ਗੈਂਗਸਟਰ ਜੱਗੂ ਭਗਵਾਨ ਪੁਰੀਆ ਨਾਲ ਸਬੰਧਤ ਤਿੰਨ ਮੁਲਜ਼ਮ ਹਥਿਆਰਾਂ ਸਮੇਤ ਕਾਬੂ

ਸੀਆਈਏ ਸਟਾਫ ਨੂੰ ਉਸ ਸਮੇਂ ਵੱਡੀ ਸਫਲਤਾ ਹੱਥ ਲੱਗੀ, ਜਦੋਂ ਮੋਗਾ ਦੇ ਲਿੰਕ ਰੋਡ ਪਿੰਡ ਚੁਗਾਵਾ ਤੋਂ 3 ਮੁਲਜ਼ਮਾਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਗਿਆ। ਜਿਨ੍ਹਾਂ ਕੋਲੋਂ 5 ਪਿਸਤੌਲ ਅਤੇ 12 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ।  ਤਿੰਨੋਂ ਮੁਲਜ਼ਮ ਮੋਗਾ ਜ਼ਿਲ੍ਹੇ ਦੇ ਦੱਸੇ ਜਾ ਰਹੇ ਹਨ। ਤਿੰਨੋਂ ਮੁਲਜ਼ਮ ਗੈਂਗਸਟਰ ਜੱਗੂ ਭਗਵਾਨ ਪੁਰੀਆ ਨਾਲ ਸਬੰਧਤ ਹਨ। ਐੱਸਐੱਸਪੀ […]

Share:

ਸੀਆਈਏ ਸਟਾਫ ਨੂੰ ਉਸ ਸਮੇਂ ਵੱਡੀ ਸਫਲਤਾ ਹੱਥ ਲੱਗੀ, ਜਦੋਂ ਮੋਗਾ ਦੇ ਲਿੰਕ ਰੋਡ ਪਿੰਡ ਚੁਗਾਵਾ ਤੋਂ 3 ਮੁਲਜ਼ਮਾਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਗਿਆ। ਜਿਨ੍ਹਾਂ ਕੋਲੋਂ 5 ਪਿਸਤੌਲ ਅਤੇ 12 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ।  ਤਿੰਨੋਂ ਮੁਲਜ਼ਮ ਮੋਗਾ ਜ਼ਿਲ੍ਹੇ ਦੇ ਦੱਸੇ ਜਾ ਰਹੇ ਹਨ। ਤਿੰਨੋਂ ਮੁਲਜ਼ਮ ਗੈਂਗਸਟਰ ਜੱਗੂ ਭਗਵਾਨ ਪੁਰੀਆ ਨਾਲ ਸਬੰਧਤ ਹਨ।

ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਜੇ ਐਲਨ ਚੇਲੀਅਨ। image source jbt

ਐੱਸਐੱਸਪੀ ਜੇ ਐਲਨ ਚੇਲੀਅਨ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਸੀਆਈਏ ਸਟਾਫ਼ ਮਹਿਣਾ ਵੱਲੋਂ ਲਿੰਕ ਰੋਡ ਚੁਗਵਾ ’ਤੇ ਨਾਕਾਬੰਦੀ ਕੀਤੀ ਗਈ ਸੀ। ਇਸੇ ਦੌਰਾਨ ਮੋਟਰਸਾਈਕਲ ਤੇ ਸਵਾਰ ਹੋ ਕੇ ਆ ਰਹੇ 3 ਵਿਅਕਤੀਆਂ ਨੂੰ ਰੋਕਿਆ ਗਿਆ। ਤਲਾਸ਼ੀ ਲੈਣ ‘ਤੇ 3 ਮੁਲਜ਼ਮਾਂ ਕੋਲੋਂ 5 ਪਿਸਤੌਲ ਅਤੇ 12 ਜਿੰਦਾ ਕਾਰਤੂਸ ਬਰਾਮਦ ਹੋਏ।  ਜਿਨ੍ਹਾਂ ਦੀ ਪਹਿਚਾਣ ਮਨਿੰਦਰ ਸਿੰਘ ਪੁੱਤਰ ਠਾਣਾ ਸਿੰਘ ਵਾਸੀ ਪਿੰਡ ਬੁੱਧ ਸਿੰਘ, ਬਲਜੀਤ ਸਿੰਘ ਪੁੱਤਰ ਲਸ਼ਕਰ ਸਿੰਘ ਵਾਸੀ ਨੂਰਪੁਰ ਹਕੀਮਾ ਅਤੇ ਮਨਜੀਤ ਸਿੰਘ ਪੁੱਤਰ ਗੁਰਮੇਲ ਸਿੰਘ ਪਿੰਡ ਦਾਤਾ ਵਜੋਂ ਹੋਈ ਹੈ।

ਪਹਿਲਾਂ ਵੀ ਮੁਲਜ਼ਮਾਂ ਖ਼ਿਲਾਫ਼ ਹਨ ਕੇਸ ਦਰਜ

ਐੱਸਐੱਸਪੀ ਨੇ ਦੱਸਿਆ ਕਿ ਫੜੇ ਗਏ ਮੁਲਾਜਮਾਂ ਦੇ ਗੈਂਗਸਟਰ ਜੱਗੂ ਭਗਵਾਨ ਪੁਰੀਆ ਨਾਲ ਸਬੰਧ ਹਨ।  ਇਨ੍ਹਾਂ ਵਿੱਚੋਂ ਮਨਿੰਦਰ ਸਿੰਘ ਖ਼ਿਲਾਫ਼ ਪਹਿਲਾਂ ਹੀ 1 ਕੇਸ ਅਤੇ ਮਨਜੀਤ ਸਿੰਘ ਖ਼ਿਲਾਫ਼ 5 ਕੇਸ ਦਰਜ ਹਨ।  ਦੋਵੇਂ ਪਹਿਲਾਂ ਜ਼ਮਾਨਤ ‘ਤੇ ਰਿਹਾਅ ਹੋ ਚੁੱਕੇ ਹਨ।  ਬਲਜੀਤ ਸਿੰਘ ਖ਼ਿਲਾਫ਼ ਪਹਿਲਾਂ ਕੋਈ ਕੇਸ ਦਰਜ ਨਹੀਂ ਹੈ।  ਉਸ ਦਾ ਰਿਮਾਂਡ ਲੈ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ।