ਪਠਾਨਕੋਟ 'ਚ ਸਰਕਾਰੀ ਦਫਤਰਾਂ ਨੂੰ ਉਡਾਉਣ ਦੀ ਧਮਕੀ : ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰਿਆਂ ਵਾਲੇ ਪੋਸਟਰ ਸੁੱਟੇ, ਘਰ ਦੇ ਬਾਹਰ ਖੜ੍ਹੀ ਕਾਰ ਦੇ ਸ਼ੀਸ਼ੇ ਤੋੜੇ

ਪਠਾਨਕੋਟ ਵਿੱਚ ਸਰਕਾਰੀ ਦਫਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਸ ਨੇ ਢਾਕਾ ਰੋਡ 'ਤੇ ਧਮਕੀ ਭਰੇ ਪੋਸਟਰ ਬਰਾਮਦ ਕੀਤੇ ਹਨ, ਜਿਨ੍ਹਾਂ 'ਚ ਪਾਕਿਸਤਾਨ ਜ਼ਿੰਦਾਬਾਦ ਲਿਖਿਆ ਹੋਇਆ ਹੈ। ਨਾਲ ਹੀ ਸਰਕਾਰੀ ਦਫ਼ਤਰਾਂ ਨੂੰ ਬੰਬਾਂ ਨਾਲ ਉਡਾਉਣ ਲਈ ਲਿਖਿਆ ਗਿਆ ਹੈ। ਇਸ ਘਟਨਾ ਤੋਂ ਬਾਅਦ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। 

Share:

ਪੰਜਾਬ ਨਿਊਜ। ਪਠਾਨਕੋਟ ਵਿੱਚ ਸਰਕਾਰੀ ਦਫਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਸ ਨੇ ਢਾਕਾ ਰੋਡ 'ਤੇ ਧਮਕੀ ਭਰੇ ਪੋਸਟਰ ਬਰਾਮਦ ਕੀਤੇ ਹਨ, ਜਿਨ੍ਹਾਂ 'ਚ ਪਾਕਿਸਤਾਨ ਜ਼ਿੰਦਾਬਾਦ ਲਿਖਿਆ ਹੋਇਆ ਹੈ। ਨਾਲ ਹੀ ਸਰਕਾਰੀ ਦਫ਼ਤਰਾਂ ਨੂੰ ਬੰਬਾਂ ਨਾਲ ਉਡਾਉਣ ਲਈ ਲਿਖਿਆ ਗਿਆ ਹੈ। ਇਸ ਘਟਨਾ ਤੋਂ ਬਾਅਦ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ।

ਸਥਾਨਕ ਲੋਕਾਂ ਨੇ ਮਾਮਲੇ ਦੀ ਸੂਚਨਾ ਸਥਾਨਕ ਪੁਲਸ ਸਟੇਸ਼ਨ ਨੂੰ ਦਿੱਤੀ ਹੈ। ਪੁਲਸ ਨੇ ਤੁਰੰਤ ਪਿੰਡ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਫਿਲਹਾਲ ਪੁਲਸ ਇਸ ਮਾਮਲੇ 'ਚ ਕੁਝ ਨਹੀਂ ਕਹਿ ਰਹੀ ਹੈ।

ਇਹ ਵੀ ਪੜ੍ਹੋ