ਗੈਂਗਸਟਰ ਬਿਸ਼ਨੋਈ ਦਾ ਭਰਾ ਬਣ ਕੇ ਦਿੱਤੀ ਧਮਕੀ, 5 ਕਰੋੜ ਦੀ ਫਿਰੌਤੀ ਨਾ ਦਿੱਤੀ ਤੇ ਮਾਰ ਦਿਆਂਗੇ ਗੋਲੀ

ਕਪੂਰਥਲਾ ਵਿੱਚ ਸਾਹਮਣੇ ਆਏ ਮਾਮਲੇ ਦੀ ਪੁਲਿਸ ਨੇ ਸ਼ੁਰੂ ਕੀਤੀ ਪੜਤਾਲ। ਫ਼ਿਲਹਾਲ ਪੁਲਿਸ ਦੇ ਹੱਥ ਖਾਲੀ। ਦੋਸ਼ੀ ਵਲੋਂ ਕੀਤੀ ਗਈ ਕਾਲ ਨੂੰ ਟ੍ਰੇਸ ਕਰਨ ਦੀ ਕੋਸ਼ਿਸ਼ ਵੀ ਲਗਾਤਾਰ ਜਾਰੀ। 

Share:

ਪੰਜਾਬ ਵਿੱਚ ਗੈਂਗਸਟਰਾਂ ਦੇ ਨਾਂ ਦੇ ਫਿਰੌਤੀ ਮੰਗਣ ਦੇ ਮਾਮਲੇ ਵੱਧਦੇ ਹੀ ਜਾ ਰਹੇ ਹਨ। ਅਜਿਹਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿੱਚ ਧਮਕੀ ਦੇਣ ਵਾਲੇ ਨੇ ਖੁਦ ਨੂੰ ਪੰਜਾਬੀ ਗਾਇਕ ਸਿੱਧੂ ਮੁਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਇੰਡ ਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਭਰਾ ਦਸਿਆ। ਉਸਨੇ ਫੋਨ ਤੇ ਇਥੋਂ ਤੱਕ ਧਮਕੀ ਦੇ ਦਿੱਤੀ ਕਿ ਜ਼ੇਕਰ 5 ਕਰੋੜ ਰੁਪਏ ਨਾ ਦਿੱਤੇ ਤਾਂ ਉਸਨੂੰ ਗੋਲੀ ਮਾਰ ਦਿੱਤੀ ਜਾਵੇਗੀ। ਇਹ ਮਾਮਲਾ ਕਪੂਰਥਲਾ ਦਾ ਦਸਿਆ ਜਾ ਰਿਹਾ ਹੈ। ਫਿਲਹਾਲ ਇਸ ਮਾਮਲੇ ਵਿੱਚ ਪੁਲਿਸ ਨੇ ਪਿੰਡ ਕੋਕਲਪੁਰ ਦੇ ਰਹਿਣ ਵਾਲੇ ਵਿਅਕਤੀ ਨੂੰ ਫ਼ੋਨ ਕਰਕੇ 5 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ਵਿੱਚ ਅਣਪਛਾਤੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਹਜੇ ਤੱਕ ਪੁਲਿਸ ਨੂੰ ਧਮਕੀ ਦੇਣ ਵਾਲੇ ਦਾ ਕੋਈ ਵੀ ਸੁਰਾਗ ਨਹੀਂ ਮਿਲ ਸਕਿਆ ਹੈ। ਦੋਸ਼ੀ ਵਲੋਂ ਕੀਤੀ ਗਈ ਕਾਲ ਨੂੰ ਟ੍ਰੇਸ ਕਰਨ ਦੀ ਕੋਸ਼ਿਸ਼ ਵੀ ਪੁਲਿਸ ਲਗਾਤਾਰ ਕਰ ਰਹੀ ਹੈ। 

ਮੂਸੇਵਾਲਾ ਕਤਲ ਕਾਂਡ ਤੋਂ ਬਾਅਦ ਲਗਾਤਾਰ ਮਿਲ ਰਹਿਆਂ ਧਮਕਿਆਂ

ਪਿੰਡ ਕੋਕਲਪੁਰ ਦੇ ਰਹਿਣ ਵਾਲੇ ਗੁਰਵਿੰਦਰ ਸਿੰਘ ਨੇ ਪੁਲਿਸ ਸ਼ਿਕਾਇਤ ਵਿੱਚ ਦੱਸਿਆ ਕਿ ਉਸਨੂੰ ਸ਼ੁਕਰਵਾਰ ਸ਼ਾਮ ਕਰੀਬ 7 ਵਜੇ ਕਿਸੀ ਅਣਪਛਾਤੇ ਨੰਬਰ ਤੋਂ ਕਾਲ ਆਈ ਸੀ। ਫੋਨ ਕਰਨ ਵਾਲੇ ਨੇ ਦੱਸਿਆ ਕਿ ਉਹ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ ਬਿਸ਼ਨੋਈ ਬੋਲ ਰਿਹਾ ਹੈ। ਉਸਨੇ ਫੋਨ ਤੇ ਹੀ ਧਮਕਾਉਣਾ ਸ਼ੁਰੂ ਕਰ ਦਿੱਤਾ ਤੇ ਪੈਸਿਆਂ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ। ਸਾਹਮਣੇ ਵਾਲੇ ਨੇ ਕਿਹਾ ਕਿ ਜੇਕਰ ਫਿਰੌਤੀ ਨਾ ਦਿੱਤੀ ਤਾਂ ਗੋਲੀ ਮਾਰ ਦੇਣਗੇ। ਪੀੜਤ ਨੇ ਕੋਤਵਾਲੀ ਪੁਲਿਸ ਨੂੰ ਸੂਚਿਤ ਕੀਤਾ।  ਪੁਲਿਸ ਟੈਕਨੀਕਲ ਸੈੱਲ ਦੀ ਮਦਦ ਨਾਲ ਨੰਬਰ ਦੀ ਜਾਂਚ ਕਰ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਕਾਲ ਕਿੱਥੋਂ ਆਈ ਅਤੇ ਕਿਸ ਨੇ ਕੀਤੀ। ਇੰਨਾ ਹੀ ਨਹੀਂ ਦੋਸ਼ੀਆਂ ਨੇ ਫਿਰੌਤੀ ਨਾ ਦੇਣ ‘ਤੇ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਹੈ। ਜਿਸ ਕਾਰਨ ਪਰਿਵਾਰ ਵਿੱਚ ਡਰ ਦਾ ਮਾਹੌਲ ਹੈ। ਦਸ ਦੇਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਤੋਂ ਬਾਅਦ ਲੋਕਾਂ ਨੂੰ ਲਗਾਤਾਰ ਗੈਂਗਸਟਰਾਂ ਦੇ ਨਾਂ ਤੇ ਧਮਕਿਆਂ ਮਿਲ ਰਹਿਆਂ ਹਨ। ਫਿਲਹਾਲ ਇਹ ਸਿਲਸਿਲਾ ਖਤਮ ਹੋਣ ਦਾ ਨਾਂ ਨਹੀਂ ਲੈ ਰਿਹਾ ਹੈ।

ਇਹ ਵੀ ਪੜ੍ਹੋ