ਬਠਿੰਡਾ ਵਿਖੇ ਵੱਖ-ਵੱਖ ਸੜਕ ਹਾਦਸਿਆਂ ਵਿੱਚ ਤਿੰਨ ਵਿਅਕਤੀਆਂ ਦੀ ਮੌਤ

ਸੂਚਨਾ ਮਿਲਦੇ ਹੀ ਸਹਾਰਾ ਜਨ ਸੇਵਾ ਦੇ ਵਰਕਰ ਸੰਦੀਪ ਗਿੱਲ ਹਾਦਸੇ ਵਾਲੀ ਥਾਂ 'ਤੇ ਪਹੁੰਚ ਗਏ। ਸਹਾਰਾ ਟੀਮ ਨੇ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਪਹੁੰਚਾਇਆ। ਐਕਟਿਵਾ ਸਵਾਰ ਦੋਵੇਂ ਨੌਜਵਾਨ ਰਾਜਸਥਾਨ ਤੋਂ ਮੂਲਾਪੁਰ ਜਾ ਰਹੇ ਸਨ।

Share:


ਬਠਿੰਡਾ ਵਿੱਚ ਵੱਖ-ਵੱਖ ਸੜਕ ਹਾਦਸਿਆਂ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਦੋ ਮਾਮਲਿਆਂ ਵਿੱਚ ਥਾਣਾ ਕੈਨਾਲ ਕਲੋਨੀ ਅਤੇ ਨੇਹੀਆਂਵਾਲਾ ਪੁਲਿਸ ਨੇ ਅਣਪਛਾਤੇ ਵਾਹਨ ਚਾਲਕਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਤੀਜੇ ਮਾਮਲੇ ਵਿੱਚ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।
ਪਹਿਲਾ ਮਾਮਲਾ

ਪਹਿਲੇ ਮਾਮਲੇ ਅਨੁਸਾਰ ਥਾਣਾ ਕੈਨਾਲ ਕਲੋਨੀ ਨੂੰ ਸ਼ਿਕਾਇਤ ਦਿੰਦੇ ਹੋਏ ਨਛੱਤਰ ਨਗਰ ਵਾਸੀ ਕੁਲਵੰਤ ਸਿੰਘ ਨੇ ਦੱਸਿਆ ਕਿ 20 ਅਕਤੂਬਰ ਨੂੰ ਉਸ ਦਾ ਪਿਤਾ ਅਜੈਬ ਸਿੰਘ ਮੋਟਰਸਾਈਕਲ 'ਤੇ ਸਵਾਰ ਹੋ ਕੇ ਨਛੱਤਰ ਨਗਰ ਨੂੰ ਪਰਤ ਰਿਹਾ ਸੀ | ਇਸੇ ਦੌਰਾਨ ਇੱਕ ਤੇਜ਼ ਰਫ਼ਤਾਰ ਅਣਪਛਾਤੇ ਮੋਟਰਸਾਈਕਲ ਸਵਾਰ ਨੇ ਉਸਦੇ ਪਿਤਾ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਅਤੇ ਫ਼ਰਾਰ ਹੋ ਗਿਆ। ਜਿਸ ਕਾਰਨ ਉਸ ਦੇ ਪਿਤਾ ਦੀ ਮੌਤ ਹੋ ਗਈ। ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 
ਦੂਜਾ ਮਾਮਲਾ
ਇਸੇ ਤਰ੍ਹਾਂ ਪਿੰਡ ਭੋਖੜਾ ਦੇ ਰਹਿਣ ਵਾਲੇ ਬਾਊ ਸਿੰਘ ਨੇ ਨੇਹੀਆਂਵਾਲਾ ਪੁਲਿਸ ਨੂੰ ਸ਼ਿਕਾਇਤ ਦਿੰਦੇ ਹੋਏ ਦੱਸਿਆ ਕਿ 8 ਨਵੰਬਰ ਨੂੰ ਉਸ ਦਾ ਭਰਾ ਮੱਖਣ ਸਿੰਘ ਆਪਣੀ ਲੜਕੀ ਅਮਨਜੋਤ ਕੌਰ ਨਾਲ ਮੋਟਰਸਾਈਕਲ 'ਤੇ ਪਿੰਡ ਭੋਖੜਾ ਜਾ ਰਿਹਾ ਸੀ। ਇਸੇ ਦੌਰਾਨ ਕਿਸੇ ਅਣਪਛਾਤੇ ਵਿਅਕਤੀ ਨੇ ਤੇਜ਼ ਰਫ਼ਤਾਰ ਐਕਟਿਵਾ ਨਾਲ ਉਸਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਉਸ ਦੇ ਭਰਾ ਮੱਖਣ ਸਿੰਘ ਦੀ ਮੌਤ ਹੋ ਗਈ। ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਤੀਜਾ ਮਾਮਲਾ
ਐਕਟਿਵਾ ਸਵਾਰ ਦੋ ਨੌਜਵਾਨਾਂ ਨੂੰ ਟਰਾਲੀ ਨੇ ਕੁਚਲ ਦਿੱਤਾ। ਜਿਸ ਕਾਰਨ ਦੋਵੇਂ ਐਕਟਿਵਾ ਸਵਾਰ ਗੰਭੀਰ ਜ਼ਖਮੀ ਹੋ ਗਏ। ਜਿੱਥੇ ਐਕਟਿਵਾ ਸਵਾਰ ਦੋ ਨੌਜਵਾਨਾਂ ਨੂੰ ਟਰਾਲੀ ਨੇ ਬੁਰੀ ਤਰ੍ਹਾਂ ਕੁਚਲ ਦਿੱਤਾ ਸੀ। ਜਿਸ 'ਚੋਂ ਇਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ। ਮ੍ਰਿਤਕ ਦੀ ਪਛਾਣ ਰਵੀ ਉਮਰ 35 ਸਾਲ ਵਾਸੀ ਰਾਜਸਥਾਨ ਵਜੋਂ ਹੋਈ ਹੈ, ਜਦਕਿ ਉਸ ਦੇ ਨਾਲ ਜਾ ਰਹੇ ਨੌਜਵਾਨ ਦੀ ਲੱਤ ਬੁਰੀ ਤਰ੍ਹਾਂ ਕੁਚਲੀ ਗਈ, ਜਿਸ ਨੂੰ ਸੰਗਤ ਸਹਾਰਾ ਦੇ ਵਰਕਸ ਹਸਪਤਾਲ ਲਿਜਾਇਆ ਗਿਆ। ਜਿਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜਿਸ ਦੀ ਪਛਾਣ ਸੋਨੀ ਵਜੋਂ ਹੋਈ ਹੈ।

ਇਹ ਵੀ ਪੜ੍ਹੋ