ਅੱਜ 1 ਲੱਖ ਦੇਸੀ ਘਿਓ ਦੇ ਦੀਵਿਆਂ ਨਾਲ ਰੋਸ਼ਨ ਹੋਣਗੇ ਸ਼੍ਰੀ ਦਰਬਾਰ ਸਾਹਿਬ,ਲੱਖਾਂ ਦੀ ਤਾਦਾਦ ਵਿੱਚ ਪਹੁੰਚੇਗੀ ਸੰਗਤ

ਸ਼ਾਮ ਦੇ ਸਮੇਂ ਸ਼੍ਰੀ ਦਰਬਾਰ ਸਾਹਿਬ ਦੀ ਸੁੰਦਰਤਾ ਹੋਰ ਵੱਧਣ ਵਾਲੀ ਹੈ। ਸ਼ਾਮ ਦੇ ਸਮੇਂ ਆਤਿਸ਼ਬਾਜੀ ਵੀ ਕੀਤੀ ਜਾਵੇਗੀ।

Share:

ਸਿਫਤੀ ਦਾ ਘਰ ਸ਼੍ਰੀ ਅੰਮ੍ਰਿਤਸਰ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਸੁੰਦਰ ਲਾਈਟਾਂ ਨਾਲ ਸਜਾਇਆ ਗਿਆ ਹੈ। ਸ਼੍ਰੀ ਦਰਬਾਰ ਸਾਹਿਬ ਇੰਨਾ ਸੁੰਦਰ ਦਿਖਾਈ ਦੇ ਰਿਹਾ ਕਿ ਜਿਸ ਨੂੰ ਸ਼ਬਦਾਂ ਵਿੱਚ ਬਿਆਨ ਕਰਨਾ ਮੁਸ਼ਕਿਲ ਹੈ। ਸ਼ਾਮ ਦੇ ਸਮੇਂ ਇਸ ਦੀ ਖੂਬਸੂਰਤੀ ਕਈ ਗੁਣਾ ਵੱਧਣ ਵਾਲੀ ਹੈ। ਸ਼ਾਮ ਨੂੰ ਸੁਨਹਿਰੀ ਪਰਿਕਰਮਾ ਵਿੱਚ 1 ਲੱਖ ਦੇਸੀ ਘਿਓ ਦੇ ਦੀਵੇ ਜਗਾਏ ਜਾਣਗੇ। ਇਸ ਤੋਂ ਬਾਅਦ ਸ਼ਾਨਦਾਰ ਆਤਿਸ਼ਬਾਜ਼ੀ ਵੀ ਕੀਤੀ ਜਾਵੇਗੀ।

ਸ਼੍ਰੀ ਦਰਬਾਰ ਸਾਹਿਬ ਨੂੰ ਰੰਗ-ਬਿਰੰਗੀਆਂ ਲਾਈਟਾਂ ਨਾਲ ਸਜਾਇਆ ਗਿਆ ਹੈ। ਸੋਨੇ ਨਾਲ ਬਣੇ ਇਸ ਮੰਦਰ 'ਤੇ ਪੀਲੇ ਰੰਗ ਦੇ ਕੱਚ ਦੇ ਬਲਬ ਚਮਕ ਰਹੇ ਹਨ, ਜੋ ਇਸ ਦੀ ਸੁੰਦਰਤਾ ਨੂੰ ਕਈ ਗੁਣਾ ਵਧਾ ਰਹੇ ਹਨ। ਦੇਸ਼-ਵਿਦੇਸ਼ ਤੋਂ ਅੱਜ ਆਉਣ ਵਾਲੇ ਸ਼ਰਧਾਲੂਆਂ ਦੀਆਂ ਤਿਆਰੀਆਂ ਸਵੇਰ ਤੋਂ ਹੀ ਸ਼ੁਰੂ ਹੋ ਗਈਆਂ ਸਨ। ਲੰਗਰ ਵਿੱਚ ਦਾਲ-ਰੋਟੀ ਤੋਂ ਇਲਾਵਾ ਖੀਰ ਅਤੇ ਜਲੇਬੀ ਵੀ ਸੰਗਤਾਂ ਨੂੰ ਵਰਤਾਈ ਜਾ ਰਹੀ ਹੈ।

ਇਹ ਵੀ ਪੜ੍ਹੋ