ਤਰਨਤਾਰਨ ਵਿੱਚ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦਾ ਬੇਰਹਿਮੀ ਦੇ ਨਾਲ ਕਤਲ

ਪੰਜਾਬ ਵਿੱਚ ਅਪਰਾਧਿਕ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਆਏ ਦਿਨ ਕੋਈ ਨਾ ਕਈ ਅਪਰਾਧਿਕ ਘਟਨਾ ਸਾਹਮਣੇ ਆਉਂਦੀ ਰਹਿੰਦੀ ਹੈ। ਤਾਜਾ ਮਾਮਲਾ ਤਰਨਤਾਰਨ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕੋਂ ਪਰਿਵਾਰ ਦੇ ਤਿੰਨ ਮੈਂਬਰਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮਰਨ ਵਾਲਿਆਂ ਦੀ ਪਹਿਚਾਣ ਇਕਬਾਲ ਸਿੰਘ,ਉਸਦੀ ਪਤਨੀ ਲਖਵਿੰਦਰ ਕੌਰ ਅਤੇ ਉਸਦੀ ਭਾਬੀ ਸੀਤਾ ਕੌਰ […]

Share:

ਪੰਜਾਬ ਵਿੱਚ ਅਪਰਾਧਿਕ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਆਏ ਦਿਨ ਕੋਈ ਨਾ ਕਈ ਅਪਰਾਧਿਕ ਘਟਨਾ ਸਾਹਮਣੇ ਆਉਂਦੀ ਰਹਿੰਦੀ ਹੈ। ਤਾਜਾ ਮਾਮਲਾ ਤਰਨਤਾਰਨ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕੋਂ ਪਰਿਵਾਰ ਦੇ ਤਿੰਨ ਮੈਂਬਰਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮਰਨ ਵਾਲਿਆਂ ਦੀ ਪਹਿਚਾਣ ਇਕਬਾਲ ਸਿੰਘ,ਉਸਦੀ ਪਤਨੀ ਲਖਵਿੰਦਰ ਕੌਰ ਅਤੇ ਉਸਦੀ ਭਾਬੀ ਸੀਤਾ ਕੌਰ ਦੇ ਤੌਰ ਤੇ ਹੋਈ ਹੈ

ਦੇਰ ਰਾਤ ਹੋਈ ਵਾਰਦਾਤ

ਪੰਜਾਬ ਦੇ ਤਰਤਾਰਨ ‘ਚ ਟ੍ਰਿਪਲ ਮਡਰ ਕੇਸ ਦਾ ਮਾਮਲਾ ਸਾਹਮਣੇ ਆਇਆ ਹੈ। ਬੀਤੀ ਰਾਤ ਪਿੰਡ ਤੁੰਗ ਵਿੱਚ ਇੱਕੋ ਪਰਿਵਾਰ ਦੇ ਤਿੰਨ ਵਿਅਕਤੀਆਂ ਦਾ ਕਤਲ ਕਰ ਦਿੱਤਾ ਗਿਆ। ਕਤਲ ਦੀ ਇਸ ਘਟਨਾ ਨੂੰ ਤੇਜ਼ਧਾਰ ਹਥਿਆਰਾਂ ਨਾਲ ਅੰਜਾਮ ਦਿੱਤਾ ਗਿਆ ਹੈ। ਇਸ ਕਤਲੇਆਮ ਵਿੱਚ ਦੋ ਔਰਤਾਂ ਸਮੇਤ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਸਵੇਰੇ ਜਦੋਂ ਕੋਈ ਘਰੋਂ ਬਾਹਰ ਨਾ ਨਿਕਲਿਆ ਤਾਂ ਆਸ-ਪਾਸ ਦੇ ਲੋਕਾਂ ਨੂੰ ਸ਼ੱਕ ਹੋਇਆ। ਜਦੋਂ ਲੋਕਾਂ ਨੇ ਘਰ ਅੰਦਰ ਜਾ ਕੇ ਦੇਖਿਆ ਤਾਂ ਉਹ ਦੰਗ ਰਹਿ ਗਏ। ਤਿੰਨ ਲੋਕਾਂ ਦੀਆਂ ਲਾਸ਼ਾਂ ਖੂਨ ਨਾਲ ਲੱਥਪੱਥ ਜ਼ਮੀਨ ‘ਤੇ ਪਈਆਂ ਸਨ। ਤਿੰਨਾਂ ਦੇ ਹੱਥ ਪੈਰ ਬੰਨੇ ਹੋਏ ਸਨ ਅਤੇ ਮੂੰਹ ਤੇ ਟੇਪ ਲਗਾਈ ਗਈ ਸੀ। ਇਲਾਕਾ ਵਾਸੀਆਂ ਨੇ ਪੁਲਿਸ ਨੂੰ ਸੂਚਨਾ ਦਿੱਤੀ।

ਜਾਂਚ ਸ਼ੁਰੂਆਤੀ ਦੌਰ ਵਿੱਚ

ਪੁਲਿਸ ਦੀ ਸ਼ੁਰੂਆਤੀ ਜਾਂਚ ਅਨੁਸਾਰ ਇਕਬਾਲ ਦਾ ਬੇਟਾ ਵਿਦੇਸ਼ ਵਿੱਚ ਰਹਿੰਦਾ ਹੈ। ਉਸਦੀ ਬੇਟਿਆਂ ਦਾ ਵਿਆਹ ਹੋ ਚੁੱਕਾ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਘਰ ਵਿੱਚ ਇੱਕ ਨੌਕਰ ਰੱਖਿਆ ਹੋਇਆ ਸੀ ਜੋ ਕਿ ਹੁਣ ਫਰਾਰ ਹੈ। ਪੁਲਿਸ ਅਧਿਕਾਰੀਆਂ ਦੇ ਦੱਸਣ ਅਨੁਸਾਰ ਮਾਮਲਾ ਲੁੱਟ ਦਾ ਹੈ। ਪੁਲਿਸ ਵੱਲੋਂ ਅਜੇ ਜਾਂਚ ਕੀਤੀ ਜਾ ਰਹੀ ਹੈ।