Threat Call: ਸਾਬਕਾ ਮੁੱਖ ਮੰਤਰੀ ਚੰਨੀ ਨੂੰ ਅਇਆ ਨੂੰ ਧਮਕੀ ਭਰਿਆ ਕਾਲ, ਮੰਗੀ 2 ਕਰੋੜ ਦੀ ਫਿਰੌਤੀ

Threat Call: ਚੰਨੀ ਨੇ ਕਿਹਾ ਕਿ ਜੇਕਰ ਇੱਕ ਸਾਬਕਾ ਮੁੱਖ ਮੰਤਰੀ ਵੀ ਗੈਂਗਸਟਰਾਂ ਤੋਂ ਸੁਰੱਖਿਅਤ ਨਹੀਂ ਹੈ ਤਾਂ ਆਮ ਲੋਕ ਕਿਵੇਂ ਸੁਰੱਖਿਅਤ ਰਹਿ ਸਕਦੇ ਹਨ।

Share:

Punjab News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਰਹੇ ਚਰਨਜੀਤ ਸਿੰਘ ਚੰਨੀ ਨੇ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਨੂੰ ਕੁਝ ਦਿਨ ਪਹਿਲਾਂ ਇੱਕ ਗੈਂਗਸਟਰ ਵੱਲੋਂ ਧਮਕੀ ਭਰੇ ਫੋਨ ਅਤੇ ਮੈਸੇਜ ਆਏ ਸਨ। ਵਟਸਐਪ ਤੇ ਕਾਲ ਕਰਨ ਵਾਲੇ ਨੇ ਉਨ੍ਹਾਂ ਤੋਂ 2 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ। ਚੰਨੀ ਨੇ ਮੈਸੇਜ ਦਾ ਸਕਰੀਨ ਸ਼ਾਟ ਦਿਖਾਇਆ।

ਚੰਨੀ ਨੇ ਇਹ ਜਾਣਕਾਰੀ ਮੋਰਿੰਡਾ ਸਥਿਤ ਆਪਣੀ ਰਿਹਾਇਸ਼ 'ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਇਸ ਸਬੰਧੀ ਸੰਦੇਸ਼ ਦਾ ਸਕਰੀਨ ਸ਼ਾਟ ਲਿਆ ਹੈ ਅਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅਤੇ ਰੂਪਨਗਰ ਰੇਂਜ ਦੇ ਡੀਆਈਜੀ ਨੂੰ ਵੀ ਭੇਜ ਦਿੱਤਾ ਹੈ। ਪਰ ਦਸ ਦਿਨ ਬੀਤ ਜਾਣ ਦੇ ਬਾਵਜੂਦ ਵੀ ਉਪਰੋਕਤ ਅਧਿਕਾਰੀਆਂ ਵਿੱਚੋਂ ਕਿਸੇ ਨੇ ਵੀ ਉਨ੍ਹਾਂ ਨਾਲ ਗੱਲ ਕਰਨ ਦੀ ਕੋਸ਼ਿਸ਼ ਨਹੀਂ ਕੀਤੀ।

ਪੰਜਾਬ 'ਚ ਡਰ ਦਾ ਮਾਹੌਲਸ,ਪੰਜਾਬ ਸਰਕਾਰ ਅੱਖਾਂ ਬੰਦ ਕਰਕੇ ਬੈਠੀ

ਚੰਨੀ ਨੇ ਕਿਹਾ ਕਿ ਇੱਕ ਸਾਬਕਾ ਮੁੱਖ ਮੰਤਰੀ ਵੀ ਗੈਂਗਸਟਰਾਂ ਤੋਂ ਸੁਰੱਖਿਅਤ ਨਹੀਂ ਹੈ। ਆਮ ਲੋਕ ਕਿਵੇਂ ਸੁਰੱਖਿਅਤ ਰਹਿ ਸਕਦੇ ਹਨ? ਉਨ੍ਹਾਂ ਕਿਹਾ ਕਿ ਅੱਜ ਸ਼ਰੇਆਮ ਔਰਤਾਂ ਦੇ ਗਲਾਂ ਵਿੱਚੋਂ ਚੈਨੀਆਂ ਅਤੇ ਕੰਨਾਂ ਦੀਆਂ ਵਾਲੀਆਂ ਖੋਹੀਆਂ ਜਾ ਰਹੀਆਂ ਹਨ। ਹਰ ਪਾਸੇ ਲੁਟੇਰੇ ਅਤੇ ਗੈਂਗਸਟਰਾਂ ਦਾ ਬੋਲਬਾਲਾ ਹੈ ਪਰ ਪੰਜਾਬ ਸਰਕਾਰ ਅੱਖਾਂ ਬੰਦ ਕਰਕੇ ਬੈਠੀ ਹੈ। ਇਸ ਕਾਰਨ ਸੂਬੇ ਦੇ ਲੋਕਾਂ ਵਿੱਚ ਡਰ ਦਾ ਮਾਹੌਲ ਹੈ।

ਇਹ ਵੀ ਪੜ੍ਹੋ