗੜ੍ਹ ਸਾਹਿਬ ਲਈ ਰਵਾਨਾ, ਹੁਣ ਸ਼ਾਮ ਦੀ ਮੀਟਿੰਗ ਤੇ ਨਜ਼ਰਾਂ

Farmers Protest: ਜਾਣਕਾਰੀ ਅਨੁਸਾਰ ਕਿਸਾਨਾਂ ਨੇ ਪੂਰੀ ਤਿਆਰੀ ਨਾਲ ਬਿਆਸ ਤੋਂ ਮਾਰਚ ਕੀਤਾ। ਕਿਸਾਨ ਆਪਣੇ ਨਾਲ ਅਨਾਜ, ਪਾਣੀ, ਬਿਸਤਰੇ ਅਤੇ ਹੋਰ ਸਮਾਨ ਲੈ ਕੇ ਫਤਿਹਗੜ੍ਹ ਸਾਹਿਬ ਲਈ ਰਵਾਨਾ ਹੋ ਗਏ ਹਨ। ਜੇਕਰ ਅੱਜ ਦੀ ਮੀਟਿੰਗ 'ਚ ਕੁਝ ਨਾ ਮਿਲਿਆ ਤਾਂ ਅਸੀਂ ਸਾਰਾ ਸਮਾਨ ਲੈ ਕੇ ਦਿੱਲੀ ਵੱਲ ਰਵਾਨਾ ਹੋਵਾਂਗੇ।

Share:

Farmers Protest: ਸੰਯੁਕਤ ਕਿਸਾਨ ਮੋਰਚਾ (SKM) ਨੇ ਕੱਲ ਦਿੱਲੀ ਮਾਰਚ ਤੋਂ ਪਹਿਲਾਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਿਸਾਨਾਂ ਨੇ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਅੱਜ ਸਵੇਰੇ ਹਜ਼ਾਰਾਂ ਕਿਸਾਨ ਅੰਮ੍ਰਿਤਸਰ ਦੇ ਬਿਆਸ ਤੋਂ ਫਤਿਹਗੜ੍ਹ ਸਾਹਿਬ ਵੱਲ ਰਵਾਨਾ ਹੋਏ। ਜਾਣਕਾਰੀ ਅਨੁਸਾਰ ਕਿਸਾਨਾਂ ਨੇ ਪੂਰੀ ਤਿਆਰੀ ਨਾਲ ਬਿਆਸ ਤੋਂ ਮਾਰਚ ਕੀਤਾ। ਕਿਸਾਨ ਆਪਣੇ ਨਾਲ ਅਨਾਜ, ਪਾਣੀ, ਬਿਸਤਰੇ ਅਤੇ ਹੋਰ ਸਮਾਨ ਲੈ ਕੇ ਫਤਿਹਗੜ੍ਹ ਸਾਹਿਬ ਲਈ ਰਵਾਨਾ ਹੋ ਗਏ ਹਨ। ਜੇਕਰ ਅੱਜ ਦੀ ਮੀਟਿੰਗ 'ਚ ਕੁਝ ਨਾ ਮਿਲਿਆ ਤਾਂ ਅਸੀਂ ਸਾਰਾ ਸਮਾਨ ਲੈ ਕੇ ਦਿੱਲੀ ਵੱਲ ਰਵਾਨਾ ਹੋਵਾਂਗੇ।

ਕਿਸਾਨਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਕੀਤੀ ਅਰਦਾਸ 

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਆਗੂ ਸੱਤਾ ਸਿੰਘ ਕੋਟਲਾ ਦੀਆਂ ਹਦਾਇਤਾਂ ’ਤੇ ਜ਼ੋਨ ਪ੍ਰਧਾਨ ਕੁਲਜੀਤ ਸਿੰਘ ਘੱਨੂੰਪੁਰ ਦੀ ਪ੍ਰਧਾਨਗੀ ਹੇਠ ਟ੍ਰੈਕਟਰ ਟਰਾਲੀਆਂ ਸਮੇਤ ਇੱਕ ਕਾਫ਼ਲਾ ਦਿੱਲੀ ਲਈ ਰਵਾਨਾ ਹੋਇਆ। ਇਸ ਤੋਂ ਪਹਿਲਾਂ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਅਰਦਾਸ ਕੀਤੀ। ਕਿਸਾਨਾਂ ਦਾ ਇਹ ਪਹਿਲਾ ਜੱਥਾ ਸਭ ਤੋਂ ਪਹਿਲਾਂ ਫਤਿਹਗੜ੍ਹ ਸਾਹਿਬ ਪਹੁੰਚੇਗਾ ਅਤੇ ਉੱਥੇ ਮੀਟਿੰਗ ਵਿੱਚ ਹਿੱਸਾ ਲਵੇਗਾ। ਇਸ ਤੋਂ ਬਾਅਦ ਦਿੱਲੀ ਲਈ ਰਵਾਨਾ ਹੋਣਗੇ।

ਕੇਂਦਰ ਸਰਕਾਰ ਦੇ ਰਵੱਈਏ ਤੋਂ ਡਰਨ ਵਾਲੇ ਨਹੀਂ ਕਿਸਾਨ

ਕਿਸਾਨ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਨੇ ਕਰੀਬ ਛੇ ਮਹੀਨਿਆਂ ਦਾ ਰਾਸ਼ਨ, ਡੀਜ਼ਲ ਤੇ ਹੋਰ ਸਮੱਗਰੀ ਰੱਖੀ ਹੋਈ ਹੈ। ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਹਨ ਪਰ ਕਿਸਾਨ ਕੇਂਦਰ ਸਰਕਾਰ ਦੇ ਇਸ ਰਵੱਈਏ ਤੋਂ ਡਰਨ ਵਾਲੇ ਨਹੀਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪੰਜਾਬ ਸਰਕਾਰ ਨਾਲ ਕੋਈ ਲੜਾਈ ਨਹੀਂ ਹੈ, ਉਨ੍ਹਾਂ ਦੀ ਲੜਾਈ ਸਿਰਫ਼ ਕੇਂਦਰ ਸਰਕਾਰ ਨਾਲ ਹੈ। ਉਹ ਆਪਣਾ ਅੰਦੋਲਨ ਉਦੋਂ ਤੱਕ ਜਾਰੀ ਰੱਖਣਗੇ ਜਦੋਂ ਤੱਕ ਕੇਂਦਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ। ਜੇਕਰ ਇਸ ਦੌਰਾਨ ਪੰਜਾਬ ਸਰਕਾਰ ਕਿਸਾਨਾਂ ਨੂੰ ਦਿੱਲੀ ਵੱਲ ਮਾਰਚ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕਰਦੀ ਹੈ ਤਾਂ ਪੰਜਾਬ ਸਰਕਾਰ ਨੂੰ ਵੀ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰਨਾ ਪਵੇਗਾ।

ਅਸੀਂ ਦੇਸ਼ ਵਿਰੋਧੀ ਨਹੀਂ ਹਾਂ, ਇਸ ਦੇਸ਼ ਦੇ ਨਾਗਰਿਕ ਹਾਂ

60 ਸਾਲ ਦੇ ਵਿਅਕਤੀ ਨੂੰ 10,000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣੇ ਚਾਹੀਦੇ ਹਨ। ਇਹ ਮੰਦਭਾਗਾ ਹੈ ਕਿ ਭਾਰਤੀ ਕਿਸਾਨ ਨੂੰ ਦੇਸ਼ ਵਿਰੋਧੀ ਕਿਹਾ ਜਾਂਦਾ ਹੈ। ਅਸੀਂ ਦੇਸ਼ ਵਿਰੋਧੀ ਨਹੀਂ ਹਾਂ, ਅਸੀਂ ਇਸ ਦੇਸ਼ ਦੇ ਨਾਗਰਿਕ ਹਾਂ। ਸਾਡੀਆਂ 75 ਸਾਲਾਂ ਤੋਂ ਮੰਗਾਂ ਸਨ ਜੋ ਸੁਣੀਆਂ ਨਹੀਂ ਗਈਆਂ। ਅਸੀਂ ਸ਼ਾਂਤੀ ਨਾਲ ਅੱਗੇ ਵਧਾਂਗੇ ਅਤੇ ਸਾਡਾ ਮਕਸਦ ਹੈ ਕਿ ਸਰਕਾਰ ਸਾਡੀਆਂ ਮੰਗਾਂ ਨੂੰ ਸੁਣੇ। ਪੰਧੇਰ ਨੇ ਕਿਹਾ ਕਿ ਭਾਰਤ ਦੇ ਹਰ ਸੂਬੇ ਤੋਂ ਕਿਸਾਨ ਸੰਘਰਸ਼ ਕਰਨ ਲਈ ਦਿੱਲੀ ਪਹੁੰਚ ਰਹੇ ਹਨ। ਸਭ ਤੋਂ ਵੱਧ ਕਿਸਾਨ ਪੰਜਾਬ, ਹਰਿਆਣਾ, ਬਿਹਾਰ, ਤਾਮਿਲਨਾਡੂ, ਮੱਧ ਪ੍ਰਦੇਸ਼ ਅਤੇ ਰਾਜਸਥਾਨ ਤੋਂ ਆ ਰਹੇ ਹਨ। 

ਘੱਟੋ-ਘੱਟ ਸਮਰਥਨ ਮੁੱਲ ਕਿਸਾਨਾਂ ਦਾ ਮੁੱਖ ਮੁੱਦਾ

ਕਿਸਾਨ ਭਲਕੇ ਹਰ ਤਰ੍ਹਾਂ ਨਾਲ ਦਿੱਲੀ ਵੱਲ ਮਾਰਚ ਕਰਨਗੇ। ਕਿਸਾਨਾਂ ਦੇ ਕੇਸ ਵਾਪਸ ਲੈਣ, ਨਕਲੀ ਬੀਜ ਅਤੇ ਸਪਰੇਅ ਬਣਾਉਣ ਵਾਲੀਆਂ ਕੰਪਨੀਆਂ ਖ਼ਿਲਾਫ਼ ਸਖ਼ਤ ਕਾਰਵਾਈ ਸਮੇਤ ਹੋਰ ਮੰਗਾਂ ’ਤੇ ਸਹਿਮਤੀ ਬਣੀ। ਮੀਟਿੰਗ ਵਿੱਚ ਐਸ.ਕੇ.ਐਮ ਦੀ ਤਰਫੋਂ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ ਅਤੇ ਹੋਰ ਕਿਸਾਨ ਆਗੂਆਂ ਨੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਉਨ੍ਹਾਂ ਦਾ ਮੁੱਖ ਮੁੱਦਾ ਹੈ, ਇਸ ਬਾਰੇ ਅਜੇ ਤੱਕ ਕੋਈ ਸਹਿਮਤੀ ਨਹੀਂ ਬਣ ਸਕੀ ਹੈ। ਜੇਕਰ 13 ਤੋਂ ਪਹਿਲਾਂ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਕਿਸਾਨ ਦਿੱਲੀ ਵੱਲ ਮਾਰਚ ਕਰਨਗੇ।

ਇਹ ਵੀ ਪੜ੍ਹੋ