Cyber Fraud ਤੋਂ ਬਚਾਉਣ ਲਈ ਸਿੱਖਿਆ ਵਿਭਾਗ ਨੇ ਉਲੀਕੀ ਇਹ ਯੋਜਨਾ, ਪੜ੍ਹੋ ਪੂਰੀ ਖ਼ਬਰ

Online Fraud: ਪੰਜਾਬ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਆਨਲਾਈਨ ਧੋਖਾਧੜੀ ਤੋਂ ਬਚਣ ਦੀ ਸਿੱਖਿਆ ਦਿੱਤੀ ਜਾਵੇਗੀ। ਇੰਨਾ ਹੀ ਨਹੀਂ ਉਨ੍ਹਾਂ ਨੂੰ ਇਸ ਖਤਰੇ ਨਾਲ ਨਜਿੱਠਣ ਦੇ ਗੁਰ ਵੀ ਸਿਖਾਏ ਜਾਣਗੇ। ਇਸ ਦੇ ਲਈ ਗ੍ਰਹਿ ਮੰਤਰਾਲੇ ਵੱਲੋਂ ਸਿਲੇਬਸ ਤਿਆਰ ਕੀਤਾ ਗਿਆ ਹੈ।

Share:

Cyber Fraud: ਆਨਲਾਈਨ ਧੋਖਾਧੜੀ ਦੇ ਮਾਮਲੇ ਲਗਾਤਾਰ ਵੱਧਦੇ ਹੀ ਜਾ ਰਹੇ ਹਨ। ਹਰ ਰੋਜ਼ ਵੱਡੀ ਗਿਣਤੀ ਵਿੱਚ ਲੋਕਾਂ ਦੇ ਖਾਤਿਆਂ ਵਿੱਚੋਂ ਉਨ੍ਹਾਂ ਦੀ ਮਿਹਨਤ ਦੀ ਕਮਾਈ ਦੇ ਪੈਸੇ ਕੱਢ ਲਏ ਜਾਂਦੇ ਹਨ। ਪਰ ਹੁਣ ਆਨਲਾਈਨ ਧੋਖਾਧੜੀ ਤੋਂ ਬਚਾਅ ਲਈ ਸਿੱਖਿਆ ਵਿਭਾਗ ਵਲੋਂ ਯੋਜਨਾ ਉਲੀਕੀ ਗਈ ਹੈ। ਜਿਸ ਨਾਲ ਆਨਲਾਈਨ ਧੋਖਾਧੜੀ (Cyber Fraud) ਤੋਂ ਬਚਾਅ ਕੀਤਾ ਜਾ ਸਕੇਗਾ। ਇਸ ਦੇ ਤਹਿਤ ਪੰਜਾਬ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਆਨਲਾਈਨ ਧੋਖਾਧੜੀ ਤੋਂ ਬਚਣ ਦੀ ਸਿੱਖਿਆ ਦਿੱਤੀ ਜਾਵੇਗੀ। ਇੰਨਾ ਹੀ ਨਹੀਂ ਉਨ੍ਹਾਂ ਨੂੰ ਇਸ ਖਤਰੇ ਨਾਲ ਨਜਿੱਠਣ ਦੇ ਗੁਰ ਵੀ ਸਿਖਾਏ ਜਾਣਗੇ। ਇਸ ਦੇ ਲਈ ਗ੍ਰਹਿ ਮੰਤਰਾਲੇ ਵੱਲੋਂ ਸਿਲੇਬਸ ਤਿਆਰ ਕੀਤਾ ਗਿਆ ਹੈ। ਜਿਸ ਨੂੰ Introduction to E-Security ਦਾ ਨਾਮ ਦਿੱਤਾ ਗਿਆ ਹੈ। ਇਹ ਸਿਲੇਬਸ ਪਹਿਲੇ ਪੜਾਅ ਵਿੱਚ ਉਨ੍ਹਾਂ ਸਕੂਲਾਂ ਵਿੱਚ ਲਾਗੂ ਕੀਤਾ ਜਾਵੇਗਾ ਜਿੱਥੇ ਸਟੂਡੈਂਟਸ ਪੁਲਿਸ ਕੈਡੇਟ (SPC) ਸਕੀਮ ਚੱਲ ਰਹੀ ਹੈ।
 
ਸਾਲਾਨਾ ਪ੍ਰੀਖਿਆਵਾਂ ਤੋਂ ਬਾਅਦ ਕਰਵਾਈਆਂ ਜਾਣਗੀਆਂ ਗਤੀਵਿਧੀਆਂ

ਪੰਜਾਬ ਸਕੂਲ ਸਿੱਖਿਆ ਵਿਭਾਗ (PSEB) ਅਨੁਸਾਰ 8ਵੀਂ-9ਵੀਂ ਦੇ ਵਿਦਿਆਰਥੀਆਂ ਨੂੰ ਇਹ ਵਿਸ਼ਾ ਪੜ੍ਹਾਇਆ ਜਾਵੇਗਾ। ਵਿਭਾਗ ਵੱਲੋਂ ਇਹ ਸਿਲੇਬਸ ਉਨ੍ਹਾਂ ਮਾਸਟਰ ਟ੍ਰੇਨਰਾਂ ਨੂੰ ਵੀ ਮੁਹੱਈਆ ਕਰਵਾਇਆ ਗਿਆ ਹੈ। ਜਿਸ ਨੇ ਪੁਲਿਸ ਕੈਡੇਟ ਸਕੀਮ ਵਿੱਚ ਸ਼ਾਮਿਲ ਵਿਦਿਆਰਥੀਆਂ ਨੂੰ ਪੜ੍ਹਾਉਣ ਲਈ ਫਿਲੌਰ ਤੋਂ ਸਿਖਲਾਈ ਲਈ ਹੈ, ਤਾਂ ਜੋ ਉਹ ਵਿਦਿਆਰਥੀਆਂ ਨੂੰ ਇਸ ਬਾਰੇ ਸੁਚੱਜੇ ਢੰਗ ਨਾਲ ਜਾਗਰੂਕ ਕਰ ਸਕੇ। ਨਾਲ ਹੀ ਉਹ ਵਿਦਿਆਰਥੀਆਂ ਨਾਲ ਸਬੰਧਤ ਸਵਾਲਾਂ ਦੇ ਜਵਾਬ ਵੀ ਆਸਾਨੀ ਨਾਲ ਦੇ ਸਕੇ।ਐਸਪੀਸੀ ਅਧੀਨ ਹੋਣ ਵਾਲੀਆਂ ਗਤੀਵਿਧੀਆਂ ਸਾਲਾਨਾ ਪ੍ਰੀਖਿਆਵਾਂ ਤੋਂ ਬਾਅਦ ਕਰਵਾਈਆਂ ਜਾਣਗੀਆਂ। ਇਸ ਸਬੰਧੀ 28 ਪੰਨਿਆਂ ਦੀ ਕਿਤਾਬ ਤਿਆਰ ਕੀਤੀ ਗਈ ਹੈ। ਇਹ ਕਿਤਾਬ ਅੰਗਰੇਜ਼ੀ ਵਿੱਚ ਹੈ। 

ਇਹ ਵੀ ਪੜ੍ਹੋ